17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਤੋਂ ਕਿਸਾਨ ਅÏਖੇ: ਸ਼ੈਲਜਾ

ਅਜੀਤ ਡੈਸਕ 16-04-2026
ਸਿਰਸਾ, 15 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਹਰਿਆਣਾ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਤੋਂ ਕਿਸਾਨ ਤੰਗ ਆ ਚੁੱਕੇ ਹਨ | ਪੋਰਟਲ ਤੇ ਓਟੀਪੀ ਵਰਗੀਆਂ ਗੁੰਝਲਦਾਰ ਪ੍ਰਕਿਰਿਆਵਾਂ ਤੋਂ ਕਿਸਾਨ ਤੰਗ ਹੋ ਕੇ ਪ੍ਰਾਈਵੇਟ ਵਪਾਰੀਆਂ ਨੂੰ ਕਣਕ ਵੇਚਣ ਲਈ ਮਜ਼ਬੂਰ ਹੋ ਰਹੇ ਹਨ | ਅਨਾਜ ਮੰਡੀਆਂ 'ਚ ਕਿਸਾਨ ਖਜਲ ਖੁਆਰ ਹੋ ਰਿਹਾ ਹੈ | ਕਿਸਾਨਾਂ ਸਥਿਤੀ ਬਹੁਤ ਚਿੰਤਾਜਨਕ ਹੈ | ਕੁਮਾਰੀ ਸ਼ੈਲਜਾ ਨੇ ਕਿਹਾ ਕਿ ਹਰਿਆਣਾ ਅਤੇ ਪੰਜਾਬ ਪੂਰੇ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਹਰਿਆਣਾ ਅਤੇ ਪੰਜਾਬ ਦੇ ਕਿਸਾਨ ਹੀ ਅੰਨ ਭੰਡਾਰ ਭਰਦੇ ਹਨ | ਕਣਕ ਵੇਚਣ ਲਈ ਐਤਕੀਂ ਪੋਰਟਲ ਤੇ ਓਟੀਪੀ ਵਰਗੀਆਂ ਗੁੰਝਲਦਾਰ ਪ੍ਰਕਿਰਿਆਵਾਂ ਕਾਰਨ ਕਿਸਾਨ ਮੰਡੀਆਂ 'ਚ ਖਜਲ ਖੁਆਰ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਐਮਐਸਪੀ ਦਾ ਐਲਾਨ ਕੇਂਦਰ ਸਰਕਾਰ ਵੱਲੋਂ ਕੀਤਾ ਜਾਂਦਾ ਹੈ ਪਰ ਹਰਿਆਣਾ ਸਰਕਾਰ ਇਸ 'ਤੇ ਇੰਨੀਆਂ ਸ਼ਰਤਾਂ ਲਗਾ ਰਹੀ ਹੈ ਕਿ ਕਿਸਾਨਾਂ ਲਈ ਇਸਦਾ ਲਾਭ ਪ੍ਰਾਪਤ ਕਰਨਾ ਮੁਸ਼ਕਲ ਹੋ ਗਿਆ ਹੈ | ਇਹ ਕਿਸਾਨਾਂ ਨਾਲ ਸਿੱਧਾ ਅਨਿਆਂ ਹੈ | ਕੁਮਾਰੀ ਸ਼ੈਲਜਾ ਨੇ ਦੋਸ਼ ਲਗਾਇਆ ਕਿ 24 ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਪ੍ਰਦਾਨ ਕਰਨ ਦੇ ਦਾਅਵੇ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਹਨ | ਬਹੁਤ ਸਾਰੀਆਂ ਫਸਲਾਂ ਦੀ ਖਰੀਦ ਜਾਂ ਤਾਂ ਨਾਮਾਤਰ ਹੈ ਜਾਂ ਹੁੰਦੀ ਹੀ ਨਹੀ | ਜਿਸ ਕਾਰਨ ਕਿਸਾਨਾਂ ਨੂੰ ਆਪਣੀ ਉਪਜ ਘੱਟ ਕੀਮਤਾਂ 'ਤੇ ਨਿੱਜੀ ਵਪਾਰੀਆਂ ਨੂੰ ਵੇਚਣ ਲਈ ਮਜਬੂਰ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਪੂਰਾ ਸਿਸਟਮ ਕਿਸਾਨਾਂ ਨੂੰ ਵਿੱਤੀ ਤੌਰ 'ਤੇ ਕਮਜ਼ੋਰ ਕਰ ਰਿਹਾ ਹੈ ਅਤੇ ਉਨ੍ਹਾਂ ਨੂੰ ਕਰਜ਼ੇ ਵਿੱਚ ਫਸਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਐਮਐਸਪੀ 'ਤੇ ਬਿਨਾਂ ਸ਼ਰਤ ਅਤੇ ਪਾਰਦਰਸ਼ੀ ਖਰੀਦ ਨੂੰ ਯਕੀਨੀ ਬਣਾਏ ਅਤੇ ਪੋਰਟਲ ਅਤੇ ਓਟੀਪੀ ਵਰਗੀਆਂ ਗੁੰਝਲਦਾਰ ਪ੍ਰਕਿਰਿਆਵਾਂ ਨੂੰ ਸਰਲ ਬਣਾਏ |
ਪਿਛਲੀ ਖ਼ਬਰ ਪੁਲਿਸ ਨੇ ਚਲਾਈ ਰਾਤ ਨੂੰ ਡੋਮੀਨੇਸ਼ਨ ਮੁਹਿੰਮ ਅਗਲੀ ਖ਼ਬਰ ਟੋਹਾਣਾ ਬਾਰ ਐਸੋਸੀਏਸ਼ਨ ਵਲੋਂ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੈਅੰਤੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।