02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸਰਕਾਰੀ ਕਾਲਜ ਵਿਚ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ 'ਤੇ ਪ੍ਰੋਗਰਾਮ ਕਰਵਾਇਆ <br/>

ਅਜੀਤ ਡੈਸਕ 15-04-2026
ਨਰਾਇਣਗੜ੍ਹ, 14 ਅਪ੍ਰੈਲ (ਪੀ. ਸਿੰਘ)-ਸਥਾਨਕ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਰੋਹਿਤ ਕੁਮਾਰ ਦੀ ਅਗਵਾਈ ਅਤੇ ਕਮੇਟੀ ਦੇ ਇੰਚਾਰਜ ਡਾ. ਅਪੂਰਵਾ ਚਾਵਲਾ ਤੇ ਮਹਿਲਾ ਸੈੱਲ ਇੰਚਾਰਜ ਪ੍ਰੋ. ਰੇਣੂ ਕੁਮਾਰੀ ਅਤੇ ਕਾਰਜਕਾਰੀ ਪਿ੍ੰਸੀਪਲ ਡਾ. ਦੇਵੇਂਦਰ ਢੀਂਗਰਾ ਦੀ ਪ੍ਰਧਾਨਗੀ ਹੇਠ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੀ ਜਨਮ ਵਰ੍ਹੇਗੰਢ ਦੀ ਪੂਰਵ ਸੰਧਿਆ 'ਤੇ ਹਿੰਦੀ ਵਿਭਾਗ ਵਲੋਂ ਇਕ ਭਾਸ਼ਣ ਅਤੇ ਪੇਂਟਿੰਗ ਮੁਕਾਬਲਾ ਅਤੇ ਇਕ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ | ਇਸ ਪ੍ਰੋਗਰਾਮ ਦਾ ਉਦਘਾਟਨ ਕਾਰਜਕਾਰੀ ਪਿ੍ੰਸੀਪਲ ਡਾ. ਢੀਂਗਰਾ ਨੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ 'ਤੇ ਫੁੱਲਮਾਲਾ ਭੇਟ ਕਰਕੇ ਕੀਤਾ | ਇਸ ਮੌਕੇ ਉਨ੍ਹਾਂ ਨੇ ਡਾ. ਅੰਬੇਡਕਰ ਦੇ ਜੀਵਨ, ਉਨ੍ਹਾਂ ਦੇ ਸੰਘਰਸ਼ਾਂ ਅਤੇ ਸੰਵਿਧਾਨ ਦੇ ਖਰੜੇ ਵਿਚ ਉਨ੍ਹਾਂ ਦੇ ਅਨਮੋਲ ਯੋਗਦਾਨ 'ਤੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਆਦਰਸ਼ਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਮਹਿਲਾ ਸੈੱਲ ਦੀ ਇੰਚਾਰਜ ਨੇ ਕਿਹਾ ਕਿ ਡਾ. ਅੰਬੇਡਕਰ ਨੇ ਔਰਤਾਂ ਦੇ ਅਧਿਕਾਰਾਂ ਅਤੇ ਸਿੱਖਿਆ ਵਿਚ ਮਹੱਤਵਪੂਰਨ ਯੋਗਦਾਨ ਪਾਇਆ | ਇਹ ਪ੍ਰੋਗਰਾਮ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਨ ਅਤੇ ਮਹਿਲਾ ਵਿਦਿਆਰਥੀਆਂ ਨੂੰ ਸਸ਼ਕਤ ਬਣਾਉਣ ਲਈ ਇਕ ਸਾਰਥਕ ਪਹਿਲਕਦਮੀ ਹੈ | ਇਸ ਮੌਕੇ ਭਾਸ਼ਣ ਮੁਕਾਬਲੇ 'ਚ ਵਿਦਿਆਰਥੀਆਂ ਨੇ 'ਡਾ. ਅੰਬੇਡਕਰ ਦਾ ਸਮਾਜਿਕ ਨਿਆਂ ਵਿਚ ਯੋਗਦਾਨ' ਅਤੇ 'ਸਮਾਨਤਾ ਤੇ ਸਿੱਖਿਆ ਦੀ ਮਹੱਤਤਾ' ਵਰਗੇ ਵਿਸ਼ਿਆਂ 'ਤੇ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਪੇਂਟਿੰਗ ਮੁਕਾਬਲੇ ਵਿਚ ਭਾਗੀਦਾਰਾਂ ਨੇ ਡਾ. ਅੰਬੇਡਕਰ ਦੇ ਜੀਵਨ ਅਤੇ ਵਿਚਾਰਾਂ ਨੂੰ ਚਿੱਤਰਾਂ ਰਾਹੀਂ ਸਪਸ਼ੱਟ ਰੂਪ ਵਿੱਚ ਦਰਸਾਇਆ | ਇਸ ਮੌਕੇ ਪਿ੍ੰਸੀਪਲ ਵਲੋਂ ਜੇਤੂਆਂ ਨੂੰ ਸਰਟੀਫਿਕੇਟ ਅਤੇ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਸਰਵਰ ਡਾਊਨ ਨਾਲ ਖਰੀਦ ਪ੍ਰਣਾਲੀ ਰਹੀ ਠੱਪ-ਟਰੈਕਟਰ-ਟਰਾਲੀਆਂ ਦੀਆਂ ਲੱਗੀਆਂ ਕਤਾਰਾਂ <br/> ਅਗਲੀ ਖ਼ਬਰ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੀਆਂ ਨੀਤੀਆਂ ਨੇ ਦੇਸ਼ ਤੇ ਰਾਜ ਦਾ ਚਿਹਰਾ ਬਦਲ ਦਿੱਤਾ-ਸੁਭਾਸ਼ ਬਰਾਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।