01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਲੱਖਾਂ ਰੁਪਏ ਦੀ ਹੈਰੋਇਨ ਸਮੇਤ ਮੁਲਜ਼ਮ ਗਿ੍ਫ਼ਤਾਰ

ਅਜੀਤ ਡੈਸਕ 06-04-2026

ਸਿਰਸਾ, 5 ਅਪ੍ਰੈਲ (ਭੁਪਿੰੰਦਰ ਪੰਨੀਵਾਲੀਆ)- ਸੀਆਈਏ ਸਟਾਫ ਕਾਲਾਂਵਾਲੀ ਨੇ ਇੱਕ ਕਾਰ ਸਵਾਰ ਮੁਲਜ਼ਮ ਨੂੰ ਲੱਖਾਂ ਰੁਪਏ ਦੀ ਕੀਮਤ ਦੀ 28 ਗ੍ਰਾਮ ਅਤੇ 600 ਮਿਲੀਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲੀਸ ਵੱਲੋਂ ਗਿ੍ਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅੰਮਿ੍ਤਪਾਲ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਥਿਰਾਜ, ਜ਼ਿਲ੍ਹਾ ਸਿਰਸਾ ਵਜੋਂ ਹੋਈ ਹੈ |ਇਹ ਜਾਣਕਾਰੀ ਦਿੰਦੇ ਹੋਏ ਸੀਆਈਏ ਕਾਲਾਂਵਾਲੀ ਇੰਚਾਰਜ ਸੁਰੇਸ਼ ਕੁਮਾਰ ਨੇ ਦੱਸਿਆ ਕਿ ਏਐਸਆਈ ਰਾਮ ਚੰਦਰ ਅਤੇ ਉਨ੍ਹਾਂ ਦੀ ਟੀਮ ਅਪਰਾਧ ਦੀ ਜਾਂਚ ਕਰਨ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਪਿੰਡ ਪੱਕਾ, ਕਮਾਲ ਤੇ ਡੋਗਰਾਂਵਾਲੀ ਤੋਂ ਕਾਲਾਂਵਾਲੀ ਵਾਪਸ ਆ ਰਹੇ ਸਨ ਤਾਂ ਇੱਕ ਲਾਲ ਰੰਗ ਦੀ ਆਲਟੋ ਕਾਰ ਉਹਨਾਂ ਦੇ ਅੱਗੇ ਜਾ ਰਹੀ ਸੀ | ਡਰਾਈਵਰ ਨੇ ਪੁਲੀਸ ਟੀਮ ਨੂੰ ਆਪਣੇ ਪਿੱਛੇ ਦੇਖ ਕੇ ਕਾਰ ਤੇਜ਼ੀ ਨਾਲ ਭੱਜਾ ਲਈ | ਜਦੋਂ ਟੀਮ ਨੇ ਪਿੱਛਾ ਕੀਤਾ ਤਾਂ ਉਸ ਦੀ ਕਾਰ ਸੜਕ ਦੇ ਨੇੜੇ ਰੇਤ ਦੇ ਢੇਰ ਵਿੱਚ ਫਸ ਗਈ | ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਡਰਾਈਵਰ ਨੂੰ ਕਾਬੂ ਕਰ ਲਿਆ ਜਦੋਂ ਉਹ ਅਜੇ ਕਾਰ ਵਿੱਚ ਹੀ ਸੀ | ਉਨ੍ਹਾਂ ਨੇ ਉਸ ਤੋਂ ਉਸਦਾ ਨਾਮ ਅਤੇ ਪਤਾ ਪੁੱਛਿਆ | ਉਸਨੇ ਆਪਣਾ ਨਾਮ ਅੰਮਿ੍ਤਪਾਲ ਸਿੰਘ ਵਾਸੀ ਥਿਰਾਜ ਦੱਸਿਆ | ਜਦੋਂ ਨਿਯਮਾਂ ਅਨੁਸਾਰ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਡੈਸ਼ਬੋਰਡ ਵਿੱਚੋਂ 28 ਗਰਾਮ 600 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲੀਸ ਨੇ ਬਰਾਮਦ ਕੀਤੀ ਗਈ ਹੈਰੋਇਨ ਅਤੇ ਕਾਰ ਨੂੰ ਜ਼ਬਤ ਕਰ ਲਿਆ ਹੈ ਅਤੇ ਮੁਲਜ਼ਮ ਅੰਮਿ੍ਤਪਾਲ ਸਿੰਘ ਵਿਰੁੱਧ ਥਾਣਾ ਕਾਲਾਂਵਾਲੀ ਵਿੱਚ ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟੈਂਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ | ਗਿ੍ਫਤਾਰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ |

ਪਿਛਲੀ ਖ਼ਬਰ ਜਾਖ਼ਲ ਵਿਚ ਪੱਤਰਕਾਰ ਦੇ ਘਰ ਹੋਈ ਚੋਰੀ ਦਾ ਮਾਮਲਾ ਸੁਲਝਿਆ, ਇਕ ਮੁਲਜ਼ਮ ਗਿ੍ਫ਼ਤਾਰ ਅਗਲੀ ਖ਼ਬਰ ਮੰਡੀਆਂ 'ਚ ਕਣਕ ਵੇਚਣ ਲਈ ਕਿਸਾਨ ਹੋ ਰਹੇ ਹਨ ਖੱਜਲ ਖੁਆਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।