27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ 'ਚ ਸਫ਼ਾਈ ਦੀ ਹਾਲਤ ਵਿਗੜੀ ਸ਼ਹਿਰ 'ਚ ਥਾਂ-ਥਾਂ ਲੱਗੇ ਕੂੜੇ ਦੇ ਢੇਰ <br/>

ਅਜੀਤ ਡੈਸਕ 07-05-2026
ਸਿਰਸਾ, 6 ਮਈ (ਭੁਪਿੰਦਰ ਪੰਨੀਵਾਲੀਆ)- ਸਫਾਈ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ 1 ਮਈ ਤੋਂ ਹੜਤਾਲ 'ਤੇ ਹੋਣ ਕਾਰਨ ਸ਼ਹਿਰ ਭਰ ਵਿੱਚ ਸਫਾਈ ਵਿਵਸਥਾ ਦਾ ਬੁਰਾ ਹਾਲ ਹੋ ਗਿਆ ਹੈ | ਪਿਛਲੇ ਛੇ ਦਿਨਾਂ ਤੋਂ ਬੱਸ ਸਟੈਂਡ ਅਤੇ ਮੁੱਖ ਡਾਕਘਰ ਸਮੇਤ ਥਾਂ-ਥਾਂ ਕੂੜੇ ਦੇ ਢੇਰ ਲੱਗ ਗਏ ਹਨ | ਅੱਜ ਸਵੇਰੇ ਜਦੋਂ ਸਫਾਈ ਕਰਮਚਾਰੀਆਂ ਨੂੰ ਪਤਾ ਲੱਗਾ ਕਿ ਪ੍ਰਸ਼ਾਸਨ ਬੱਸ ਸਟੈਂਡ ਦੇ ਨੇੜੇ ਕੂੜਾ ਹਟਾਏਗਾ ਤਾਂ ਵੱਡੀ ਗਿਣਤੀ ਵਿੱਚ ਸਫਾਈ ਕਰਮਚਾਰੀ ਉੱਥੇ ਇਕੱਠੇ ਹੋਏ ਅਤੇ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ | ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਮੰਨਣ ਦੇ ਬਾਵਜੂਦ ਸਰਕਾਰ ਨੋਟੀਫਿਕੇਸ਼ਨ ਜਾਰੀ ਨਹੀਂ ਕਰ ਰਹੀ, ਜਿਸ ਕਾਰਨ ਸਫਾਈ ਕਰਮਚਾਰੀ 1 ਮਈ ਤੋਂ ਹੜਤਾਲ 'ਤੇ ਹਨ | ਪੂਰੇ ਸ਼ਹਿਰ ਵਿੱਚ ਸਫਾਈ ਵਿਵਸਥਾ ਦਾ ਬੁਰਾ ਹਾਲ ਹੈ | ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ | ਮੰਗਾਂ ਦਾ ਜਿਕਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਏ | ਕਰਮਚਾਰੀਆਂ ਦੀ ਪੱਕੀ ਭਰਤੀ ਕੀਤੀ ਜਾਏ |

ਪਿਛਲੀ ਖ਼ਬਰ ਪ੍ਰੀਖਿਆਵਾਂ 'ਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਗੈਰਾਜ 'ਚ ਸ਼ਾਰਟ ਸਰਕਿਟ, ਸਵਿਫਟ ਕਾਰ ਸਮੇਤ ਸਾਮਾਨ ਸੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।