25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਐਮਬਰੋਜ਼ੀਅਲ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਸਕੇਟਿੰਗ ਮੁਕਾਬਲੇ ਜਿੱਤੇ-ਜ਼ੀਰਾ

ਅਜੀਤ ਡੈਸਕ 18-05-2026
ਜ਼ੀਰਾ, 17 ਮਈ (ਪ੍ਰਤਾਪ ਸਿੰਘ ਹੀਰਾ)-ਸੀ.ਆਈ.ਐੱਸ ਸੀ ਈ ਸਕੂਲਾਂ ਦੇ ਜ਼ੋਨ ਸਕੇਟਿੰਗ ਟੂਰਨਾਮੈਂਟ ਮੁਕਾਬਲੇ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਮੋਗਾ 'ਚ ਕਰਵਾਏ ਗਏ | ਇਸ ਦੌਰਾਨ ਐਮਬਰੋਜ਼ੀਅਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਸਤਨਾਮ ਸਿੰਘ ਬੁੱਟਰ ਅਤੇ ਪਿ੍ੰਸੀਪਲ ਤੇਜ਼ ਸਿੰਘ ਠਾਕਰ ਨੇ ਦੱਸਿਆ ਕਿ ਅੰਡਰ-11 ਲੜਕੀਆਂ ਵਰਗ ਵਿਚ ਨਿਰਮਤ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਜਿੱਤਿਆ | ਅੰਡਰ-19 ਲੜਕੀਆਂ ਵਿਚ ਗੁਰਵੀਰ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸੋਨੇ ਦਾ ਤਗਮਾ ਆਪਣੇ ਨਾਮ ਕੀਤਾ | ਇਸ ਤੋਂ ਇਲਾਵਾ ਪਲਕਪ੍ਰੀਤ ਕੌਰ ਅਤੇ ਨਵਜੋਤ ਕੌਰ ਨੇ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ | ਅੰਡਰ-19 ਲੜਕਿਆ ਵਿਚ ਗੁਰਸ਼ਾਨ ਸਿੰਘ ਨੇ ਦੂਜਾ ਸਥਾਨ ਹਾਸਿਲ ਕੀਤਾ ਇਸ ਮੌਕੇ ਅੰਡਰ-19 ਲੜਕਿਆਂ ਅਤੇ ਲੜਕੀਆਂ ਦੀ ਟੀਮ ਰਿਜਨਲ ਲੈਵਲ ਮੁਕਾਬਲਿਆਂ ਲਈ ਚੁਣੀ ਵਿਚ ਵਿਦਿਆਰਥੀ ਗੁਰਸ਼ਰਨ ਸਿੰਘ, ਗੁਰਵੀਰ ਕੌਰ, ਪਲਕਪ੍ਰੀਤ ਕੌਰ ਅਤੇ ਨਵਜੋਤ ਕੌਰ ਸ਼ਾਮਲ ਹਨ | ਇਸ ਮੌਕੇ ਚੇਅਰਮੈਨ ਦੱਸਿਆ ਕਿ ਇਹ ਪ੍ਰਾਪਤੀਆਂ ਸਕੂਲ ਦੇ ਵਿਦਿਆਰਥੀਆਂ ਦੀ ਮਿਹਨਤ, ਕੋਚਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਪ੍ਰਤੀਕ ਹਨ | ਉਨ੍ਹਾਂ ਕਿਹਾ ਵਿਦਿਆਰਥੀਆਂ ਦੀ ਇਹ ਜਿੱਤ ਉਨ੍ਹਾਂ ਦੀ ਅਨੁਸ਼ਾਸਨ, ਹੌਸਲੇ ਅਤੇ ਲਗਨ ਦਾ ਪ੍ਰਤੀਕ ਹੈ | ਇਸ ਮੌਕੇ 'ਤੇ ਕੁਆਰਡੀਨੇਟਰ ਮਿਸ ਰੀਨਾ ਠਾਕੁਰ, ਸੁਰਿੰਦਰ ਕਟੋਚ, ਦਵਿੰਦਰ, ਮਿਸ ਅਨੁਪਮਾ ਠਾਕੁਰ ਅਤੇ ਡੀ.ਪੀ ਸੰਜੇ ਭਾਰਦਵਾਜ, ਰੇਣੂਕਾ ਠਾਕੁਰ, ਅਸ਼ਵਨੀ ਕੁਮਾਰ, ਅਸ਼ੋਕ ਕੁਮਾਰ ਅਤੇ ਰਮਨਦੀਪ ਕੌਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਚੇਅਰਮੈਨ ਪਰਮਜੀਤ ਸਿੰਘ 'ਵੀਰਜੀ' ਵਲੋਂ ਸਿੱਖਿਆ ਮੰਤਰੀ ਆਸ਼ੀਸ਼ ਸੂਦ ਨਾਲ ਮੁਲਾਕਾਤ ਅਗਲੀ ਖ਼ਬਰ ਨੌਜਵਾਨ ਨੂੰ ਕਾਰ ਨਾਲ ਦਰੜ ਕੇ ਮਾਰਨ ਵਾਲਾ ਚੌਥਾ ਮੁਲਜ਼ਮ ਪੁਲਿਸ ਵਲੋਂ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।