ਸਿਰਸਾ, 17 ਮਈ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਤਿਲੋਕੇਵਾਲਾ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਸੰਤ ਮੋਹਨ ਸਿੰਘ ਮਤਵਾਲਾ ਪਬਲਿਕ ਸਕੂਲ ਵੱਲੋਂ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਇੱਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ | ਇਸ ਤੋਂ ਬਾਅਦ ਸਾਰੇ ਗਰੁੱਪਾਂ ਦੇ ਵਿਦਿਆਰਥੀਆਂ ਅਤੇ ਸੰਗੀਤ ਅਧਿਆਪਕ ਅਵਤਾਰ ਸਿੰਘ ਨੇ ਕਵਿਤਾ ਪਾਠ, ਗਾਇਨ, ਸੋਹਿਲਾ ਸਾਹਿਬ ਅਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ | ਪ੍ਰੋਗਰਾਮ ਤੋਂ ਬਾਅਦ, ਸਕੂਲ ਵਿੱਚ ਠੰਡੇ ਅਤੇ ਮਿੱਠੇ ਪਾਣੀ ਦੀ ਛਬੀਲ ਵੀ ਲਾਈ ਗਈ | ਇੰਚਾਰਜ ਵੀਰਪਾਲ ਕੌਰ, ਸੁਖਪਾਲ ਕੌਰ ਅਤੇ ਸ਼ਹੀਦ ਊਧਮ ਸਿੰਘ ਹਾਊਸ ਇੰਚਾਰਜ ਰਿੰਪਲਜੀਤ ਕੌਰ ਅਤੇ ਸਿਮਰਜੀਤ ਕੌਰ ਨੇ ਬੱਚਿਆਂ ਨਾਲ ਵੱਖ-ਵੱਖ ਗਤੀਵਿਧੀਆਂ ਕੀਤੀਆਂ | ਇਸ ਮੌਕੇ 'ਤੇ ਸਕੂਲ ਦੀ ਪਿ੍ੰਸੀਪਲ ਦਵਿੰਦਰ ਕੌਰ ਅਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬਿੰਦਰ ਸਿੰਘ ਖਾਲਸਾ ਨੇ ਸਕੂਲ ਦੇ ਬੱਚਿਆਂ ਨੂੰ ਆਪਣੀਆਂ ਕਦਰਾਂ-ਕੀਮਤਾਂ ਅਤੇ ਸਿੱਖ ਧਰਮ ਨਾਲ ਜੁੜੇ ਰਹਿਣ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਵੀ ਉਤਸ਼ਾਹਿਤ ਕੀਤਾ |