17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਗੁਰੂ ਨਾਨਕ ਗਰਲਜ਼ ਕਾਲਜ ਨੇ ਨਾਰੀ ਸ਼ਕਤੀ ਵੰਦਨ ਐਕਟ ਲਈ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ

ਅਜੀਤ ਡੈਸਕ 16-04-2026
ਯਮੁਨਾਨਗਰ, 15 ਅਪ੍ਰੈਲ (ਗੁਰਦਿਆਲ ਸਿੰਘ ਨਿਮਰ)-ਸਥਾਨਕ ਗੁਰੂ ਨਾਨਕ ਗਰਲਜ਼ ਕਾਲਜ ਵਲੋਂ ਨਾਰੀ ਸ਼ਕਤੀ ਵੰਦਨ ਐਕਟ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ ਗਿਆ | ਇਸ ਮੌਕੇ ਕਾਲਜ ਦੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥਣਾਂ ਵਲੋਂ ਪ੍ਰਧਾਨ ਮੰਤਰੀ ਮੋਦੀ ਦੇ ਸਨਮਾਨ 'ਚ ਇਕ ਦਸਤਖਤ ਮੁਹਿੰਮ ਚਲਾਈ ਗਈ ਅਤੇ ਨਾਲ ਹੀ ਸਕੂਟੀ ਰੈਲੀ ਕੱਢੀ ਗਈ | ਇਸ ਮੌਕੇ ਯਮੁਨਾਨਗਰ ਦੀ ਮੇਅਰ ਸੁਮਨ ਬਾਹਮਣੀ, ਰੋਜ਼ੀ ਮਲਿਕ, ਕਾਲਜ ਦੀ ਡਾਇਰੈਕਟਰ ਡਾ. ਵਰਿੰਦਰ ਗਾਂਧੀ ਅਤੇ ਪਿ੍ੰ. ਡਾ. ਸੁਖਵਿੰਦਰ ਕੌਰ ਨੇ ਇਸ ਗਤੀਵਿਧੀ 'ਚ ਉਚੇਚੇ ਤੌਰ 'ਤੇ ਸ਼ਮੂਲੀਅਤ ਕਰਦਿਆਂ ਮਹਿਲਾ ਸਸ਼ਕਤੀਕਰਨ ਵੱਲ ਪੁੱਟੇ ਗਏ ਇਸ ਇਤਿਹਾਸਕ ਕਦਮ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ | ਇਸ ਤੋਂ ਬਾਅਦ ਵਿਦਿਆਰਥਣਾਂ ਨੇ ਸਕੂਟੀ ਰੈਲੀ ਕੱਢ ਕੇ 'ਬੇਟੀ ਬਚਾਓ, ਬੇਟੀ ਪੜ੍ਹਾਓUਅਤੇ 'ਨਾਰੀ ਸ਼ਕਤੀ ਜ਼ਿੰਦਾਬਾਦ' ਵਰਗੇ ਨਾਅਰੇ ਲਗਾ ਕੇ ਲੋਕਾਂ 'ਚ ਮਹਿਲਾ ਸਸ਼ਕਤੀਕਰਨ ਬਾਰੇ ਜਾਗਰੂਕਤਾ ਪੈਦਾ ਕੀਤੀ | ਇਸ ਤੋਂ ਪਹਿਲਾਂ ਰੈਲੀ ਨੂੰ ਰਵਾਨ ਕਰਦਿਆਂ ਕਾਲਜ ਦੀ ਡਾਇਰੈਕਟਰ ਡਾ. ਵਰਿੰਦਰ ਗਾਂਧੀ ਨੇ ਕਿਹਾ ਕਿ ਨਾਰੀ ਸ਼ਕਤੀ ਵੰਦਨ ਐਕਟ ਦੇਸ਼ ਭਰ ਦੀਆਂ ਔਰਤਾਂ ਨੂੰ ਰਾਜਨੀਤਿਕ ਪ੍ਰਤੀਨਿਧਤਾ ਲਈ ਬਰਾਬਰ ਦੇ ਮੌਕੇ ਪ੍ਰਦਾਨ ਕਰੇਗਾ, ਜਦਕਿ ਪਿ੍ੰ. ਡਾ. ਸੁਖਵਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਕਾਨੂੰਨ ਭਾਰਤ ਦੀਆਂ ਧੀਆਂ ਦੇ ਉੱਜਵਲ ਭਵਿੱਖ ਦੀ ਨੀਂਹ ਹੈ |
ਪਿਛਲੀ ਖ਼ਬਰ ਟੋਹਾਣਾ ਬਾਰ ਐਸੋਸੀਏਸ਼ਨ ਵਲੋਂ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੈਅੰਤੀ ਮਨਾਈ ਅਗਲੀ ਖ਼ਬਰ ਡੀ.ਏ.ਵੀ. ਕਾਲਜ ਚੀਕਾ ਵਿਖੇ ਕਰੀਅਰ ਲਾਂਚ ਰੈਜ਼ਿਊਮੇ ਬਿਲਡਿੰਗ ਸੈਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।