06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਪੁਲਿਸ ਨੇ 25 ਲੱਖ ਰੁਪਏ ਦੇ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਤਸਕਰ ਕੀਤੇ ਕਾਬੂ

ਅਜੀਤ ਡੈਸਕ 22-05-2026
ਨਵੀਂ ਦਿੱਲੀ, 21 ਮਈ (ਡਾ. ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੀ ਏ.ਐਨ.ਐਸ. ਦੀ ਟੀਮ ਨੇ ਇਕ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕੀਤਾ ਹੈ, ਜੋ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦਾ ਸੀ | ਇਨ੍ਹਾਂ ਕੋਲੋਂ ਪੁਲਿਸ ਨੇ 195.66 ਗ੍ਰਾਮ (ਇੰਟਰਮੀਡੀਏਟ ਮਾਤਰਾ) ਸਮੈਕ/ਹੈਰੋਇਨ ਬਰਾਮਦ ਕੀਤੀ ਹੈ | ਇਸ ਦੀ ਕੀਮਤ ਬਾਜ਼ਾਰ 'ਚ 25 ਲੱਖ ਰੁਪਏ ਦੱਸੀ ਜਾਂਦੀ ਹੈ | ਇਸ ਗਰੋਹ ਦੇ ਤਿੰਨ ਮੈਂਬਰਾਂ 'ਚ ਸਰਵੇਸ਼ ਨਾਂਅ ਦੇ ਤਸਕਰ ਤੋਂ ਪੁਲਿਸ ਨੇ 73.11 ਗ੍ਰਾਮ, ਸਾਹਿਲ ਦੇ ਕੋਲੋਂ 92.45 ਗ੍ਰਾਮ ਅਤੇ ਸੋਰਸ ਅਬਰਾਰ ਤੋਂ 30 ਗ੍ਰਾਮ ਨਸ਼ੀਲਾ ਪਦਾਰਥ ਫੜਿਆ ਹੈ | ਪੁਲਿਸ ਨੇ ਇਨ੍ਹਾਂ ਤਿੰਨਾਂ ਤਸਕਰਾਂ ਨੂੰ ਵੱਖ-ਵੱਖ ਥਾਵਾਂ ਤੋਂ ਫੜਿਆ, ਜਿਸ ਦੀ ਜਾਣਕਾਰੀ ਪੁਲਿਸ ਨੂੰ ਮੁਖਬਰਾਂ, ਲੋਕਲ ਇੰਟੈਲੀਜੈਂਸ, ਪੁੱਛ-ਪੜਤਾਲ ਤੇ ਗੁਪਤ ਸੂਚਨਾ ਦੇ ਆਧਾਰ 'ਤੇ ਮਿਲੀ | ਇਨ੍ਹਾਂ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਿਵੇਂ ਕੀਤੀ ਜਾਂਦੀ ਸੀ ਪੁਲਿਸ ਨੇ ਇਸ ਬਾਰੇ ਵੀ ਪਤਾ ਲਗਾ ਲਿਆ ਹੈ | ਇਨ੍ਹਾਂ ਤਸਕਰਾਂ ਤੋਂ ਪੁਲਿਸ ਨੇ ਸਖ਼ਤੀ ਨਾਲ ਪੁੱਛ-ਪੜਤਾਲ ਕੀਤੀ ਤਾਂ ਇਨ੍ਹਾਂ ਨੇ ਪੂਰੀ ਤਰ੍ਹਾਂ ਨਾਲ ਖੁਲਾਸਾ ਕਰ ਦਿੱਤਾ | ਇਹ ਲੋਕ ਦੂਸਰੇ ਰਾਜਾਂ ਵਿਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦੇ ਸਨ, ਜਿਨ੍ਹਾਂ ਵਿਚ ਇਨ੍ਹਾਂ ਦੇ ਹੋਰ ਸਾਥੀ ਵੀ ਮਦਦ ਕਰਦੇ ਸਨ | ਪੁਲਿਸ ਪੂਰੇ ਮਾਮਲੇ ਦੀ ਛਾਣਬੀਨ ਕਰ ਰਹੀ ਹੈ |
ਪਿਛਲੀ ਖ਼ਬਰ ਦਿੱਲੀ ਤਪਣ ਦੇ ਨਾਲ ਲੋਕ ਹੋ ਰਹੇ ਪ੍ਰੇਸ਼ਾਨ ਅਗਲੀ ਖ਼ਬਰ ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ 'ਤੇ ਲੱਗੇ ਆਧੁਨਿਕ ਕੈਮਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।