12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਫ਼ਾਈ ਕਾਮਿਆਂ ਦੀ ਹੜਤਾਲ ਜਾਰੀ, ਦੋ ਦਰਜਨ ਤੋਂ ਵੱਧ ਸਫ਼ਾਈ ਕਾਮਿਆਂ ਨੂੰ ਪੁਲਿਸ ਨੇ ਕੁਝ ਸਮੇਂ ਲਈ ਹਿਰਾਸਤ 'ਚ ਲੈਣ ਮਗਰੋਂ ਛੱਡਿਆ <br/>

ਅਜੀਤ ਡੈਸਕ 09-05-2026

ਸਿਰਸਾ, 8 ਮਈ (ਭੁਪਿੰਦਰ ਪੰਨੀਵਾਲੀਆ)-ਮੰਗਾਂ ਨੂੰ ਲੈ ਕੇ ਸਫ਼ਾਈ ਕਾਮਿਆਂ ਦੀ ਹੜਤਾਲ ਜਾਰੀ ਹੈ | ਹੜਤਾਲ ਕਾਰਨ ਥਾਂ-ਥਾਂ ਲੱਗੇ ਕੂੜੇ ਦੇ ਢੇਰ ਪੁਲੀਸ ਦੀ ਸੁਰੱਖਿਆ ਹੇਠ ਚੁਕਵਾਏ ਗਏ | ਇਸ ਦੌਰਾਨ ਦੋ ਦਰਜਨ ਤੋਂ ਵੱਧ ਸਫ਼ਾਈ ਕਾਮਿਆਂ ਨੂੰ ਪੁਲੀਸ ਨੇ ਕੁਝ ਸਮੇਂ ਲਈ ਰਿਹਾਸਤ ਵਿੱਚ ਲਿਆ | ਬਾਅਦ ਵਿੱਚ ਹਿਰਾਸਤ ਵਿੱਚ ਲਏ ਗਏ ਸਫਾਈ ਕਰਮਚਾਰੀਆਂ ਨੂੰ ਟਾਊਨ ਪਾਰਕ ਨੇੜੇ ਛੱਡ ਦਿੱਤਾ ਗਿਆ | ਜਿਸ ਮਗਰੋਂ ਸਫਾਈ ਕਰਮਚਾਰੀਆਂ ਨੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਜੋਰਦਾਰ ਮੁਜ਼ਾਹਰਾ ਕਰਕੇ ਨਾਅਰੇਬਾਜੀ ਕੀਤੀ |
ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਸਫਾਈ ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ | ਸਰਕਾਰ ਸਮੱਸਿਆਵਾਂ ਨੂੰ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਵੱਧਾ ਰਹੀ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਠੱਪ ਹੋ ਚੁੱਕੀ ਹੈ | ਪੁਲੀਸ ਪ੍ਰਸ਼ਾਸਨ ਧੱਕੇ ਨਾਲ ਜੇਸੀਬੀ ਦੇ ਜਰੀਏ ਕੂੜਾ ਚੁੱਕਣ ਦਾ ਜਤਨ ਕਰ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਪਿਛਲੇ ਇੱਕ ਹਫ਼ਤੇ ਤੋਂ ਸਫ਼ਾਈ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ | ਜੇਕਰ ਸਮੇਂ ਸਿਰ ਮੁਲਾਜ਼ਮਾਂ ਨਾਲ ਗੱਲ ਕਰਕੇ ਕੋਈ ਹੱਲ ਨਾ ਕੱਢਿਆ ਗਿਆ ਤਾਂ ਸਥਿਤੀ ਹੋਰ ਵਿਗੜ ਸਕਦੀ ਹੈ | ਉਨ੍ਹਾਂ ਨੇ ਕਿਹਾ ਕਿ ਬਾਜ਼ਾਰਾਂ, ਮੁਹੱਲਿਆਂ ਅਤੇ ਮੁੱਖ ਸੜਕਾਂ 'ਤੇ ਲੱਗੇ ਕੂੜੇ ਦੇ ਢੇਰਾਂ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਗਰਮੀ ਦੇ ਮੌਸਮ ਵਿੱਚ ਗੰਦਗੀ ਕਾਰਨ ਮੱਛਰਾਂ ਅਤੇ ਬਿਮਾਰੀਆਂ ਦਾ ਖਤਰਾ ਤੇਜ਼ੀ ਨਾਲ ਵੱਧ ਰਿਹਾ ਹੈ | ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ 'ਤੇ ਤੁਰੰਤ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ ਅਤੇ ਗੱਲਬਾਤ ਰਾਹੀਂ ਹੜਤਾਲ ਖਤਮ ਕਰਵਾਈ ਜਾਵੇ | ਉਨ੍ਹਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦੀ ਹੀ ਕੋਈ ਠੋਸ ਕਦਮ ਨਾ ਚੁੱਕੇ ਗਏ ਤਾਂ ਆਉਣ ਵਾਲੇ ਦਿਨਾਂ ਵਿਚ ਸ਼ਹਿਰ ਦੇ ਹਾਲਾਤ ਹੋਰ

ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਵਿਖੇ 'ਸਟਾਰਟਅੱਪਸ ਲਈ ਪੂੰਜੀ ਜੁਟਾਉਣ ਤੇ ਵਿੱਤੀ ਪ੍ਰਬੰਧਨ' ਵਿਸ਼ੇ 'ਤੇ ਵਰਕਸ਼ਾਪ ਕਰਵਾਈ <br/> ਅਗਲੀ ਖ਼ਬਰ ਸੀ. ਡੀ. ਐੱਲ. ਯੂਨੀਵਰਸਿਟੀ ਨੇ ਰਾਸ਼ਟਰੀ ਤਕਨਾਲੋਜੀ ਦਿਵਸ 'ਤੇ ਵਿਗਿਆਨ ਤੇ ਨਵੀਨਤਾ ਦਾ ਜਸ਼ਨ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।