28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਨਰੇਗਾ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਜ਼ੋਰਦਾਰ ਪ੍ਰਦਰਸ਼ਨ

ਅਜੀਤ ਡੈਸਕ 25-06-2026
ਦਿੜ੍ਹਬਾ ਮੰਡੀ, 24 ਜੂਨ (ਹਰਬੰਸ ਸਿੰਘ ਛਾਜਲੀ) - ਨਰੇਗਾ ਮੁਲਾਜ਼ਮਾਂ ਵਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਮਰਜ ਕਰਕੇ ਪੱਕਾ ਦੀ ਮੰਗ ਨੂੰ ਲੈ ਕੇ ਭਰਾਤਰੀ ਜਥੇਬੰਦੀਆ, ਮਜ਼ਦੂਰ ਜਥਬੰਦੀਆਂ,ਮੁਲਾਜ਼ਮ ਜਥਬੰਦੀਆਂ ਨੂੰ ਨਾਲ ਲੈ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸ਼ਹਿਰ ਦਿੜ੍ਹਬਾ ਅਤੇ ਦਫ਼ਤਰ ਅੱਗੇ ਸੂਬਾ ਪੱਧਰੀ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਵੱਡੀ ਗਿਣਤੀ ਵਿੱਚ ਪੁੱਜੇ ਧਰਨਾਕਾਰੀਆਂ ਨੇ ਸ਼ਹਿਰ ਵਿੱਚ ਰੋਸ ਮਾਰਚ ਕਰਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਦਾ ਘਿਰਾਓ ਕੀਤਾ। ਸੂਬਾ ਪ੍ਰਧਾਨ ਸੇਵਕ ਸਿੰਘ ਝੰਡੂਕੇ ,ਵਰਿੰਦਰ ਸਿੰਘ ਬਠਿੰਡਾ, ਅਮਰੀਕ ਸਿੰਘ ਮਹਿਰਾਜ, ਰਣਧੀਰ ਸਿੰਘ ਧੀਮਾਨ,ਅੰਮ੍ਰਿਤਪਾਲ ਸਿੰਘ ਫਾਜ਼ਿਲਕਾ, ਸੰਜੀਵ ਕੁਮਾਰ ਕਾਕੜਾ, ਸੰਦੀਪ ਸਿੰਘ ਗੁਰਦਾਸਪੁਰ, ਜਸਦੇਵ ਸਿੰਘ ਪਟਿਆਲਾ, ਹਰਪਿੰਦਰ ਸਿੰਘ ਹੈਪੀ, ਗੁਰਦੀਪ ਦਾਸ ਨੇਕ ਕਿਹਾ ਕਿ ਪਿਛਲੇ 17 ਦਿਨਾਂ ਤੋਂ ਲਗਾਤਾਰ ਹੜਤਾਲ ਕਰਕੇ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਮਰਜ਼ ਕਰਕੇ ਪੱਕੀਆਂ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਐੱਸ.ਡੀ.ਐਮ. ਦਿੜ੍ਹਬਾ ਸ੍ਰੀ ਤਰਸੇਮ ਚੰਦ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ 1 ਜੁਲਾਈ ਮੀਟਿੰਗ ਕਰਵਾਉਣ ਸਬੰਧੀ ਪੱਤਰ ਦੇਣ ਤੋਂ ਬਾਅਦ ਜਥੇਬੰਦੀ ਨੇ ਪ੍ਰਦਰਸ਼ਨ ਸਮਾਪਤ ਕਰ ਦਿੱਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ, ਰਮਨਦੀਪ ਸਿੰਘ, ਜੋਗਿੰਦਰ ਸਿੰਘ, ਹਲਵਿੰਦਰ ਸਿੰਘ, ਹਰਪਿੰਦਰ ਹੈਪੀ, ਵਿਕਰਮ ਕੁਮਾਰ, ਸੰਦੀਪ ਸਿੰਘ, ਗੌਰਵ ਸਿੰਘ ਢਿੱਲਵਾਂ, ਸੁਖਦੀਪ ਸਿੰਘ, ਮਨਦੀਪ ਸਿੰਘ ਆਦਿ ਨੇ ਸੰਬੋਧਨ ਕੀਤਾ।
ਪਿਛਲੀ ਖ਼ਬਰ ਪ੍ਰਗਤੀ ਮੈਦਾਨ ਦੇ ਭਾਰਤ ਮੰਡਪਮ ’ਚ ਲੱਗਾ ਇੰਟਰਨੈਸ਼ਨਲ ਪੁਲਿਸ ਐਕਸਪੋ 2026 ਅਗਲੀ ਖ਼ਬਰ ਆਲ ਇੰਡੀਆ ਕਿਸਾਨ ਸਭਾ ਵਲੋਂ ਚਨੋਤ ਦੇ ਪਿੰਡ ਵਾਸੀਆਂ ’ਤੇ ਲਾਠੀਚਾਰਜ ਦੀ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।