ਨਵੀਂ ਦਿੱਲੀ 1 ਅਪ੍ਰੈਲ (ਜਗਤਾਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਲਈ ਗੋਆ,ਗੁਜਰਾਤ ਤੇ ਕਰਨਾਟਕ ਦੇ ਆਨਰੇਰੀ ਇੰਚਾਰਜ ( ਮੁੱਖ ਯੂਨਾਈਟਿਡ ਸਿੰਘ ਸਭਾ ਫਾਊਾਡੇਸ਼ਨ) ਰਾਮ ਸਿੰਘ 'ਬੰਬੇ' ਵੱਲੋਂ, ਸਿੱਖੀ ਭਾਵਨਾਵਾਂ ਦੀ ਤਰਜਮਾਨੀ ਕਰਨ ਵਾਲੇ ਮਤੇ ਪਾਸ ਕਰਨ ਲਈ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦੀ ਸ਼ਲਾਘਾ ਕੀਤੀ ਗਈ ਹੈ ¢ ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸਿੱਖ ਕੌਮ ਨੂੰ ਕਈ ਗੰਭੀਰ ਮਸਲਿਆਂ ਅਤੇ ਚੁਨੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ,ਇਸੇ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਪਾਸ ਕੀਤੇ ਗਏ ਮਤੇ ਬਹੁਤ ਹੀ ਅਹਿਮ ਹਨ ¢ ਰਾਮ ਸਿੰਘ 'ਬੰਬੇ' ਨੇ ਕਿਹਾ ਕਿ ਸਮੇਂ ਸਮੇਂ 'ਤੇ ਸਿੱਖਾਂ ਦੀ ਵੱਖਰੀ ਪਛਾਣ ਨੂੰ ਰਲਗੱਡ ਕਰਨ ਦੀਆਂ ਕੋਸ਼ਿਸ਼ਾਂ ਪ੍ਰਤੀ ਚਿੰਤਾ ਪ੍ਰਗਟ ਕਰਦੇ ਹੋਏ, ਇੱਕ ਮਤਾ ਪਾਸ ਕਰਕੇ ਸਾਫ਼ ਕੀਤਾ ਗਿਆ ਹੈ ਕਿ ਸਿੱਖ ਕੌਮ ਇਕ ਵੱਖਰੀ ਅਤੇ ਸੁਤੰਤਰ ਧਾਰਮਿਕ ਕੌਮ ਹੈ ¢ ਉਨ੍ਹਾਂ ਦੱਸਿਆ ਕਿ ਸਜ਼ਾ ਪੂਰੀਆਂ ਕਰ ਚੁੱਕੇ ਬੰਦੀ ਸਿੰਘਾ ਦੀ ਰਿਹਾਈ ਦਾ ਮਸਲਾ ਬੇਹੱਦ ਗੰਭੀਰ ਹੈ ਅਤੇ ਐਡਵੋਕੇਟ ਧਾਮੀ ਦੀ ਅਗਵਾਈ 'ਚ ਮਤਾ ਪਾਸ ਕਰਕੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਵੀ ਕੀਤੀ ਗਈ ਹੈ ¢ ਇਸ ਦੇ ਨਾਲ ਹੀ ਬੇਅਦਬੀ ਦੀਆਂ ਘਟਨਾਵਾਂ ਰੋਕਣ ਸਬੰਧੀ ਮਤਾ ਵੀ ਪਾਸ ਕੀਤਾ ਗਿਆ ਹੈ ¢ ਰਾਮ ਸਿੰਘ 'ਬੰਬੇ' ਨੇ ਦੱਸਿਆ ਮੌਜੂਦਾ ਸਮੇਂ ਏ.ਆਈ. ਦੀ ਦੁਰਵਰਤੋਂ ਰਾਹੀਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ ਰਹੀ ਹੈ , ਇਸ ਨੂੰ ਧਿਆਨ 'ਚ ਰੱਖਦੇ ਹੋਏ ਇਸ ਸਬੰਧੀ ਇਤਰਾਜ਼ਯੋਗ ਸਮੱਗਰੀ ਦੀ ਰੋਕਥਾਮ ਲਈ ਭਾਰਤ ਸਰਕਾਰ ਵੱਲੋਂ ਸਖ਼ਤ ਆਦੇਸ਼ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ ¢ ਉਨ੍ਹਾਂ ਦੱਸਿਆ ਕਿ ਇਕ ਹੋਰ ਅਹਿਮ ਮਤੇ ਵਿਚ ਪ੍ਰੀਖਿਆਵਾਂ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਕਕਾਰ ਉਤਾਰਨ ਲਈ ਮਜਬੂਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ ਹੈ ¢ ਇਸ ਤੋਂ ਇਲਾਵਾ ਹੋਰ ਮਤਿਆਂ ਵਿਚ ਕਰਤਾਰਪੁਰ ਲਾਂਘਾ ਖੋਲ੍ਹਣ ਅਤੇ ਪੰਜਾਬ ਅੰਦਰ ਨੌਜਵਾਨਾਂ ਦੇ ਵਧ ਰਹੇ ਪੁਲਿਸ ਮੁਕਾਬਲਿਆਂ ਸੰਬੰਧੀ ਪਾਰਦਰਸ਼ਤਾ ਅਤੇ ਨਿਆਂਪੂਰਕ ਜਾਂਚ ਦੀ ਮੰਗ ਕੀਤੀ ਗਈ ਹੈ ¢