06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਸੇਠ ਜੈ ਪ੍ਰਕਾਸ਼ ਦੀ ਬਰਸੀ 'ਤੇ ਐਸ. ਜੇ. ਪੀ. ਪੋਲੀਟੈਕਨਿਕ ਦਾਮਲਾ ਵਿਖੇ ਛਬੀਲ ਲਗਾਈ

ਅਜੀਤ ਡੈਸਕ 22-05-2026
ਯਮੁਨਾਨਗਰ, 21 ਮਈ (ਗੁਰਦਿਆਲ ਸਿੰਘ ਨਿਮਰ)-ਸੇਠ ਜੈ ਪ੍ਰਕਾਸ਼ ਦੀ ਬਰਸੀ ਮੌਕੇ ਸੇਠ ਜੈ ਪ੍ਰਕਾਸ਼ ਪੋਲੀਟੈਕਨਿਕ ਦਾਮਲਾ ਨੇ ਇਸ ਮਹਾਨ ਅਤੇ ਦੂਰਦਰਸ਼ੀ ਸ਼ਖਸੀਅਤ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਦੇ ਆਦਰਸ਼, ਦਿਆਲਤਾ ਅਤੇ ਸਮਾਜ, ਮਨੁੱਖਤਾ ਤੇ ਸਿੱਖਿਆ ਪ੍ਰਤੀ ਸਮਰਪਣ ਸਾਰਿਆਂ ਨੂੰ ਪ੍ਰੇਰਿਤ ਕਰਦੇ ਰਹਿੰਦੇ ਹਨ | ਇਸ ਮੌਕੇ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਅਤੇ ਨਿਰਸਵਾਰਥ ਸੇਵਾ ਨੂੰ ਹਮੇਸ਼ਾ ਸਤਿਕਾਰ ਤੇ ਸ਼ੁਕਰਗੁਜ਼ਾਰੀ ਨਾਲ ਯਾਦ ਕੀਤਾ ਜਾਵੇਗਾ | ਉਨ੍ਹਾਂ ਦੀ ਪ੍ਰੇਰਨਾਦਾਇਕ ਯਾਦ ਅਤੇ ਸੇਵਾ ਦੀ ਭਾਵਨਾ ਦਾ ਸਨਮਾਨ ਕਰਨ ਲਈ ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਕੈਂਪਸ ਦੇ ਬਾਹਰ ਛਬੀਲ ਲਗਾਈ ਗਈ | ਇਹ ਸੇਵਾ ਸੇਠ ਜੈ ਪ੍ਰਕਾਸ਼ ਦੇ ਦਇਆ, ਮਨੁੱਖਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਆਦਰਸ਼ਾਂ ਨੂੰ ਦਰਸਾਉਂਦੀ ਹੈ | ਇਸ ਸੇਵਾ 'ਚ ਸੰਸਥਾ ਦੇ ਪ੍ਰਬੰਧਨ, ਪਿ੍ੰਸੀਪਲ, ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਸ਼ਰਧਾ ਅਤੇ ਸਮਰਪਣ ਨਾਲ ਹਿੱਸਾ ਲਿਆ | ਇਸ ਮੌਕੇ ਪਿ੍ੰਸੀਪਲ ਇੰਜੀ. ਅਨਿਲ ਕੁਮਾਰ ਨੇ ਕਿਹਾ ਕਿ ਅਜਿਹੀਆਂ ਸਮਾਜ ਸੇਵਾ ਗਤੀਵਿਧੀਆਂ ਵਿਦਿਆਰਥੀਆਂ ਨੂੰ ਸਮਾਜ ਵਿਚ ਸਕਾਰਾਤਮਕ ਯੋਗਦਾਨ ਪਾਉਣ ਅਤੇ ਮਨੁੱਖਤਾ ਤੇ ਨਿਰਸਵਾਰਥ ਸੇਵਾ ਦੀਆਂ ਕਦਰਾਂ-ਕੀਮਤਾਂ ਨੂੰ ਗ੍ਰਹਿਣ ਕਰਨ ਲਈ ਪ੍ਰੇਰਿਤ ਕਰਦੀਆਂ ਹਨ |
ਪਿਛਲੀ ਖ਼ਬਰ ਸਰਕਾਰੀ ਆਰੋਹੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੰਨ੍ਹੜੀ ਵਿਖੇ ਬੋਰਡ ਟਾਪਰਾਂ ਦਾ ਸਨਮਾਨ ਅਗਲੀ ਖ਼ਬਰ ਹੈਰੋਇਨ ਸਮੇਤ ਇੱਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।