02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਕੇਂਦਰ ਅਤੇ ਰਾਜ ਸਰਕਾਰਾਂ ਬਾਬਾ ਸਾਹਿਬ ਦੇ ਦਿਖਾਏ ਰਸਤੇ 'ਤੇ ਚੱਲ ਰਹੀਆਂ ਹਨ-ਸੁਭਾਸ਼ ਬਰਾਲਾ <br/>

ਅਜੀਤ ਡੈਸਕ 15-04-2026
ਟੋਹਾਣਾ, 14 ਅਪ੍ਰੈਲ (ਮਨਜੀਤ ਸਿੰਘ) - ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਸੰਵਿਧਾਨ ਦੇ ਨਿਰਮਾਤਾ 'ਭਾਰਤ ਰਤਨ' ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀ ਜਯੰਤੀ ਦੇ ਸ਼ੁੱਭ ਮੌਕੇ 'ਤੇ ਟੋਹਾਣਾ ਦੇ ਰਤੀਆ ਰੋਡ 'ਤੇ ਅੰਬੇਦਕਰ ਚੌਕ ਵਿਖੇ ਇੱਕ ਵਿਸ਼ਾਲ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਮੌਕੇ 'ਤੇ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਨੇ ਬਾਬਾ ਸਾਹਿਬ ਦੀ ਮੂਰਤੀ 'ਤੇ ਫ਼ੁਲ ਮਾਲਾ ਭੇਟ ਕੀਤੀਆਂ ਅਤੇ ਬਾਬਾ ਸਾਹਿਬ ਦੇ ਸਮਾਨਤਾ, ਸਮਾਜਿਕ ਨਿਆਂ ਅਤੇ ਸੰਵਿਧਾਨ ਵਿੱਚ ਉਨ੍ਹਾਂ ਦੇ ਅਨਮੋਲ ਯੋਗਦਾਨ ਨੂੰ ਯਾਦ ਕੀਤਾ | ਇਕੱਠ ਨੂੰ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਨੇ ਕਿਹਾ ਕਿ ਬਾਬਾ ਸਾਹਿਬ ਦਾ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਇੱਕ ਮਹਾਨ ਸਰੋਤ ਹੈ | ਉਨ੍ਹਾਂ ਨੇ ਆਪਣਾ ਪੂਰਾ ਜੀਵਨ ਦੱਬੇ-ਕੁਚਲੇ ਅਤੇ ਵਾਂਝੇ ਲੋਕਾਂ ਦੇ ਉਥਾਨ ਲਈ ਸਮਰਪਿਤ ਕੀਤਾ ਅਤੇ ਇੱਕ ਮਜ਼ਬੂਤ ਸੰਵਿਧਾਨ ਤਿਆਰ ਕੀਤਾ ਜਿਸ ਨੇ ਸਮਾਜ ਦੇ ਹਰੇਕ ਵਿਅਕਤੀ ਲਈ ਬਰਾਬਰ ਅਧਿਕਾਰ, ਨਿਆਂ ਅਤੇ ਸਤਿਕਾਰ ਦਾ ਰਾਹ ਪੱਧਰਾ ਕੀਤਾ | ਉਨ੍ਹਾਂ ਕਿਹਾ ਕਿ ਅੱਜ ਭਾਰਤੀ ਲੋਕਤੰਤਰ ਲਈ ਇੱਕ ਬਹੁਤ ਹੀ ਯਾਦਗਾਰੀ ਅਤੇ ਅਭੁੱਲ ਦਿਨ ਹੈ | ਉਨ੍ਹਾਂ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਰਾਜ ਸਰਕਾਰ ਬਾਬਾ ਸਾਹਿਬ ਦੇ ਦਿਖਾਏ ਮਾਰਗ 'ਤੇ ਲਗਾਤਾਰ ਅੱਗੇ ਵਧ ਰਹੀ ਹੈ | ਸਮੁੱਚੇ ਸਮਾਜ ਨੂੰ ਇਕੱਠੇ ਕਰਕੇ ਅਤੇ 'ਸਬਕਾ ਸਾਥ, ਸਬਕਾ ਵਿਕਾਸ' ਦੇ ਨਾਅਰੇ ਨਾਲ, ਸਰਕਾਰਾਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਸਮਾਨਤਾਵਾਦੀ ਸਮਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਚਨਬੱਧਤਾ ਨਾਲ ਕੰਮ ਕਰ ਰਹੀਆਂ ਹਨ | ਇਸ ਸ਼ਰਧਾਂਜਲੀ ਪ੍ਰੋਗਰਾਮ ਵਿੱਚ ਨਗਰ ਕੌਂਸਲ ਦੇ ਚੇਅਰਮੈਨ ਨਰੇਸ਼ ਬਾਂਸਲ, ਜੈਮਲ ਕਟਾਰੀਆ, ਦੀਪਕ ਖੋਬਰਾ, ਕੁਲਦੀਪ ਸਾਬਕਾ ਚੇਅਰਮੈਨ, ਰਮਨ ਮੜੀਆ, ਲਲਿਤ ਮੋਹਨ, ਸੰਦੀਪ ਸ਼ਰਮਾ, ਰਾਮ ਨਿਵਾਸ ਸਮੇਤ ਵੱਡੀ ਗਿਣਤੀ ਵਿੱਚ ਮੌਜੂਦਾ ਅਤੇ ਸਾਬਕਾ ਕੌਂਸਲਰ ਅਤੇ ਪਤਵੰਤੇ ਹਾਜ਼ਰ ਸਨ |

ਪਿਛਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਬੜਖਾਲਸਾ ਰਾਈ ਸੋਨੀਪਤ ਵਿਖੇ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ ਗਿਆ <br/... ਅਗਲੀ ਖ਼ਬਰ ਗੁਰੂ ਨਾਨਕ ਗਰਲਜ਼ ਕਾਲਜ ਸੰਤਪੁਰਾ ਵਲੋਂ ਵਰਕਸ਼ਾਪ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।