10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਬੱਚਿਆਂ ਅਤੇ ਨਵੀਂ ਪਨੀਰੀ ਨੂੰ ਸਿੱਖ ਇਤਿਹਾਸ ਦੇ ਸੁਨਹਿਰੀ ਪੰਨਿਆਂ ਤੋਂ ਜ਼ਰੂਰ ਜਾਣੂ ਕਰਾਇਆ ਜਾਵੇ-ਰਾਮ ਸਿੰਘ ਬੰਬੇ

ਅਜੀਤ ਡੈਸਕ 20-04-2026
ਨਵੀਂ ਦਿੱਲੀ,19 ਅਪ੍ਰੈਲ(ਜਗਤਾਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਲਈ ਗੁਜਰਾਤ, ਗੋਆ ਤੇ ਕਰਨਾਟਕ ਦੇ ਆਨਰੇਰੀ ਇੰਚਾਰਜ ਰਾਮ ਸਿੰਘ 'ਬੰਬੇ' (ਮੁਖੀ ਯੂਨਾਈਟਿਡ ਸਿੰਘ ਸਭਾ ਫਾਊਾਡੇਸ਼ਨ) ਨੇ ਸਮੂਹ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਬੱਚਿਆਂ ਅਤੇ ਨਵੀਂ ਪਨੀਰੀ ਨੂੰ ਸਿੱਖ ਇਤਿਹਾਸ ਦੇ ਸੁਨਹਿਰੀ ਪੰਨਿਆਂ ਤੋਂ ਜ਼ਰੂਰ ਜਾਣੂ ਕਰਾਇਆ ਜਾਵੇ ¢ ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਸਾਰਾ ਇਤਿਹਾਸ ਬਹੁਤ ਲਾਸਾਨੀ ਹੈ ਜੋ ਬਹਾਦਰੀ ਅਤੇ ਸ਼ਹਾਦਤਾਂ ਨਾਲ ਭਰਿਆ ਪਿਆ ਹੈ ¢ ਇਸ ਲਈ ਸਾਨੂੰ ਇਸ ਇਤਿਹਾਸ ਨੂੰ ਸੰਸਾਰ ਭਰ ਦੇ ਲੋਕਾਂ ਤਕ ਪਹੁੰਚਾਉਣ ਲਈ ਸਾਨੂੰ ਇੱਕਮੁੱਠ ਹੋ ਕੇ ਯਤਨ ਕਰਨੇ ਚਾਹੀਦੇ ਹਨ ¢ ਰਾਮ ਸਿੰਘ 'ਬੰਬੇ' ਨੇ ਕਿਹਾ ਕਿ ਇਸੇ ਹਫ਼ਤੇ ਹੀ ਕੌਮ ਵੱਲੋਂ ਖ਼ਾਲਸਾ ਸਿਰਜਣਾ ਦਿਹਾੜਾ ਮਨਾਇਆ ਜਾ ਰਿਹਾ ਹੈ ਅਤੇ ਇਹ ਵੀ ਸਿੱਖ ਇਤਿਹਾਸ ਦਾ ਇੱਕ ਸੁਨਹਿਰੀ ਪੰਨਾ ਹੈ, ਕਿਉਂਕਿ ਗੁਰੂ ਸਾਹਿਬ ਨੇ ਖ਼ਾਲਸੇ ਦੀ ਸਿਰਜਣਾ ਕਰਕੇ ਸਿੱਖ ਕੌਮ ਨੂੰ ਨਵੀਂ ਪਛਾਣ ਦਿੱਤੀ ਅਤੇ ਸਵੈਮਾਣ ਨਾਲ ਜੀਣ ਦਾ ਰਾਹ ਦਿਖਾਇਆ ¢ ਸਿੱਖ ਇਤਿਹਾਸ ਦਾ ਇਹ ਪੰਨਾ ਕੌਮ ਨੂੰ ਹਮੇਸ਼ਾ ਹੱਕ ਸੱਚ ਦੀ ਅਵਾਜ਼ ਬਣਨ ਅਤੇ ਅਸੂਲਾਂ 'ਤੇ ਡਟੇ ਰਹਿਣ ਦੀ ਪ੍ਰੇਰਨਾ ਦਿੰਦਾ ਹੈ ¢ ਉਨ੍ਹਾਂ ਕਿਹਾ ਕਿ ਖ਼ਾਲਸਾ ਸਿਰਜਣਾ ਦਿਹਾੜੇ ਸਮੇਤ ਸਿੱਖ ਇਤਿਹਾਸ ਦੇ ਹੋਰਨਾ ਸੁਨਹਿਰੀ ਪੰਨਿਆਂ ਤੋਂ ਬੱਚਿਆਂ ਨੂੰ ਜ਼ਰੂਰ ਜਾਣੂ ਕਰਾਇਆ ਜਾਵੇ ਤਾਂ ਜੋ ਭਵਿੱਖ ਦੀਆਂ ਪੀੜ੍ਹੀਆਂ ਅੰਦਰ ਸਿੱਖੀ ਸਰੋਕਾਰ ਦਿੜ੍ਹ ਹੋ ਸਕਣ ¢ ਉਨ੍ਹਾਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਇਤਿਹਾਸ ਨੂੰ ਬੱਚਿਆਂ ਤੱਕ ਪਹੁੰਚਾਉਣ ਲਈ ਕਈ ਲਗਾਤਾਰ ਉਪਰਾਲੇ ਕੀਤੇ ਜਾਂਦੇ ਹਨ ¢
ਪਿਛਲੀ ਖ਼ਬਰ ਰੋਹਿਣੀ ਇਲਾਕੇ ਵਿਚ ਰਸੋਈ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਦੇ ਵੱਡੇ ਰੈਕਟ ਦਾ ਪਰਦਾਫਾਸ਼ ਅਗਲੀ ਖ਼ਬਰ ਮੁੱਖ ਮੰਤਰੀ ਰੇਖਾ ਗੁਪਤਾ ਨੇ ਵਿਰੋਧੀ ਧਿਰਾਂ 'ਤੇ ਕੀਤਾ ਹਮਲਾ ਕਿਹਾ,ਕਾਂਗਰਸ ਨੂੰ ਲੋਕ-ਸਭਾ ਵਿਚ ਸਿਰਫ਼ ਗਾਂਧੀ ਪਰਿਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।