22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਮੰਡੀ ਕਲਾਂ ਵਿਖੇ ਹੋਏ ਟਰੱਕ ਤੇ ਮੋਟਰਸਾਈਕਲ ਹਾਦਸੇ 'ਚ ਨੌਜਵਾਨ ਦੀ ਮੌਤ <br/>

ਢੱਡੇ ਵਿਖੇ ਰਾਮਪੁਰਾ-ਦਮਦਮਾ ਸਾਹਿਬ ਮਾਰਗ ਜਾਮ ਕਰਕੇ ਧਰਨਾ ਦੇਣ ਸਮੇਂ ਕਿਸਾਨ ਤੇ ਪਿੰਡ ਡਿੱਖ ਵਾਸੀ¢ ਅਜੀਤ ਤਸਵੀਰ <br/> 07-05-2026
ਬਾਲਿਆਂਵਾਲੀ, 6 ਮਈ (ਕੁਲਦੀਪ ਮਤਵਾਲਾ)- ਪਿੰਡ ਮੰਡੀ ਕਲਾਂ ਦੇ ਨੇੜੇ ਇਕ ਟਰੱਕ ਨਾਲ ਵਾਪਰੇ ਸੜਕ ਹਾਦਸੇ 'ਚ ਪਿੰਡ ਡਿੱਖ ਦੇ ਮੋਹਨ ਸਿੰਘ ਦੀ ਮੌਤ 'ਤੇ ਭੜਕੇ ਡਿੱਖ ਵਾਸੀਆਂ ਵਲੋਂ ਭਾਕਿਯੂ ਕ੍ਰਾਂਤੀਕਾਰੀ ਦੀ ਅਗਵਾਈ ਚ ਢੱਡੇ ਵਿਖੇ ਰਾਮਪੁਰਾ-ਦਮਦਮਾ ਸਾਹਿਬ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ¢ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਦਰਸ਼ਨ ਸਿੰਘ ਤੇ ਗੋਰਾ ਸਿੰਘ ਡਿੱਖ ਨੇ ਕਿਹਾ ਕਿ ਪਰਸੋਂ ਆਥਣ ਵੇਲੇ ਮਿ੍ਤਕ ਮੋਹਨ ਸਿੰਘ ਆਪਣੇ ਪੁੱਤਰ ਨੂੰ ਦਵਾਈ ਦਿਵਾਉਣ ਲਈ ਰਾਮਪੁਰਾ ਵੱਲ ਰਿਹਾ ਸੀ ਤਾਂ ਪਿੰਡ ਮੰਡੀ ਕਲਾਂ ਦੇ ਨਜ਼ਦੀਕ ਲੱਕੜਾਂ ਦੇ ਭਰੇ ਇਕ ਟਰੱਕ ਨੇ ਇਕੋ ਦਮ ਬਰੇਕਾਂ ਲਗਾਉਣ ਕਰਕੇ ਉਨ੍ਹਾਂ ਦਾ ਮੋਟਰ-ਸਾਈਕਲ ਟਰੱਕ ਨਾਲ ਟਕਰਾ ਗਿਆ ਤੇ ਮੌਕੇ 'ਤੇ ਹੀ ਮੋਹਨ ਸਿੰਘ ਦੀ ਮੌਤ ਹੋ ਗਈ¢ ਉਨ੍ਹਾਂ ਕਿਹਾ ਕਿ ਇਸ ਘਟਨਾ ਪ੍ਰਤੀ ਪ੍ਰਸ਼ਾਸਨ ਦੇ ਕਥਿਤ ਗੈਰ-ਜ਼ਿੰਮੇਵਾਰਾਨਾ ਰਵੱਈਏ ਤੋਂ ਖ਼ਫ਼ਾ ਹੋ ਕੇ ਮਿ੍ਤਕ ਦੇ ਪਰਿਵਾਰ, ਪਿੰਡ ਵਾਸੀਆਂ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਢੱਡੇ ਵਿਖੇ ਰਾਮਪੁਰਾ-ਦਮਦਮਾ ਸਾਹਿਬ ਮਾਰਗ 'ਤੇ ਧਰਨਾ ਲਗਾ ਕੇ ਚੱਕਾ ਜਾਮ ਕਰਨਾ ਪਿਆ ਹੈ¢ ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਆਗੂਆਂ ਅਤੇ ਪਿੰਡ ਦੇ ਪਤਵੰਤਿਆਂ ਨੇ ਕਿਹਾ ਕਿ ਗਰੀਬ ਪਰਿਵਾਰ ਨੂੰ ਇਨਸਾਫ਼ ਦੇਣ ਦੀ ਬਜਾਏ ਪ੍ਰਸ਼ਾਸਨ ਵਲੋਂ ਮਾਮਲੇ ਨੰੂ ਲਟਕਾਇਆ ਜਾ ਰਿਹਾ ਹੈ ਜਦਕਿ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ, ਜਿਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਦੋਸ਼ੀਆਂ ਨੂੰ ਗਿ੍ਫ਼ਤਾਰ ਨਹੀਂ ਕੀਤਾ ਜਾਂਦਾ ਅਤੇ ਪੀੜਤ ਪਰਿਵਾਰ ਨੂੰ ਬਣਦਾ ਮੁਆਵਜ਼ਾ ਨਹੀਂ ਮਿਲਦਾ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ¢ ਧਰਨੇ ਕਾਰਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ, ਜਿਸ ਕਾਰਨ ਰਾਹਗੀਰਾਂ ਨੂੰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ¢ ਪੁਲਿਸ ਥਾਣਾ ਬਾਲਿਆਂਵਾਲੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਟਰੱਕ ਚਾਲਕ 'ਤੇ ਪਰਚਾ ਕਰਕੇ

ਪਿਛਲੀ ਖ਼ਬਰ ਜਨਗਣਨਾ ਦੌਰਾਨ ਅਨੁਸੂਚਿਤ ਜਾਤੀ ਦੀ ਸੂਚੀ ਵਿਚ 'ਗੈਰ-ਸੰਵਿਧਾਨਕ' ਸ਼ਬਦਾਂ ਦੀ ਵਰਤੋਂ ਕਰਨ ਨਾਲ ਦਲਿਤ ਵਰਗ 'ਚ ਭਾਰੀ ਰੋਸ ਅਗਲੀ ਖ਼ਬਰ ਮੰਡੀ ਕਲਾਂ ਵਿਖੇ ਹੋਏ ਟਰੱਕ ਤੇ ਮੋਟਰਸਾਈਕਲ ਹਾਦਸੇ 'ਚ ਨੌਜਵਾਨ ਦੀ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।