07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਤਿੰਨ ਰੋਜ਼ਾ ਅੰਤਰਰਾਸ਼ਟਰੀ ਯੋਗਾ ਸਿਖਲਾਈ ਕੈਂਪ ਲਗਾਇਆ

ਅਜੀਤ ਡੈਸਕ 22-05-2026
ਯਮੁਨਾਨਗਰ, 21 ਮਈ (ਗੁਰਦਿਆਲ ਸਿੰਘ ਨਿਮਰ)-12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਮਨਾਉਣ ਲਈ ਆਯੂਸ਼ ਵਿਭਾਗ ਦੇ ਡਾਇਰੈਕਟਰ ਜਨਰਲ ਸੰਜੀਵ ਵਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਭਾਗ 21 ਤੋਂ 23 ਮਈ ਤੱਕ ਜ਼ਿਲ੍ਹੇ ਭਰ ਦੇ ਵੱਖ-ਵੱਖ ਸਕੂਲਾਂ ਵਿਚ ਤਿੰਨ ਦਿਨਾਂ ਯੋਗ ਸਿਖਲਾਈ ਕੈਂਪ ਲਗਾ ਰਿਹਾ ਹੈ | ਬਲਾਕ ਵਿਆਸਪੁਰ ਦੇ ਵੱਖ-ਵੱਖ ਸਕੂਲਾਂ ਵਿਚ ਲਗਾਏ ਗਏ ਇਨ੍ਹਾਂ ਯੋਗਾ ਸਿਖਲਾਈ ਕੈਂਪਾਂ ਵਿਚ ਯੋਗਾ ਸਹਾਇਕ ਰਵੀ ਕੁਮਾਰ, ਰੰਜੂ ਦੇਵੀ ਤੇ ਵਿਕਾਸ ਕੁਮਾਰ ਵਿਦਿਆਰਥੀਆਂ, ਅਧਿਆਪਕਾਂ ਅਤੇ ਆਮ ਲੋਕਾਂ ਨੂੰ ਵੱਖ-ਵੱਖ ਯੋਗਾ ਆਸਣ, ਪ੍ਰਾਣਾਯਾਮ ਅਤੇ ਧਿਆਨ ਅਭਿਆਸ ਸਿਖਾ ਰਹੇ ਹਨ ਅਤੇ ਭਾਗੀਦਾਰਾਂ ਨੂੰ ਯੋਗਾ ਰਾਹੀਂ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ, ਮਾਨਸਿਕ ਤਣਾਅ ਘਟਾਉਣ ਅਤੇ ਸਰੀਰਕ ਬਿਮਾਰੀਆਂ ਤੋਂ ਬਚਾਅ ਬਾਰੇ ਮਹੱਤਵਪੂਰਨ ਜਾਣਕਾਰੀ ਵੀ ਪ੍ਰਦਾਨ ਕੀਤੀ ਜਾਂਦੀ ਹੈ | ਇਸ ਮੌਕੇ ਯੋਗਾ ਫੈਸੀਲੀਟੇਟਰਾਂ ਨੇ ਦੱਸਿਆ ਕਿ ਨਿਯਮਿਤ ਯੋਗਾ ਅਭਿਆਸ ਸਰੀਰ ਨੂੰ ਤੰਦਰੁਸਤ ਅਤੇ ਮਨ ਨੂੰ ਸ਼ਾਂਤ ਰੱਖਦਾ ਹੈ | ਉਨ੍ਹਾਂ ਕਿਹਾ ਕਿ ਯੋਗਾ ਭਾਰਤੀ ਸੱਭਿਆਚਾਰ ਦੀ ਇਕ ਅਨਮੋਲ ਵਿਰਾਸਤ ਹੈ, ਜਿਸਨੂੰ ਦੁਨੀਆ ਭਰ ਵਿਚ ਅਪਣਾਇਆ ਜਾ ਰਿਹਾ ਹੈ |
ਪਿਛਲੀ ਖ਼ਬਰ ਹਮਲਾ ਕਰਨ ਦੇ ਮਾਮਲੇ 'ਚ ਪੁਲਿਸ ਥਾਣਾ ਸਿਟੀ ਟੋਹਾਣਾ ਨੇ ਦੋ ਮੁਲਜ਼ਮ ਕੀਤੇ ਗਿ੍ਫ਼ਤਾਰ ਅਗਲੀ ਖ਼ਬਰ ਮੀਟਿੰਗ 'ਚ ਮਾਹਿਰ ਡਾਕਟਰਾਂ ਨੇ ਸਿਹਤ ਸੰਬੰਧੀ ਜਾਣਕਾਰੀ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।