03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਦਿੱਲੀ ਕਮੇਟੀ ਨੇ ਖ਼ਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਾਇਆ

ਅਜੀਤ ਡੈਸਕ 15-04-2026
ਨਵੀਂ ਦਿੱਲੀ,14ਅਪ੍ਰੈਲ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕਰਾਇਆ ਗਿਆ ¢ ਇਸ ਮੌਕੇ ਸੰਬੋਧਨ ਕਰਦੇ ਹੋਏ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕਮੇਟੀ ਵੱਲੋਂ ਅੰਮਿ੍ਤ ਸੰਚਾਰ ਲਈ ਆਰੰਭੀ ਗਈ ਮੁਹਿੰਮ ਤਹਿਤ ਹੁਣ ਤੱਕ ਵੱਡੀ ਗਿਣਤੀ ਵਿਚ ਸੰਗਤਾਂ ਅੰਮਿ੍ਤ ਛਕ ਕੇ ਗੁਰੂ ਵਾਲੀਆਂ ਬਣ ਗਈਆਂ ਹਨ ¢ ਉਨ੍ਹਾਂ ਕਿਹਾ ਕਿ ਕਮੇਟੀ ਦੀ ਇਹ ਮੁਹਿੰਮ ਭਵਿੱਖ ਵਿਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ ¢ ਦਿੱਲੀ ਕਮੇਟੀ ਦੀਆਂ ਉਪਲਬਧੀਆਂ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਧਾਰਮਿਕ ਖੇਤਰ ਵਿਚ ਕਾਰਜਾਂ ਦੇ ਨਾਲ-ਨਾਲ ਅਸੀਂ ਸਿਹਤ ਤੇ ਮੈਡੀਕਲ ਸਹੂਲਤਾਂ ਦੇਣ ਦੇ ਖੇਤਰ ਵਿਚ ਵੀ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ¢ ਉਹਨਾਂ ਦੱਸਿਆ ਕਿ ਬਾਲਾ ਸਾਹਿਬ ਹਸਪਤਾਲ ਵਿਚ ਦਿਲ ਦੇ ਰੋਗਾਂ ਦਾ ਵਿਭਾਗ ਜਲਦੀ ਹੀ ਕੰਮ ਕਰਨਾ ਸ਼ੁਰੂ ਕਰ ਦੇਵੇਗਾ ਤੇ ਨਾਂ ਮਾਤਰ ਫ਼ੀਸ 'ਤੇ ਇੱਥੇ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ ¢ ਉਨ੍ਹਾਂ ਦੱਸਿਆ ਕਿ ਇਸੇ ਤਰੀਕੇ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿਚ ਲਗਾਈਆਂ ਗਈਆਂ ਐੱਮ ਆਰ ਆਈ/ਸੀ ਟੀ ਸਕੈਨ ਮਸ਼ੀਨਾਂ ਤੋਂ ਹੁਣ ਤੱਕ ਸਵਾ ਲੱਖ ਤੋਂ ਵੱਧ ਮਰੀਜ਼ 50 ਰੁਪਏ ਵਿਚ ਟੈੱਸਟ ਕਰਵਾ ਚੁੱਕੇ ਹਨ ਅਤੇ ਬਾਲਾ ਪ੍ਰੀਤਮ ਦਵਾਖ਼ਾਨਿਆਂ ਵਿਚ ਬਜ਼ਾਰ ਨਾਲੋਂ 30 ਤੋਂ ਲੈ ਕੇ 50 ਫ਼ੀਸਦੀ ਤੱਕ ਸਸਤੀਆਂ ਦਵਾਈਆਂ ਉਪਲਬਧ ਕਰਵਾਉਣ ਦੀ ਸੇਵਾ ਜਾਰੀ ਹੈ ¢
ਪਿਛਲੀ ਖ਼ਬਰ 1 ਕਿਲੋ 485 ਗ੍ਰਾਮ ਹੈਰੋਇਨ ਸਮੇਤ ਤਿੰਨ ਨੌਜਵਾਨ ਗਿ੍ਫਤਾਰ ਅਗਲੀ ਖ਼ਬਰ ਪੰਜਾਬ ਸਰਕਾਰ ਦਾ ਨਵਾਂ ਬਿੱਲ 'ਪੰਥ ਨੂੰ ਪਿਛਲੇ ਦਰਵਾਜ਼ੇ ਤੋਂ ਕੰਟਰੋਲ' ਕਰਨ ਦੀ ਕੋਸ਼ਿਸ਼- ਸਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।