17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਗੁਪਤ ਸੂਚਨਾ 'ਤੇ ਪੁਲਿਸ ਨੇ ਚੋਰ ਨੂੰ ਕੀਤਾ ਗਿ੍ਫ਼ਤਾਰ <br/>

ਅਜੀਤ ਡੈਸਕ 16-04-2026
ਨਵੀਂ ਦਿੱਲੀ, 15 ਅਪ੍ਰੈਲ (ਡਾ. ਬਲਵਿੰਦਰ ਸਿੰਘ ਸੋਢੀ)-ਪੱਛਮੀ ਜ਼ਿਲ੍ਹੇ ਦੇ ਪੰਜਾਬੀ ਬਾਗ ਥਾਣੇ ਦੀ ਪੁਲਿਸ ਨੇ ਇਕ ਚੋਰ ਨੂੰ ਕਾਬੂ ਕੀਤਾ ਹੈ, ਜਿਸ ਕੋਲੋਂ ਇਕ ਚਾਂਦੀ ਦਾ ਕੜਾ, 2 ਮੋਬਾਈਲ ਫੋਨ, ਪਾਣੀ ਦਾ ਮੀਟਰ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਇਹ ਚੋਰ ਪੁਲਿਸ ਨੂੰ ਕਈ ਅਪਰਾਧਿਕ ਮਾਮਲਿਆਂ ਪ੍ਰਤੀ ਵੀ ਲੋੜੀਂਦਾ ਸੀ | ਇਸ ਦੀ ਗਿ੍ਫ਼ਤਾਰੀ 'ਤੇ ਪੁਲਿਸ ਦੇ ਕਈ ਮਾਮਲੇ ਸੁਲਝੇ ਹਨ | ਪੱਛਮੀਪੁਰੀ ਦੇ ਖੇਤਰ ਵਿਚ ਇਕ ਘਰ ਤੋਂ ਗਹਿਣੇ ਅਤੇ ਹੋਰ ਸਾਮਾਨ ਚੋਰੀ ਹੋਣ ਪ੍ਰਤੀ ਪੁਲਿਸ ਨੂੰ ਸ਼ਿਕਾਇਤ ਮਿਲੀ | ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਜਾਂਚ ਸ਼ੁਰੂ ਕੀਤੀ ਅਤੇ ਸੀ.ਸੀ.ਟੀ.ਵੀ. ਦੀ ਫੁਟੇਜ ਅਤੇ ਤਕਨੀਕੀ ਜਾਣਕਾਰੀ ਇਕੱਠੀ ਕੀਤੀ | ਇਸ ਤੋਂ ਇਲਾਵਾ ਪੁਲਿਸ ਨੂੰ ਇਸ ਮਾਮਲੇ ਵਿਚ ਇਕ ਗੁਪਤ ਸੂਚਨਾ ਮਿਲੀ | ਇਸੇ ਆਧਾਰਿਤ ਪੁਲਿਸ ਨੇ ਮਾਦੀਪੁਰ ਦੇ ਨੇੜੇ ਆਪਣਾ ਜਾਲ ਵਿਛਾਇਆ ਅਤੇ ਇਕ ਸ਼ੱਕੀ ਵਿਅਕਤੀ ਨੂੰ ਫੜ ਲਿਆ | ਉਸ ਤੋਂ ਪੁਲਿਸ ਨੇ ਪੁੱਛ-ਪੜਤਾਲ ਕੀਤੀ ਤਾਂ ਉਸ ਨੂੰ ਚੋਰੀ ਕੀਤੇ ਜਾਣ ਦਾ ਮਾਮਲਾ ਕਬੂਲ ਲਿਆ | ਉਸ ਨੇ ਪੁਲਿਸ ਨੂੰ ਇਹ ਵੀ ਦੱਸਿਆ ਕਿ ਉਹ ਕਈ ਅਪਰਾਧਿਕ ਮਾਮਲਿਆਂ ਵਿਚ ਵੀ ਸ਼ਾਮਿਲ ਰਿਹਾ ਹੈ | ਇਸ ਚੋਰ ਦਾ ਨਾਂਅ ਨਿਤੇਸ਼ ਉਰਫ ਗੋਲੂ (27) ਹੈ ਅਤੇ ਇਹ ਰਿਕਸ਼ਾ ਚਲਾਉਂਦਾ ਹੈ | ਪੰਜਾਬੀ ਬਾਗ ਥਾਣੇ ਤੋਂ ਇਲਾਵਾ ਵਿਕਾਸਪੁਰੀ ਥਾਣੇ ਵਿਚ ਇਸ 'ਤੇ ਚੋਰੀ ਦੇ ਮਾਮਲੇ ਦਰਜ ਹਨ |

ਪਿਛਲੀ ਖ਼ਬਰ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਵਲੋਂ ਅਨਾਜ ਮੰਡੀ ਮਲੇਰਕੋਟਲਾ ਵਿਖੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਅਗਲੀ ਖ਼ਬਰ ਹੁਣ ਦਿੱਲੀ ਯੂਨੀਵਰਸਿਟੀ ਦੇ ਸਾਰੇ ਕਰਮਚਾਰੀਆਂ ਦੀ ਹਾਜ਼ਰੀ ਬਾਇਓਮੈਟਰਿਕ ਮਸ਼ੀਨ ਰਾਹੀਂ ਲੱਗੇਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।