09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਦਿੱਲੀ ਵਿਚ 1984 ਦੀ ਯਾਦਗਾਰ ਸਥਾਪਿਤ ਕਰਨ ਬਾਰੇ ਸਰਕਾਰ ਗੰਭੀਰ ਕਿਉਂ ਨਹੀਂ ? ਰਾਹਤ ਕਮੇਟੀ -1984

ਅਜੀਤ ਡੈਸਕ 20-04-2026
ਨਵੀਂ ਦਿੱਲੀ,19 ਅਪ੍ਰੈਲ (ਜਗਤਾਰ ਸਿੰਘ)-1984 ਸਿੱਖ ਕਤਲੇਆਮ ਦੀ ਯਾਦਗਾਰ ਰਾਜਧਾਨੀ ਦਿੱਲੀ ਵਿਚ ਸਥਾਪਿਤ ਕਰਨ ਸਬੰਧੀ ਫ਼ੈਸਲਾ ਲੈਣ ਬਾਰੇ ਦਿੱਲੀ ਸਰਕਾਰ ਵੱਲੋਂ ਗੰਭੀਰਤਾ ਕਿਉਂ ਨਹੀਂ ਵਿਖਾਈ ਜਾ ਰਹੀ, ਜਦਕਿ ਸਰਕਾਰ ਨੂੰ ਕਈ ਵਾਰੀ ਅਪੀਲਾਂ ਕੀਤੀਆਂ ਜਾ ਚੁੱਕੀਆਂ ਹਨ¢ ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਅਖਿਲ ਭਾਰਤੀ ਦੰਗਾ ਪੀੜਤ ਰਾਹਤ ਕਮੇਟੀ-1984 ਵੱਲੋਂ ਕੀਤਾ ਗਿਆ ¢ ਰਾਹਤ ਕਮੇਟੀ ਦੇ ਮੁਖੀ ਜਥੇ. ਕੁਲਦੀਪ ਸਿੰਘ ਭੋਗਲ ਨੇ ਦੱਸਿਆ ਕਿ ਪਿਛੋਕੜ ਵਿਚ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਤੇ ਸਾਰੇ ਕੈਬਨਿਟ ਮੰਤਰੀਆਂ ਦੇ ਨਾਂਅ ਮੰਗ ਪੱਤਰ ਸੌਂਪ ਕੇ 1984 ਦੀ ਯਾਦਗਾਰ ਢੁਕਵੇਂ ਥਾਂ 'ਤੇ ਸਥਾਪਿਤ ਕਰਨ ਦੀ ਮੰਗ ਕੀਤੀ ਜਾ ਚੁੱਕੀ ਹੈ ਅਤੇ ਇਹੀ ਮੰਗ ਵਾਲਾ ਮੰਗ-ਪੱਤਰ ਪ੍ਰਧਾਨ ਮੰਤਰੀ ਦਫ਼ਤਰ ਤੇ ਗ੍ਰਹਿ ਮੰਤਰੀ ਦੇ ਦਫ਼ਤਰ ਵੀ ਸੌਂਪਿਆ ਜਾ ਚੁੱਕਾ ਹੈ ¢ ਪਰ ਹੈਰਾਨੀ ਦੀ ਗੱਲ ਹੈ ਕਿ ਇਸ ਮਾਮਲੇ ਵਿਚ ਗੰਭੀਰਤਾ ਨਹੀਂ ਵਿਖਾਈ ਜਾ ਰਹੀ ਹੈ ¢ ਭੋਗਲ ਨੇ ਦੱਸਿਆ ਕਿ ਪਿਛਲੇ ਹਫ਼ਤੇ ਹੀ ਰਾਹਤ ਕਮੇਟੀ ਵੱਲੋਂ, ਦਿੱਲੀ ਦੇ ਨਵੇਂ ਬਣੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਦੇ ਦਫ਼ਤਰ ਵੀ ਇਸ ਯਾਦਗਾਰ ਬਣਾਉਣ ਸਬੰਧੀ ਮੰਗ ਪੱਤਰ ਸੌਂਪਿਆ ਗਿਆ ਹੈ¢ ਉਨ੍ਹਾਂ ਨੇ ਸਰਕਾਰ ਨੂੰ ਮੁੜ ਅਪੀਲ ਕੀਤੀ ਹੈ ਕਿ ਕਤਲੇਆਮ ਦੀ ਯਾਦਗਾਰ ਸਥਾਪਿਤ ਕਰਨ ਬਾਰੇ ਛੇਤੀ ਤੋਂ ਛੇਤੀ ਫ਼ੈਸਲਾ ਲਿਆ ਜਾਵੇ¢ ਕਤਲੇਆਮ ਦਾ ਜ਼ਿਕਰ ਕਰਦਿਆਂ ਭੋਗਲ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਲੀ ਸਮੇਤ ਹੋਰਨਾ ਸ਼ਹਿਰਾਂ ਵਿਚ ਨਿਰਦੋਸ਼ ਸਿੱਖਾਂ ਦੇ ਕਤਲੇਆਮ ਦੌਰਾਨ ਦਿੱਲੀ ਦੇ ਸਿੱਖਾਂ ਨੂੰ ਜਾਨ-ਮਾਲ ਦਾ ਭਾਰੀ ਨੁਕਸਾਨ ਹੋਇਆ ਸੀ ਅਤੇ ਕੌਮ ਨੂੰ ਹਾਲੇ ਵੀ ਪੂਰਾ ਇਨਸਾਫ਼ ਨਹੀਂ ਮਿਲਿਆ ਹੈ ¢ ਉਨ੍ਹਾਂ ਕਿਹਾ ਕਿ ਦਿੱਲੀ ਵਿਚ ਸਿੱਖ ਕਤਲੇਆਮ ਦੀ ਯਾਦਗਾਰ ਸਥਾਪਿਤ ਕੀਤੀ ਜਾਣੀ ਇਸ ਲਈ ਵੀ ਜ਼ਰੂਰੀ ਹੈ ਤਾਂ ਕਿ ਆਉਣ ਵਾਲੀ ਪੀੜ੍ਹੀਆਂ ਨੂੰ ਪਤਾ ਚੱਲ ਸਕੇ ਕਿ ਕਾਂਗਰਸ ਦੇ ਰਾਜ ਵਿਚ ਸਿੱਖਾਂ ਦਾ ਕਿਸ ਤਰ੍ਹਾਂ ਕਤਲੇਆਮ ਕੀਤਾ ਗਿਆ ਸੀ ¢
ਪਿਛਲੀ ਖ਼ਬਰ ਅੱਜ ਦਿੱਲੀ ਹਾਈ ਕੋਰਟ ਵਿਚ ਦੁਬਾਰਾ ਪੇਸ਼ ਹੋਣਗੇ ਕੇਜਰੀਵਾਲ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਦੂਜਾ ਫ਼ਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।