19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪੁਲਿਸ ਥਾਣਾ ਸਦਰ ਟੋਹਾਣਾ ਨੇ ਨਾਜਾਇਜ਼ ਸ਼ਰਾਬ ਤਸਕਰੀ ਮਾਮਲੇ ਵਿੱਚ ਭਗੌੜਾ ਦੋਸ਼ੀ ਗਿ੍ਫ਼ਤਾਰ ਕੀਤਾ <br/>

ਅਜੀਤ ਡੈਸਕ 08-05-2026

ਟੋਹਾਣਾ, 7 ਮਈ (ਮਨਜੀਤ ਸਿੰਘ) - ਪੁਲਿਸ ਥਾਣਾ ਸਦਰ ਟੋਹਾਣਾ ਟੀਮ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ | ਵਿਆਪਕ ਯਤਨਾਂ ਤੋਂ ਬਾਅਦ ਪੁਲਿਸ ਨੇ ਇੱਕ ਗ਼ੈਰ-ਕਾਨੂੰਨੀ ਸ਼ਰਾਬ ਤਸਕਰੀ ਮਾਮਲੇ ਵਿੱਚ ਇੱਕ ਭਗੌੜੇ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮ ਦੀ ਪਛਾਣ ਗੁਰਦੀਪ ਸਿੰਘ ਉਰਫ਼ ਦੀਪਾ ਪੁੱਤਰ ਚੰਬਾ ਸਿੰਘ ਵਾਸੀ ਜਪਤੇਵਾਲਾ ਵਜੋਂ ਹੋਈ ਹੈ | ਪੁਲਿਸ ਥਾਣਾ ਸਦਰ ਟੋਹਾਣਾ ਦੇ ਇੰਚਾਰਜ ਨੇ ਦੱਸਿਆ ਕਿ 23 ਅਪ੍ਰੈਲ ਨੂੰ ਪੁਲਿਸ ਟੀਮ ਜਪਤੇਵਾਲਾ ਨਹਿਰ ਦੇ ਰਸਤੇ ਨੇੜੇ ਗਸ਼ਤ 'ਤੇ ਸੀ | ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਗ਼ੈਰ-ਕਾਨੂੰਨੀ ਸ਼ਰਾਬ ਵੇਚਣ ਦੀ ਕੋਸ਼ਿਸ਼ ਕਰ ਰਿਹਾ ਹੈ | ਜਦੋਂ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਤਾਂ ਮੁਲਜ਼ਮ ਪੁਲਿਸ ਦੀ ਗੱਡੀ ਨੂੰ ਦੇਖ ਕੇ ਦੋ ਪਲਾਸਟਿਕ ਦੇ ਡੱਬੇ ਪਿੱਛੇ ਛੱਡ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ | ਮੌਕੇ 'ਤੇ ਛੱਡੇ ਗਏ ਡੱਬਿਆਂ ਦੀ ਤਲਾਸ਼ੀ ਲੈਣ 'ਤੇ ਕੁੱਲ 41 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈਆਂ | ਮੁਲਜ਼ਮ ਵਿਰੁੱਧ ਥਾਣਾ ਸਦਰ ਟੋਹਾਣਾ ਵਿਖੇ ਆਬਕਾਰੀ ਐਕਟ ਦੀ ਧਾਰਾ 61-4-2020 ਦੇ ਤਹਿਤ ਮਾਮਲਾ ਨੰਬਰ 67 ਦਰਜ ਕੀਤਾ ਗਿਆ ਸੀ | ਸਖ਼ਤ ਯਤਨਾਂ ਅਤੇ ਤਕਨੀਕੀ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਟੀਮ ਨੇ ਮੁਲਜ਼ਮ ਗੁਰਦੀਪ ਸਿੰਘ ਉਰਫ਼ ਦੀਪਾ ਨੂੰ ਗਿ੍ਫ਼ਤਾਰ ਕਰ ਲਿਆ | ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੰੂ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ |

ਪਿਛਲੀ ਖ਼ਬਰ ਰਿਗਵੇਦਾ ਇੰਟਰਨੈਸ਼ਨਲ ਸਕੂਲ ਕੈਂਪਸ 'ਚ ਵਿਸ਼ਵ ਐਥਲੈਟਿਕਸ ਦਿਵਸ ਮਨਾਇਆ <br/> ਅਗਲੀ ਖ਼ਬਰ ਮੁੱਖ ਮੰਤਰੀ ਸੈਣੀ 15 ਨੂੰ ਨਾਂਦੇੜ ਲਈ ਵਿਸ਼ੇਸ਼ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।