02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਡਾ. ਭੀਮ ਰਾਓ ਅੰਬੇਡਕਰ ਜੈਅੰਤੀ 'ਤੇ ਖ਼ੂਨਦਾਨ ਕੈਂਪ ਲਗਾਇਆ <br/>

ਅਜੀਤ ਡੈਸਕ 15-04-2026
ਟੋਹਾਣਾ, 14 ਅਪ੍ਰੈਲ (ਮਨਜੀਤ ਸਿੰਘ) - ਭਾਰਤ ਦੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਦੀ ਜਯੰਤੀ ਨੂੰ ਮੁੱਖ ਰੱਖਦਿਆਂ ਸੰਤ ਸ਼ਿਰੋਮਣੀ ਸ੍ਰੀ ਗੁਰੂ ਰਵਿਦਾਸ ਭਵਨ, ਪੁਰਾਣੀ ਸਬਜ਼ੀ ਮੰਡੀ ਟੋਹਾਣਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਕੈਂਪ ਵਿੱਚ ਉੱਘੇ ਸਮਾਜ ਸੇਵੀ ਡਾ: ਸ਼ਿਵ ਸਚਦੇਵਾ ਅਤੇ ਅਨਿਲ ਮਹਿਤਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਸਮਾਜ ਸੇਵੀ ਡਾ: ਸ਼ਿਵ ਸਚਦੇਵਾ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਸ਼ਿਲਪਕਾਰ, ਭਾਰਤ ਰਤਨ ਬਾਬਾ ਸਾਹਿਬ ਡਾ. ਭੀਮਰਾਓ ਅੰਬੇਦਕਰ ਦੀ 135ਵੀਂ ਜਯੰਤੀ (14 ਅਪ੍ਰੈਲ 2026) 'ਤੇ ਉਨ੍ਹਾਂ ਨੂੰ ਸਾਦਰ ਨਮਨ ਕਰਦਿਆਂ ਉਨ੍ਹਾਂ ਦੇ ਮਹਾਨ ਵਿਚਾਰਾਂ, ਸਿੱਖਿਆ, ਸਮਾਨਤਾ ਅਤੇ ਸਸ਼ਕਤੀਕਰਨ ਦੇ ਸੰਦੇਸ਼ ਨੂੰ ਯਾਦ ਕਰਨਾ ਚਾਹੀਦਾ ਹੈ | ਉਨ੍ਹਾਂ ਨੇ ਲੋਕਾਂ ਨੂੰ 'ਸਿੱਖਿਆ ਪ੍ਰਾਪਤ ਕਰੋ, ਸੰਗਠਿਤ ਰਹੋ ਅਤੇ ਸੰਘਰਸ਼ ਕਰੋ' ਦੇ ਮੂਲ ਮੰਤਰ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਸਭ ਨੂੰ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜਯੰਤੀ ਦੀ ਦਿਲੋਂ ਵਧਾਈ ਦਿੱਤੀ | ਇਸ ਮੌਕੇ ਟੋਹਾਣਾ ਰਤਨ ਡਾ: ਸ਼ਿਵ ਸਚਦੇਵਾ, ਸਮਾਜ ਸੇਵੀ ਅਨਿਲ ਮਹਿਤਾ, ਬਾਬਾ ਪਰਮ ਜੀ, ਪ੍ਰਧਾਨ ਕਿ੍ਸ਼ਨ ਕੁਮਾਰ, ਰਾਮ ਕੁਮਾਰ, ਚਾਂਦੀ ਰਾਮ, ਸੁਨੀਲ ਕੁਮਾਰ, ਅਕਾਸ਼, ਰਾਜੇਸ਼, ਸਰਦਾਰਾ ਰਾਮ, ਚੰਦ ਰਾਮ, ਸੁਰੇਸ਼, ਅਮਿਤ ਕੁਮਾਰ, ਮਨਪ੍ਰੀਤ ਸਿੰਘ, ਸੰਜੇ ਕੁਮਾਰ ਅਤੇ ਪ੍ਰੈਸ ਬੁਲਾਰਾ ਮਨਦੀਪ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਇਤਿਹਾਸਕ ਗੁਰਦੁਆਰਾ ਸ੍ਰੀ ਟੋਕਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਸੰਬੰਧੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਵਿਸਾਖੀ ਮੇਲੇ ਰਾਹੀਂ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਦਾ ਇਕ ਸ਼ਲਾਘਾਯੋਗ ਉਪਰਾਲਾ-ਡਾ. ਜਸਬੀਰ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।