03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਲੋਕ ਗੈਸ ਲੈਣ ਲਈ ਹੈਲਪਲਾਈਨ ਨੰਬਰ 'ਤੇ ਸੰਪਰਕ ਕਰਨ - ਰੇਖਾ ਗੁਪਤਾ ਗੈਸ ਬੁੱਕ ਹੋਣ 'ਤੇ ਵੀ ਸਿਲੰਡਰ ਸਪਲਾਈ ਵਿਚ ਹੋ ਰਹੀ ਹੈ ਦੇਰੀ

ਅਜੀਤ ਡੈਸਕ 15-04-2026
ਨਵੀਂ ਦਿੱਲੀ, 14 ਅਪ੍ਰੈਲ (ਡਾ. ਬਲਵਿੰਦਰ ਸਿੰਘ ਸੋਢੀ)-ਗੈਸ ਦੇ ਸੰਕਟ ਪ੍ਰਤੀ ਦਿੱਲੀ ਸਰਕਾਰ ਵਾਰ-ਵਾਰ ਇਹੀ ਕਹਿ ਰਹੀ ਹੈ ਕਿ ਦਿੱਲੀ ਵਿਚ ਗੈਸ ਦੀ ਸਪਲਾਈ ਪ੍ਰਤੀ ਕੋਈ ਸਮੱਸਿਆ ਨਹੀਂ ਪ੍ਰੰਤੂ ਫਿਰ ਵੀ ਲੋਕ ਗੈਸ ਏਜੰਸੀਆਂ ਅਤੇ ਇਨ੍ਹਾਂ ਦੇ ਗੁਦਾਮਾਂ 'ਤੇ ਕਤਾਰਾਂ ਵਿਚ ਖੜ੍ਹੇ ਨਜ਼ਰ ਆ ਰਹੇ ਹਨ | ਇਹ ਲੋਕ ਗੈਸ ਸਿਲੰਡਰ ਲੈਣ ਲਈ ਬਹੁਤ ਖੱਜਲ-ਖੁਆਰ ਹੋ ਰਹੇ ਹਨ | ਉਧਰ ਦੂਸਰੇ ਪਾਸੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਦਾ ਕਹਿਣਾ ਹੈ ਕਿ ਘਰੇਲੂ ਤੇ ਕਮਰਸ਼ੀਅਲ ਗੈਸ ਦੀ ਕੋਈ ਕਮੀ ਨਹੀਂ ਅਤੇ ਸਪਲਾਈ ਪੂਰੀ ਤਰ੍ਹਾਂ ਨਾਲ ਚੱਲ ਰਹੀ ਹੈ | ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ ਵਿਚ ਨਾ ਆ ਕੇ ਐਵੇਂ ਘਬਰਾਹਟ ਵਿਚ ਨਾ ਆਉਣ ਅਤੇ ਨਾ ਹੀ ਭਰੇ ਹੋਏ ਗੈਸ ਸਿਲੰਡਰ ਇਕੱਠੇ ਕਰਨ | ਉਨ੍ਹਾਂ ਨੇ ਲੋਕਾਂ ਨੂੰ ਕਿਹਾ ਹੈ ਕਿ ਗੈਸ ਲੈਣ ਲਈ ਖੁਰਾਕ ਅਤੇ ਸਪਲਾਈ ਵਿਭਾਗ ਦੇ ਹੈਲਪਲਾਈਨ ਨੰਬਰ 011-23379836 ਅਤੇ 8383824659 'ਤੇ ਸੰਪਰਕ ਕਰ ਸਕਦੇ ਹਨ | ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਉਪਰੋਕਤ ਹੈਲਪਲਾਈਨ ਸੇਵਾ ਹਫ਼ਤੇ ਦੇ ਸਾਰੇ ਦਿਨਾਂ ਵਿਚ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 7 ਵਜੇ ਤੱਕ ਮੌਜੂਦ ਰਹੇਗੀ | ਉਧਰ ਜੇਕਰ ਲੋਕਾਂ ਦੀ ਗੱਲ ਸੁਣੀ ਜਾਵੇ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਗੈਸ ਬੁੱਕ ਹੋ ਜਾਣ 'ਤੇ ਸਿਲੰਡਰ ਕਈ-ਕਈ ਦਿਨ ਨਹੀਂ ਮਿਲ ਰਿਹਾ ਅਤੇ ਇਸ ਕਾਰਨ ਉਨ੍ਹਾਂ ਨੂੰ ਖਾਣਾ ਬਣਾਉਣਾ ਵੀ ਮੁਸ਼ਕਿਲ ਹੈ | ਇਨ੍ਹਾਂ ਲੋਕਾਂ ਨੂੰ ਮਜਬੂਰੀ ਵਿਚ ਜ਼ਿਆਦਾ ਕੀਮਤ 'ਤੇ ਸਿਲੰਡਰ ਲੈਣਾ ਪੈ ਰਿਹਾ ਹੈ |
ਪਿਛਲੀ ਖ਼ਬਰ ਪੰਜਾਬ ਸਰਕਾਰ ਦਾ ਨਵਾਂ ਬਿੱਲ 'ਪੰਥ ਨੂੰ ਪਿਛਲੇ ਦਰਵਾਜ਼ੇ ਤੋਂ ਕੰਟਰੋਲ' ਕਰਨ ਦੀ ਕੋਸ਼ਿਸ਼- ਸਰਨਾ ਅਗਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਮੌਕੇ ਕੀਰਤਨ ਦਰਬਾਰ ਸਜਾਇਆ ਛੋਟੇ ਬੱਚਿਆਂ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।