03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਖ਼ਾਲਸਾ ਸਾਜਨਾ ਦਿਵਸ ਮੌਕੇ ਕੀਰਤਨ ਦਰਬਾਰ ਸਜਾਇਆ ਛੋਟੇ ਬੱਚਿਆਂ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ

ਅਜੀਤ ਡੈਸਕ 15-04-2026
ਨਵੀਂ ਦਿੱਲੀ, 14 ਅਪ੍ਰੈਲ (ਡਾ. ਬਲਵਿੰਦਰ ਸਿੰਘ ਸੋਢੀ)-ਪੱਛਮੀ ਦਿੱਲੀ ਦੇ ਸਰਸਵਤੀ ਗਾਰਡਨ ਵਿਖੇ ਸਥਿਤ ਸਿੰਘ ਸਭਾ ਗੁਰਦੁਆਰੇ ਵਿਚ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤ ਨੇ ਹਿੱਸਾ ਲਿਆ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਾਟੀਆ, ਜਨਰਲ ਸਕੱਤਰ ਰਵਿੰਦਰਪਾਲ ਸਿੰਘ ਨਾਗਪਾਲ, ਵਿੱਤ ਸਕੱਤਰ ਚਰਨਜੀਤ ਸਿੰਘ ਮੱਕੜ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਪ੍ਰੋਗਰਾਮ ਵਿਚ 6 ਸਾਲ ਦੀ ਉਮਰ ਤੋਂ ਲੈ ਕੇ 17 ਸਾਲ ਦੀ ਉਮਰ ਦੇ ਬੱਚਿਆਂ ਨੇ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ 'ਤੇ ਨੈਸ਼ਨਲ ਅਕਾਲੀ ਦਲ ਦੇ ਰਾਸ਼ਟਰੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ 'ਤੇ ਚੱਲਣਾ ਚਾਹੀਦਾ ਹੈ ਅਤੇ ਅੱਜ ਦੇ ਸਮੇਂ ਬੱਚਿਆਂ ਨੂੰ ਅਜਿਹੇ ਪ੍ਰੋਗਰਾਮਾਂ ਦੇ ਨਾਲ ਜੋੜਨਾ ਚਾਹੀਦਾ ਹੈ | ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਪਰਮਜੀਤ ਸਿੰਘ ਪੰਮਾ ਤੇ ਗੁਰਦੁਆਰੇ ਦੀ ਕਮੇਟੀ ਦੇ ਅਹੁਦੇਦਾਰਾਂ ਨੇ ਟਰਾਫੀਆਂ ਤੇ ਸਰਟੀਫਿਕੇਟ ਦਿੱਤੇ | ਇਸ ਮੌਕੇ 'ਤੇ ਨੈਸ਼ਨਲ ਅਕਾਲੀ ਦਲ ਦਿੱਲੀ ਪ੍ਰਦੇਸ਼ ਦੇ ਪ੍ਰਧਾਨ ਕੁਲਦੀਪ ਸਿੰਘ ਮਰਵਾਹਾ, ਪਰਮਜੀਤ ਸਿੰਘ ਪੰਮਾ, ਮੀਤ ਪ੍ਰਧਾਨ ਮਨਮੀਤ ਸਿੰਘ ਨੂੰ ਗੁਰਦੁਆਰਾ ਕਮੇਟੀ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਲੋਕ ਗੈਸ ਲੈਣ ਲਈ ਹੈਲਪਲਾਈਨ ਨੰਬਰ 'ਤੇ ਸੰਪਰਕ ਕਰਨ - ਰੇਖਾ ਗੁਪਤਾ ਗੈਸ ਬੁੱਕ ਹੋਣ 'ਤੇ ਵੀ ਸਿਲੰਡਰ ਸਪਲਾਈ ਵਿਚ ਹੋ ਰਹ... ਅਗਲੀ ਖ਼ਬਰ ਕਤਲ ਦੇ ਮਾਮਲੇ 'ਚ ਪੁਲਿਸ ਨੇ ਦੋ ਨਾਬਾਲਗ ਕੀਤੇ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।