26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਬੱਚੀ ਨਾਲ ਜਬਰ ਜਨਾਹ ਦੇ ਦੋਸ਼ੀਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ-ਮਲਸੀਆਂ

ਅਜੀਤ ਡੈਸਕ 18-05-2026
ਨਵੀਂ ਦਿੱਲੀ, 17 ਮਈ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵੱਲੋਂ ਐਸ.ਐਸ ਮੋਤਾ ਸਿੰਘ ਸਕੂਲ ਦੀ ਇੱਕ ਬ੍ਰਾਂਚ ਵਿਚ ਇੱਕ ਛੋਟੀ ਬੱਚੀ ਨਾਲ ਜਬਰ ਜਨਾਹ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ ¢ ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਕਿਹਾ ਕਿ ਸਕੂਲ ਵਿਚ 3-4 ਸਾਲ ਦੀ ਬੱਚੀ ਨਾਲ ਵਾਪਰੀ ਘਟਨਾ ਬੇਹੱਦ ਮੰਦਭਾਗੀ ਹੈ, ਜਿਸ ਨੂੰ ਕਿਸੀ ਵੀ ਸਮਾਜ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ¢ ਉਨ੍ਹਾਂ ਕਿਹਾ ਕਿ ਕੁੱਝ ਖ਼ਬਰਾਂ ਦੇ ਹਵਾਲੇ ਤੋਂ ਪਤਾ ਚੱਲਿਆ ਹੈ ਕਿ ਇਸ ਮਾਮਲੇ ਦੇ ਦੋਸ਼ੀਆਂ ਨੂੰ ਬਚਾਉਣ ਲਈ ਪ੍ਰਭਾਵਸ਼ਾਲੀ ਲੋਕਾਂ ਵੱਲੋਂ ਦਬਾਅ ਬਣਾਇਆ ਜਾ ਰਿਹਾ ਹੈ ¢ ਉਨ੍ਹਾਂ ਕਿਹਾ ਕਿ ਅਗਰ ਸੱਚਮੁੱਚ ਕਿਸੇ ਪ੍ਰਭਾਵਸ਼ਾਲੀ ਵਿਅਕਤੀ ਜਾਂ ਲੋਕਾਂ ਵੱਲੋਂ ਦੋਸ਼ੀਆਂ ਨੂੰ ਬਚਾਉਣ ਲਈ ਸਕੂਲ ਪ੍ਰਸ਼ਾਸਨ ਜਾਂ ਪੁਲਿਸ 'ਤੇ ਦਬਾਅ ਬਣਾਇਆ ਜਾ ਰਿਹਾ ਹੈ ਤਾਂ ਇਸ ਦਾ ਜਨਤਕ ਤੌਰ 'ਤੇ ਵਿਰੋਧ ਕੀਤਾ ਜਾਣਾ ਚਾਹੀਦਾ ਹੈ ¢ ਉਨ੍ਹਾਂ ਕਿਹਾ ਕਿ ਬੱਚੇ ਚੰਗੇ ਭਵਿੱਖ ਦੀ ਆਸ ਲੈ ਕੇ ਸਕੂਲ ਵਿਚ ਜਾਂਦੇ ਹਨ ਅਤੇ ਜੇਕਰ ਸਕੂਲਾਂ ਵਿਚ ਅਜਿਹੀਆਂ ਘਟਨਾਵਾਂ ਵਾਪਰਨਗੀਆਂ ਅਤੇ ਘਟਨਾ ਦੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਹੋਵੇਗੀ ਤਾਂ ਇਹ ਬੱਚਿਆਂ ਤੇ ਸਮਾਜ ਦੇ ਭਵਿੱਖ ਲਈ ਬਹੁਤ ਨੁਕਸਾਨਦੇਹ ਸਾਬਤ ਹੋਏਗਾ ¢ ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ¢
ਪਿਛਲੀ ਖ਼ਬਰ ਐਮ.ਸੀ.ਡੀ. ਵਲੋਂ 49 ਨਵੀਂਆਂ ਪਾਰਕਿੰਗ ਅਤੇ 9 ਵੱਡੇ ਮਲਟੀਲੈਵਲ ਪਾਰਕਿੰਗ ਪ੍ਰਾਜੈਕਟਾਂ ਦੀ ਤਿਆਰੀ ਅਗਲੀ ਖ਼ਬਰ ਬੀਬੀ ਨਿਰਭੈ ਕੌਰ ਦੇ ਗੌਰਵਮਈ ਜੀਵਨ ਇਤਿਹਾਸ ਬਾਰੇ ਕਰਵਾਇਆ ਵਿਸ਼ੇਸ਼ ਲੈਕਚਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।