19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਦਸਤਾਰ ਸਿਖਲਾਈ ਕੈਂਪ ਲਈ ਨੌਜਵਾਨ ਉਤਸ਼ਾਹਿਤ

ਅਜੀਤ ਡੈਸਕ 08-05-2026
ਰਤੀਆ, 7 ਮਈ (ਬੇਅੰਤ ਕੌਰ ਮੰਡੇਰ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 2 ਮਈ ਤੋਂ ਗੁਰਦੁਆਰਾ ਦਸਮੇਸ਼ ਦਰਬਾਰ ਵਿਖੇ ਦਸਤਾਰ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ | ਕੈਂਪ 'ਚ ਪ੍ਰਚਾਰਕ ਕੁਲਦੀਪ ਸਿੰਘ ਨੇ ਬੱਚਿਆਂ ਨੂੰ ਦਸਤਾਰ ਬਣਾਉਣ ਦੀ ਕਲਾ ਸਿਖਾਈ | ਸਮਾਜ ਸੇਵਕ ਹੈਪੀ ਸਿੰਘ ਸੇਠੀ ਨੇ ਦੱਸਿਆ ਕਿ ਗੁਰਦੁਆਰਾ ਦਸਮੇਸ਼ ਦਰਬਾਰ ਵਿਖੇ ਲਗਾਇਆ ਗਿਆ ਇਹ ਕੈਂਪ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਕੁਲਦੀਪ ਸਿੰਘ ਵਲੋਂ ਸੇਵਾ ਨਿਭਾਇਆ ਜਾ ਰਿਹਾ ਹੈ | ਕੈਂਪ 'ਚ ਇਲਾਕੇ ਦੇ ਬੱਚੇ ਅਤੇ ਨੌਜਵਾਨ ਭਾਗ ਲੈ ਕੇ ਦਸਤਾਰ ਬਣਾਉਣ ਦੀ ਸਿਖਲਾਈ ਲੈ ਰਹੇ ਹਨ | ਉਨ੍ਹਾਂ ਦੱਸਿਆ ਕਿ ਕੈਂਪ 8 ਮਈ ਤੱਕ ਜਾਰੀ ਰਹੇਗਾ ਅਤੇ ਕੈਂਪ 'ਚ ਹਿੱਸਾ ਲੈਣ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ |
ਪਿਛਲੀ ਖ਼ਬਰ ਜਨਗਣਨਾ ਲਈ ਡਿਊਟੀ 'ਤੇ ਲੱਗੇ ਅਧਿਆਪਕਾਂ ਨੂੰ ਪੇਸ਼ ਆ ਰਹੀਆਂ ਨੇ ਭਾਰੀ ਸਮੱਸਿਆਵਾਂ ਅਗਲੀ ਖ਼ਬਰ ਐਸ.ਡੀ.ਐਮ. ਨੇ ਸਮਾਧਾਨ ਕੈਂਪ 'ਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।