12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਪੈਸ਼ਲ ਸਟਾਫ਼ ਦੀ ਟੀਮ ਵਲੋਂ ਲੁੱਟ-ਖੋਹ ਦੀਆਂ ਘਟਨਾਵਾਂ ਦੇ ਮਾਮਲੇ 'ਚ ਸ਼ੱਕੀ ਗਿ੍ਫ਼ਤਾਰ <br/>

ਅਜੀਤ ਡੈਸਕ 09-05-2026
ਯਮੁਨਾਨਗਰ, 8 ਮਈ (ਗੁਰਦਿਆਲ ਸਿੰਘ ਨਿਮਰ)-ਜ਼ਿਲ੍ਹੇ ਦੀ ਸਪੈਸ਼ਲ ਸਟਾਫ਼ ਦੀ ਟੀਮ ਵਲੋਂ ਲੁੱਟ-ਖੋਹ ਦੀਆਂ ਘਟਨਾਵਾਂ ਦੇ ਮਾਮਲੇ 'ਚ ਇਕ ਸ਼ੱਕੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਮੁਲਜ਼ਮ 'ਤੇ ਸ਼ੱਕ ਹੈ ਕਿ ਉਸ ਨੇ ਪਹਿਲਾਂ ਚੋਰੀ ਕੀਤੀ ਤੇ ਫਿਰ ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦਿੱਤਾ | ਪੁਲਿਸ ਵਲੋਂ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਸਟਾਫ਼ ਦੀ ਟੀਮ ਦੇ ਇੰਚਾਰਜ ਰਮਨ ਚੰਦੇਲ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਮਹਿਲਾਵਾਲੀ ਰੋਡ 'ਤੇ ਘੁੰਮ ਰਿਹਾ ਹੈ, ਜੋ ਕਿ ਕਿਸੇ ਘਟਨਾ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਹੈ | ਇਸ ਜਾਣਕਾਰੀ ਦੇ ਆਧਾਰ 'ਤੇ ਤੁਰੰਤ ਸਬ-ਇੰਸਪੈਕਟਰ ਜਸਵਿੰਦਰ, ਕੁਲਦੀਪ, ਅਮਨ ਤੇ ਦੀਪਕ 'ਤੇ ਆਧਾਰਿਤ ਇਕ ਟੀਮ ਦਾ ਗਠਨ ਕੀਤਾ ਗਿਆ, ਜਿਸ ਨੇ ਮੌਕੇ 'ਤੇ ਪਹੁੰਚ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ | ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਦੀ ਪਛਾਣ ਸਬਲਪੁਰ ਦੇ ਰਹਿਣ ਵਾਲ ਸ਼ੁਭਮ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਮੁਲਜ਼ਮ 'ਤੇ ਦੋਸ਼ ਹੈ ਕਿ ਉਸ ਨੇ 4 ਮਈ ਨੂੰ ਦੋਸਾੜਕਾ ਤੋਂ ਇਕ ਮੋਟਰਸਾਈਕਲ ਚੋਰੀ ਕੀਤਾ ਸੀ ਅਤੇ 6 ਮਈ ਨੂੰ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਗਾਧਰੀ ਦੇ ਵਿਸ਼ਨੂੰ ਗਾਰਡਨ ਬਲਾਕ 'ਚ ਇਕ ਔਰਤ ਤੋਂ ਪਰਸ ਖੋਹਿਆ ਸੀ | ਪੀੜਤ ਔਰਤ ਸ਼ਾਮ ਸਮੇਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਪੈਦਲ ਜਾ ਰਹੀ ਸੀ | ਖੋਹ ਕੀਤੇ ਪਰਸ 'ਚ ਨਕਦੀ ਅਤੇ ਜ਼ਰੂਰੀ ਦਸਤਾਵੇਜ਼ ਸਨ | ਉਨ੍ਹਾਂ ਦੱਸਿਆ ਕਿ ਮੁਲਜ਼ਮ ਵਿਰੁੱਧ ਪਹਿਲਾਂ ਵੀ ਦੋ ਮਾਮਲੇ ਦਰਜ ਹਨ, ਜੋ ਕਿ ਅਦਾਲਤ 'ਚ ਵਿਚਾਰ ਅਧੀਨ ਹਨ |

ਪਿਛਲੀ ਖ਼ਬਰ ਪਿੰਡ ਵਾਸੀਆਂ ਤੇ ਵਿਧਾਇਕ ਨੇ ਵਿਰੋਧ ਪ੍ਰਦਰਸ਼ਨ ਕਰਕੇ ਪੁਤਲਾ ਸਾੜਿਆ <br/> ਅਗਲੀ ਖ਼ਬਰ ਰਾਸ਼ਟਰੀ ਲੋਕ ਅਦਾਲਤ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।