22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਬਲਵਿੰਦਰ ਕੌਰ ਸਾਥੀਆਂ ਸਮੇਤ ਹੋਏ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ <br/>

ਰਵੀਪ੍ਰੀਤ ਸਿੰਘ ਸਿੱਧੂ ਨੇ ਕੀਤਾ ਭਰਵਾਂ ਸਵਾਗਤ 07-05-2026

ਰਾਮਾਂ ਮੰਡੀ, 6 ਮਈ (ਅਰੋੜਾ): ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਵਲੋਂ ਰਾਮਾਂ ਮੰਡੀ ਵਿਖੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਲਗਾਤਾਰ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ | ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਕਾਂਗਰਸ ਪਾਰਟੀ ਦੀ ਸਾਬਕਾ ਜ਼ਿਲ੍ਹਾ ਸੈਕਟਰੀ ਬਲਵਿੰਦਰ ਕੌਰ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਈ | ਇਸ ਮੌਕੇ ਰਵੀਪ੍ਰੀਤ ਸਿੰਘ ਸਿੱਧੂ ਵਲੋਂ ਬਲਵਿੰਦਰ ਕੌਰ ਅਤੇ ਸਾਥੀਆਂ ਨੂੰ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਰਵੀਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਹੁਤ ਦੁਖੀ ਹਨ ਅਤੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ | ਇਸ ਮੌਕੇ ਰੇਖਾ ਰਾਣੀ ਨੇ ਕਿਹਾ ਕਿ ਹਲਕਾ ਤਲਵੰਡੀ ਸਾਬੋ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ ਹੈ ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਲੋਕ ਆਪਣੇ ਆਪ ਨੂੰ ਠੱਗੇ ਹੋਏ ਮਹਿਸੂਸ ਕਰ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਇਸ ਮੌਕੇ ਪੀ.ਏ ਹਰਤਾਵਲ ਸਿੰਘ ਸੁੱਖੀ ਸਿੱਧੂ, ਅਮਰਜੀਤ ਸਿੰਘ ਪੱਪੂ ਧਾਲੀਵਾਲ, ਦਵਿੰਦਰ ਜੈਨ, ਯੂਥ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਕੋਟਬਖਤੂ, ਰਸ਼ਵਿੰਦਰ ਸਿੰਘ ਮਾਨ ਬਲਾਕ ਸੰਮਤੀ ਮੈਂਬਰ, ਸਰਕਲ ਪ੍ਰਧਾਨ ਅਮਨਦੀਪ ਸਿੰਘ ਸੇਖੂ, ਯੂਥ ਪ੍ਰਧਾਨ ਸੁਰਿੰਦਰਪਾਲ ਸਿੰਘ ਸਰਾਂ ਚੱਕ ਹੀਰਾ ਸਿੰਘ ਵਾਲਾ, ਸੰਦੀਪ ਸਿੰਘ ਸਰਾ ਸੇਖੂ, ਜਗਦੇਵ ਸਿੰਘ ਕੰਗ ਮਾਨਵਾਲਾ, ਤਰਸੇਮ ਸਿੰਘ ਸਿੱਧੂ ਮਾਨਵਾਲਾ, ਪਿ੍ਤਪਾਲ ਸਿੰਘ ਸਿੱਧੂ ਰੂੱਘੂ ਬੰਗੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਐਨ.ਆਰ.ਆਈ. ਪਤੀ ਵਿਦੇਸ਼ ਫਰਾਰ <br/> ਦਹੇਜ ਮੰਗਣ ਦੇ ਮਾਮਲੇ ਵਿਚ ਇਕ ਐਨ. ਆਰ. ਆਈ. ਪਤੀ ਅਤੇ ਸੱਸ ਖ਼ਿਲਾਫ਼ ਮੁਕੱਦਮ... ਅਗਲੀ ਖ਼ਬਰ ਜਨਗਣਨਾ ਦੌਰਾਨ ਅਨੁਸੂਚਿਤ ਜਾਤੀ ਦੀ ਸੂਚੀ ਵਿਚ 'ਗੈਰ-ਸੰਵਿਧਾਨਕ' ਸ਼ਬਦਾਂ ਦੀ ਵਰਤੋਂ ਕਰਨ ਨਾਲ ਦਲਿਤ ਵਰਗ 'ਚ ਭਾਰੀ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।