02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਇਤਿਹਾਸਕ ਗੁਰਦੁਆਰਾ ਸ੍ਰੀ ਟੋਕਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਸੰਬੰਧੀ ਸਮਾਗਮ ਕਰਵਾਇਆ <br/>

ਅਜੀਤ ਡੈਸਕ 15-04-2026
ਨਰਾਇਣਗੜ੍ਹ, 14 ਅਪ੍ਰੈਲ (ਪੀ. ਸਿੰਘ)-ਇਤਿਹਾਸਕ ਗੁਰਦੁਆਰਾ ਸ੍ਰੀ ਟੋਕਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿਚ ਭਾਈ ਰਘੁਬੀਰ ਸਿੰਘ ਢਾਡੀ ਜਥਾ ਫਤਹਿਗੜ੍ਹ, ਭਾਈ ਨਵਜੋਤ ਸਿੰਘ ਕਥਾਵਾਚਕ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਅਤੇ ਭਾਈ ਜ਼ੋਰਾਵਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਅਤੇ ਭਾਈ ਅਮਰਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਟੋਕਾ ਸਾਹਿਬ ਸਮੇਤ ਹੋਰ ਰਾਗੀ ਜਥਿਆਂ ਨੇ ਗੁਰਬਾਣੀ, ਕੀਰਤਨ ਤੇ ਗੁਰੂ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਵਿਚ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੇ ਸੇਵਕਾਂ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਰਜਕਾਰੀ ਮੁੱਖ ਸੇਵਾਦਾਰ ਮੁਖਤਿਆਰ ਸਿੰਘ ਬਪੋਲੀ, ਹਰਜੀਤ ਸਿੰਘ, ਖੁਸ਼ਵਿੰਦਰ ਸਿੰਘ, ਯਾਦ ਰਾਮ, ਸੁਖਪਾਲ ਸਿੰਘ, ਕੁਲਦੀਪ ਸਿੰਘ ਜੰਗੂ ਮਾਜਰਾ, ਸੁਦਰਸ਼ਨ ਬੇਰਖੇੜੀ, ਨਾਹਰ ਸਿੰਘ, ਹਰਿਆਣਾ ਸਿੱਖ ਮੈਨੇਜਮੈਂਟ ਕਮੇਟੀ ਮੈਂਬਰ ਬਲਦੇਵ ਸਿੰਘ ਕਾਇਮਪੁਰੀ, ਮੈਂਬਰ ਗੁਰਜੀਤ ਸਿੰਘ ਧਮੋਲੀ, ਸੁਖਦੇਵ ਸਿੰਘ ਨਣਯੋਲਾ, ਬਲਕਾਰ ਸਿੰਘ ਮਰਦੋਂ ਸਾਹਿਬ, ਮੈਂਬਰ ਹਰਿੰਦਰ ਸਿੰਘ ਰਛੇੜੀ, ਹਰਕੇਸ਼ ਸਿੰਘ ਮੋਹੜੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹਰਿਆਣਾ, ਜਿਤੇਂਦਰ ਸਿੰਘ, ਸੁਰਜੀਤ ਸਿੰਘ ਸਣੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |

ਪਿਛਲੀ ਖ਼ਬਰ ਡਾ. ਅੰਬੇਡਕਰ ਜੈਅੰਤੀ 'ਤੇ ਜਿੰਦਲ ਹਾਊਸ ਵਿਖੇ ਸ਼ਰਧਾਂਜਲੀਆਂ ਭੇਟ ਕੀਤੀਆਂ ਅਗਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਜੈਅੰਤੀ 'ਤੇ ਖ਼ੂਨਦਾਨ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।