17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਕਾਂਗਰਸ ਦੀ ਸਦਭਾਵ ਯਾਤਰਾ ਦੇ ਹੋਣਗੇ ਸੁਖਦ ਨਤੀਜੇ : ਇੰਦਰਜੀਤ ਗੋਰਾਇਆ

ਅਜੀਤ ਡੈਸਕ 16-04-2026
ਕਰਨਾਲ, 15 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਉੱਚ ਅਧਿਕਾਰੀ ਰਹੇ ਸਾਬਕਾ ਸੰਸਦ ਮੈਂਬਰ ਬਰਜੇਂਦਰ ਸਿੰਘ ਦੀ ਅਗਵਾਈ ਹੇਠ ਹਰਿਆਣਾ ਪ੍ਰਦੇਸ਼ ਵਿਚ ਚੱਲ ਰਹੀ ਸਦਭਾਵ ਯਾਤਰਾ 'ਚ ਸ਼ਾਮਿਲ ਅਖਿਲ ਭਾਰਤੀ ਕਿਸਾਨ ਕਾਂਗਰਸ ਦੇ ਰਾਸ਼ਟਰੀ ਬੁਲਾਰੇ ਅਤੇ ਸੂਬਾ ਕਾਂਗਰਸ ਕਮੇਟੀ ਦੇ ਮੈਂਬਰ ਇੰਦਰਜੀਤ ਸਿੰਘ ਗੋਰਾਇਆ ਨੇ ਕਿਹਾ ਕਿ ਕਾਂਗਰਸ ਦੀ ਸਦਭਾਵ ਯਾਤਰਾ ਨੂੰ ਲੈ ਕੇ ਹਰਿਆਣਾ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਅਤੇ ਖੁਸ਼ੀ ਦਾ ਮਾਹੌਲ ਹੈ | ਉਨ੍ਹਾਂ ਕਿਹਾ ਕਿ ਸਾਡੀ ਸਾਂਸਕਿ੍ਤਿਕ ਵਿਰਾਸਤ ਅਨੇਕਤਾ ਵਿਚ ਏਕਤਾ ਦੀ ਭਾਵਨਾ ਨਾਲ ਭਰਪੂਰ ਹੈ, ਇਹੀ ਸਾਡੀ ਅਸਲ ਤਾਕਤ ਅਤੇ ਪਛਾਣ ਹੈ | ਉਨ੍ਹਾਂ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਦ ਵੀ ਕਿਸੇ ਨੇ ਰਾਜਨੀਤਿਕ ਸਵਾਰਥ ਦੇ ਅਧੀਨ ਹੋ ਕੇ ਸਮਾਜ ਵਿਚ ਦਰਾਰ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਹੈ ਤਾਂ ਦੇਸ਼ ਦੇ ਲੋਕਾਂ ਨੇ ਇਕੱਠੇ ਹੋ ਕੇ ਅਜਿਹੀਆਂ ਤਾਕਤਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਅਤੇ ਆਪਸੀ ਸਾਂਝ ਬਣਾਈ ਰੱਖੀ | ਉਨ੍ਹਾਂ ਕਿਹਾ ਕਿ ਸਮਾਜ ਵਿਚ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਹੀ ਸਾਬਕਾ ਸੰਸਦ ਮੈਂਬਰ ਬਿ੍ਜੇਂਦਰ ਸਿੰਘ ਨੇ ਆਈ. ਏ. ਐਸ. ਵਰਗੇ ਉੱਚ ਪ੍ਰਸ਼ਾਸਨਿਕ ਅਹੁਦੇ ਤੋਂ ਅਸਤੀਫਾ ਦੇ ਕੇ ਰਾਜਨੀਤੀ ਵਿਚ ਪ੍ਰਵੇਸ਼ ਕੀਤਾ ਹੈ | ਉਨ੍ਹਾਂ ਕਿਹਾ ਕਿ ਬਿ੍ਜੇਂਦਰ ਸਿੰਘ ਦੀ ਸਦਭਾਵ ਯਾਤਰਾ ਨਾਲ ਸਾਡੀ ਸਦੀਆਂ ਪੁਰਾਣੀ ਸਮਾਜਿਕ ਏਕਤਾ ਨੂੰ ਹੋਰ ਵੀ ਮਜ਼ਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਦੇਸ਼ ਨੂੰ ਅੱਗੇ ਵਧਾਇਆ ਹੈ |
ਪਿਛਲੀ ਖ਼ਬਰ ਟੋਹਾਣਾ ਐਲ.ਆਈ.ਸੀ. ਸ਼ਾਖਾ ਵਿੱਚ ਹਵਨ ਯੱਗ ਕਰਵਾਇਆ ਅਗਲੀ ਖ਼ਬਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਤੋਂ ਕਿਸਾਨ ਅÏਖੇ: ਸ਼ੈਲਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।