ਨਵੀਂ ਦਿੱਲੀ 1 ਅਪ੍ਰੈਲ (ਜਗਤਾਰ ਸਿੰਘ)-ਦਿੱਲੀ ਦੇ ਸਿਵਿਕ ਸੈਂਟਰ ਵਿਖੇ ਸਥਿਤ ਦਿੱਲੀ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ ¢ ਦਿੱਲੀ ਦੇ ਮੇਅਰ ਡਾ.ਰਾਜਾ ਇਕਬਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਤੁਰੰਤ ਦਿੱਲੀ ਪੁਲਿਸ ਨੂੰ ਸੂਚਿਤ ਕੀਤਾ ਅਤੇ ਸੁਰੱਖਿਆ ਵਧਾਉਣ ਦੀ ਬੇਨਤੀ ਕੀਤੀ ¢ ਇਸ ਧਮਕੀ ਤੋਂ ਬਾਅਦ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਸੁਰੱਖਿਆ ਏਜੰਸੀਆਂ ਨੂੰ ਤੁਰੰਤ ਅਲਰਟ ਕਰ ਦਿੱਤਾ ਗਿਆ ¢ ਮੇਅਰ ਦੇ ਦਫ਼ਤਰ ਅਤੇ ਆਲ਼ੇ-ਦੁਆਲੇ ਦੇ ਇਲਾਕਿਆਂ ਵਿਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ , ਪੂਰੇ ਸਿਵਿਕ ਸੈਂਟਰ ਇਲਾਕੇ ਦੀ ਸੁਰੱਖਿਆ ਵਧਾ ਦਿੱਤੀ ਗਈ ¢ ਇੱਕ ਬੰਬ ਸਕੂਐਡ ਅਤੇ ਡੌਗ ਸਕੂਐਡ ਨੂੰ ਘਟਨਾ ਸਥਾਨ 'ਤੇ ਭੇਜਿਆ ਗਿਆ ¢ ਹਾਲਾਂਕਿ ਇਹ ਧਮਕੀ ਇੱਕ ਝੂਠ ਸਾਬਤ ਹੋਈ ¢ ਦੱਸਣਯੋਗ ਹੈ ਕਿ ਅੱਜ ਮੇਅਰ ਦਫ਼ਤਰ ਦੀ ਅਧਿਕਾਰਤ ਈਮੇਲ ਪਤੇ 'ਤੇ ਪ੍ਰਾਪਤ ਇੱਕ ਈਮੇਲ ਵਿਚ ਖ਼ਾਲਿਸਤਾਨ ਨੈਸ਼ਨਲ ਆਰਮੀ ਨੇ ਮੇਅਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ¢ ਈਮੇਲ ਵਿਚ ਸਪਸ਼ਟ ਤੌਰ 'ਤੇ ਕਿਹਾ ਗਿਆ ਸੀ ਕਿ ਮੇਅਰ ਰਾਜਾ ਇਕਬਾਲ ਸਿੰਘ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ ¢ ਧਮਕੀ ਵਾਲੇ ਸੁਨੇਹੇ ਵਿਚ ਸਮੇਂ ਦਾ ਜ਼ਿਕਰ ਕਰਦਿਆਂ ਦੁਪਹਿਰ 2:11 ਵਜੇ ਬੰਬ ਧਮਾਕੇ ਦੀ ਚਿਤਾਵਨੀ ਦਿੱਤੀ ਗਈ ¢ ਪੁਲਿਸ ਨੇ ਈਮੇਲ ਦੀ ਤਕਨੀਕੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਦੇ ਸਰੋਤ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ¢ ਸੁਰੱਖਿਆ ਏਜੰਸੀਆਂ ਨੇ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ ¢