15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਦਿੱਲੀ ਦੰਗਿਆਂ ਦੇ ਮੁਲਜ਼ਮ ਤਾਹਿਰ ਹੁਸੈਨ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਤੋਂ ਵੱਖ ਹੋਏ ਜਸਟਿਸ ਸ਼ਰਮਾ

ਅਜੀਤ ਡੈਸਕ 02-06-2026
ਨਵੀਂ ਦਿੱਲੀ,1 ਜੂਨ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਦੇ ਜੱਜ ਜਸਟਿਸ ਅਮਿਤ ਸ਼ਰਮਾ ਨੇ 2020 ਦੇ ਉੱਤਰ ਪੂਰਬੀ ਦਿੱਲੀ ਦੰਗਿਆਂ ਦੀ ਸਾਜ਼ਸ਼ ਨਾਲ ਜੁੜੇ ਮਾਮਲੇ ਵਿਚ ਮੁਲਜ਼ਮ ਸਾਬਕਾ ਆਪ ਕੌਂਸਲਰ ਤਾਹਿਰ ਹੁਸੈਨ ਦੀ ਜ਼ਮਾਨਤ ਦੀ ਸੁਣਵਾਈ ਤੋਂ ਖ਼ੁਦ ਨੂੰ ਅਲੱਗ ਕਰ ਲਿਆ ਹੈ ¢ ਦਿੱਲੀ ਦੀ ਇਕ ਕੋਰਟ ਤਾਹਿਰ ਹੁਸੈਨ ਦੀ ਦੂਜੀ ਜ਼ਮਾਨਤ ਪਟੀਸ਼ਨ 29 ਜਨਵਰੀ ਨੂੰ ਖ਼ਾਰਜ ਕਰ ਦਿੱਤੀ ਸੀ,ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਫ਼ੈਸਲੇ ਨੂੰ ਚੁਨੌਤੀ ਦਿੱਤੀ ਸੀ ¢ ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਜਸਟਿਸ ਸੌਰਭ ਬੈਨਰਜੀ ਅਤੇ ਜਸਟਿਸ ਅਮਿਤ ਸ਼ਰਮਾ ਦੀ ਵੈਕੇਸ਼ਨ ਬੈਂਚ ਸਾਹਮਣੇ ਹੋਣੀ ਸੀ ¢ ਪਰ ਜਸਟਿਸ ਅਮਿਤ ਸ਼ਰਮਾ ਨੇ ਖ਼ੁਦ ਨੂੰ ਇਸ ਮਾਮਲੇ ਤੋਂ ਅਲੱਗ ਕਰ ਲਿਆ ¢ ਮਾਮਲੇ ਦੀ ਅਗਲੀ ਸੁਣਵਾਈ 10 ਜੂਨ ਨੂੰ ਦੂਜੀ ਵੈਕੇਸ਼ਨ ਬੈਂਚ ਕਰੇਗੀ ¢ ਦੱਸਣਯੋਗ ਹੈ ਕਿ ਤਾਹਿਰ ਹੁਸੈਨ 'ਤੇ ਦੰਗਿਆਂ ਨੂੰ ਭੜਕਾਉਣ ਦੀ ਸਾਜ਼ਸ਼ ਅਤੇ ਸ਼ਾਮਲ ਹੋਣ ਦਾ ਦੋਸ਼ ਹੈ ¢
ਪਿਛਲੀ ਖ਼ਬਰ ਮੈਟਰੋ ਲਾਈਨ ਦੀ ਟਨਲ ਤੋਂ ਹੋਈ ਕਾਪਰ ਕੇਬਲ ਚੋਰੀ- ਚੋਰ ਕੀਤਾ ਕਾਬੂ ਅਗਲੀ ਖ਼ਬਰ ਚੋਣਾਂ ਲਮਕਾ ਕੇ ਦਿੱਲੀ ਕਮੇਟੀ 'ਤੇ ਗੈਰ ਕਾਨੂੰਨੀ ਕਬਜ਼ਾ ਕਾਇਮ ਰੱਖਣਾ ਚਾਹੁੰਦੇ ਨੇ ਹਰਮੀਤ ਕਾਲਕਾ- ਸਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।