02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੀਆਂ ਨੀਤੀਆਂ ਨੇ ਦੇਸ਼ ਤੇ ਰਾਜ ਦਾ ਚਿਹਰਾ ਬਦਲ ਦਿੱਤਾ-ਸੁਭਾਸ਼ ਬਰਾਲਾ <br/>

ਅਜੀਤ ਡੈਸਕ 15-04-2026
ਰਤੀਆ, 14 ਅਪ੍ਰੈਲ (ਬੇਅੰਤ ਕੌਰ ਮੰਡੇਰ)- ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ 'ਚ ਕਈ ਇਤਿਹਾਸਕ ਵਿਕਾਸ ਕਾਰਜ ਹੋਏ ਹਨ ਅਤੇ ਗ਼ਰੀਬਾਂ, ਕਿਸਾਨਾਂ, ਨੌਜਵਾਨਾਂ, ਅÏਰਤਾਂ ਤੇ ਸਮਾਜ ਦੇ ਹਰ ਵਰਗ ਦੇ ਵਿਕਾਸ ਲਈ ਲੋਕ ਭਲਾਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ | ਇਹ ਪ੍ਰਗਟਾਵਾ ਉਨ੍ਹਾਂ ਰੱਤਾਖੇੜਾ ਪਿੰਡ 'ਚ ਨੌਜਵਾਨ ਭਾਜਪਾ ਨੇਤਾ ਸੁਭਾਸ਼ ਖਿਲੇਰੀ ਦੇ ਨਿਵਾਸ ਸਥਾਨ 'ਤੇ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਸੰਸਦ ਮੈਂਬਰ ਬਰਾਲਾ ਖਿਲੇਰੀ ਦੇ ਨਿਵਾਸ ਸਥਾਨ 'ਤੇ ਕਰਵਾਏ ਜਲਵਾ ਪੂਜਨ ਪ੍ਰੋਗਰਾਮ 'ਚ ਹਿੱਸਾ ਲੈਣ ਲਈ ਆਏ ਸਨ | ਪਿੰਡ ਪਹੁੰਚਣ 'ਤੇ ਸੁਭਾਸ਼ ਖਿਲੇਰੀ ਦੀ ਅਗਵਾਈ 'ਚ ਵਰਕਰਾਂ ਨੇ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਅਤੇ ਚੇਅਰਮੈਨ ਵੇਦ ਫੂਲਾਂ ਦਾ ਗੁਲਦਸਤੇ ਅਤੇ ਜ਼ੋਰਦਾਰ ਨਾਅਰਿਆਂ ਨਾਲ ਸਵਾਗਤ ਕੀਤਾ | ਸੰਸਦ ਮੈਂਬਰ ਨੇ ਸੁਭਾਸ਼ ਖਿਲੇਰੀ ਦੇ ਭਾਜਪਾ 'ਚ ਸ਼ਾਮਲ ਹੋਣ 'ਤੇ ਖ਼ੁਸ਼ੀ ਪ੍ਰਗਟ ਕੀਤੀ, ਉਨ੍ਹਾਂ ਦਾ ਸਵਾਗਤ ਕੀਤਾ ਅਤੇ ਭਰੋਸਾ ਦਿੱਤਾ ਕਿ ਮਿਹਨਤੀ ਅਤੇ ਸਮਰਪਿਤ ਪਾਰਟੀ ਵਰਕਰਾਂ ਨੂੰ ਹਮੇਸ਼ਾ ਪੂਰਾ ਸਤਿਕਾਰ ਦਿੱਤਾ ਜਾਵੇਗਾ | ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪਿਛਲੇ ਸਾਲਾਂ ਦੌਰਾਨ ਅੰਤਯੋਦਿਆ ਦੀ ਭਾਵਨਾ ਨਾਲ ਕੰਮ ਕੀਤਾ ਹੈ ਅਤੇ ਕੰਮ ਦੀ ਕਤਾਰ 'ਚ ਆਖ਼ਰੀ ਵਿਅਕਤੀ ਨੂੰ ਮੁੱਖ ਧਾਰਾ ਨਾਲ ਜੋੜਿਆ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੀ ਸਾਖ ਨੂੰ ਦੁਨੀਆ ਭਰ 'ਚ ਮਾਨਤਾ ਦਿੱਤੀ ਜਾ ਰਹੀ ਹੈ | ਹਰਿਆਣਾ ਸਰਕਾਰ ਦੀ ਨਾਇਬ ਸਿੰਘ ਸੈਣੀ ਸਰਕਾਰ ਦੀ ਚਰਚਾ ਕਰਦਿਆਂ ਬਰਾਲਾ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਰਾਜ ਸਰਕਾਰ ਨੌਜਵਾਨਾਂ ਨੂੰ 'ਬਿਨਾਂ ਕਿਸੇ ਪਰਚੀ ਤੇ ਬਿਨਾਂ ਕਿਸੇ ਖ਼ਰਚੇ' ਤਹਿਤ ਰੁਜ਼ਗਾਰ ਪ੍ਰਦਾਨ ਕਰ ਰਹੀ ਹੈ ਅਤੇ ਪਾਰਦਰਸ਼ੀ ਸ਼ਾਸਨ ਨੂੰ ਯਕੀਨੀ ਬਣਾਇਆ ਹੈ | ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦੇ ਲਾਭ ਸਿੱਧੇ ਯੋਗ ਵਿਅਕਤੀਆਂ ਦੇ ਬੈਂਕ ਖਾਤਿਆਂ 'ਚ ਪਹੁੰਚ ਰਹੇ ਹਨ, ਜਿਸ ਨਾਲ ਭਿ੍ਸ਼ਟਾਚਾਰ 'ਤੇ ਰੋਕ ਲੱਗੀ ਹੈ | ਸੁਭਾਸ਼ ਖਿਲੇਰੀ ਦੀ ਪਿੱਠ ਥਪਥਪਾਉਂਦਿਆਂ ਸੰਸਦ ਮੈਂਬਰ ਬਰਾਲਾ ਨੇ ਉਨ੍ਹਾਂ ਦੀ ਊਰਜਾ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਜਨਤਾ ਤੱਕ ਪਹੁੰਚਾਉਣ ਦੀ ਅਪੀਲ ਕੀਤੀ | ਉਨ੍ਹਾਂ ਪਾਰਟੀ ਵਰਕਰਾਂ ਨੂੰ ਬੂਥ ਪੱਧਰ 'ਤੇ ਪਾਰਟੀ ਨੂੰ ਮਜ਼ਬੂਤ ਕਰਨ ਦੀ ਸਲਾਹ ਦਿੱਤੀ |

ਪਿਛਲੀ ਖ਼ਬਰ ਸਰਕਾਰੀ ਕਾਲਜ ਵਿਚ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ 'ਤੇ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਡੱਬਵਾਲੀ: ਮੁੱਖ ਬਾਜ਼ਾਰ ਸਮਾਰਟ ਰੋਡ ਦੇ ਅੱਠ ਟੈਂਡਰ ਵਿਵਾਦਾਂ ਵਿੱਚ; ਮੁੱਖ ਮੰਤਰੀ ਨੂੰ ਸ਼ਿਕਾਇਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।