05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਪਿੰਡ ਜਲਾਲਆਣਾ ਵਿਖੇ 10 ਰੋਜ਼ਾ ਪੰਜਾਬੀ ਗੁਰਮੁਖੀ ਸਿਖਲਾਈ ਕੈਂਪ ਸਮਾਪਤ ਸਿਖਿਆਰਥੀਆਂ ਅਤੇ ਅਧਿਆਪਕਾਂ ਦਾ ਪ੍ਰਬੰਧਕਾਂ ਵਲੋਂ ਸਨਮਾਨ

ਅਜੀਤ ਡੈਸਕ 02-07-2026
ਕਾਲਾਂਵਾਲੀ/ਸਿਰਸਾ, 1 ਜੁਲਾਈ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਜਲਾਲਆਣਾ ਵਿਖੇ 10 ਰੋਜ਼ਾ ਪੰਜਾਬੀ ਗੁਰਮੁਖੀ ਸਿਖਲਾਈ ਕੈਂਪ ਦਾ ਸਮਾਪਤੀ ਸਮਾਗਮ ਕੀਤਾ ਗਿਆ। ਇਸ ਮੌਕੇ ਕੈਂਪ ਵਿੱਚ ਭਾਗ ਲੈਣ ਵਾਲੇ ਸਾਰੇ ਸਿੱਖਿਆਰਥੀਆਂ ਨੂੰ ਸਨਮਾਨ ਪੱਤਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬੀ ਗੁਰਮੁਖੀ ਸੁੰਦਰ ਲਿਖਾਈ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਚੋਣਵੇਂ ਬੱਚਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਕੈਂਪ ਨੂੰ ਸਫਲ ਬਣਾਉਣ ਵਿੱਚ ਐਡਵੋਕੇਟ ਗੁਰਮੀਤ ਸਿੰਘ ਖਾਲਸਾ, ਮਾ. ਸੁਰਿੰਦਰਪਾਲ ਸਿੰਘ, ਮਾ. ਅਮਰਜੀਤ ਸਿੰਘ, ਜਸਵੰਤ ਕੌਰ ਅਤੇ ਨਵਜੋਤ ਕੌਰ ਨੇ ਸੇਵਾਵਾਂ ਨਿਭਾਈਆਂ। ਕੈਂਪ ਦੇ ਸਮਾਪਤੀ ਸਮਾਗਮ ਵਿੱਚ ਪਿੰਡ ਜਲਾਲਆਣਾ ਦੇ ਸਰਪੰਚ ਅੰਗਰੇਜ਼ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਰਨੈਲ ਸਿੰਘ ਅਤੇ ਬੰਤਾ ਸਿੰਘ ਬੜਿੰਗ ਆਦਿ ਨੇ ਕੈਂਪ ’ਚ ਪੰਜਾਬੀ ਸਿਖਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਪਿੰਡ ਦੇ ਸਰਪੰਚ ਅੰਗਰੇਜ਼ ਸਿੰਘ ਨੇ ਕਿਹਾ ਕਿ ਪੰਜਾਬੀ ਭਾਸ਼ਾ ਅਤੇ ਗੁਰਮੁਖੀ ਲਿਪੀ ਦੀ ਸੰਭਾਲ ਕਰਨ ਅਤੇ ਨਵੀਂ ਪੀੜ੍ਹੀ ਨੂੰ ਆਪਣੀ ਮਾਤ ਭਾਸ਼ਾ ਨਾਲ ਜੋੜਨ ਲਈ ਅਜਿਹੇ ਉਪਰਾਲੇ ਸਮੇਂ ਦੀ ਲੋੜ ਹਨ। ਇਸ ਮੌਕੇ ’ਤੇ ਐਡਵੋਕੇਟ ਗੁਰਮੀਤ ਸਿੰਘ ਖਾਲਸਾ ਨੇ ਕਿਹਾ ਕਿ ਬੱਚਿਆਂ ਨੂੰ ਪੰਜਾਬੀ ਭਾਸ਼ਾ ਪੜ੍ਹਾਉਣਾ ਅਤੇ ਗੁਰਮੁਖੀ ਲਿਪੀ ਲਿਖਣੀ ਸਿਖਾਉਣਾ ਸਾਡਾ ਮੁਢਲਾ ਫਰਜ਼ ਹੈ ਕਿਉਂਕਿ ਸਾਡੇ ਗੁਰੂ ਸਾਹਿਬਾਨਾਂ ਵੱਲੋਂ ਉਚਾਰੀ ਗਈ ਪਵਿੱਤਰ ਗੁਰਬਾਣੀ ਦਾ ਉਪਦੇਸ਼ ਉਹਨਾਂ ਵੱਲੋਂ ਗੁਰਮੁਖੀ ਲਿਪੀ ਵਿੱਚ ਹੀ ਹੈ। ਇਸ ਲਈ ਬੱਚਿਆਂ ਗੁਰਬਾਣੀ ਨਾਲ ਜੋੜਨ ਲਈ ਪਹਿਲਾਂ ਗੁਰਮੁਖੀ ਲਿਪੀ ਦਾ ਗਿਆਨ ਹੋਣਾ ਅਤੀ ਜਰੂਰੀ ਹੈ। ਉਹਨਾਂ ਕਿਹਾ ਕਿ ਸਕੂਲਾਂ ਵਿੱਚ 5ਵੀਂ ਜਾਂ 6ਵੀਂ ਜਮਾਤ ਤੋਂ ਪੰਜਾਬੀ ਪੜ੍ਹਾਉਣੀ ਸ਼ੁਰੂ ਕੀਤੀ ਜਾਂਦੀ ਹੈ ਜੋ ਕਿ ਗਲਤ ਹੈ ਕਿਉਂ ਕਿ ਪੰਜਾਬੀ ਹਰਿਆਣੇ ਦੀ ਦੂਜੇ ਨੰਬਰ ਦੀ ਦਫ਼ਤਰੀ ਭਾਸ਼ਾ ਹੈ ਪਰ ਇਸ ਨੂੰ ਬਣਦਾ ਸਤਿਕਾਰ ਨਹੀਂ ਦਿੱਤਾ ਜਾ ਰਿਹਾ। ਸਮਾਗਮ ਦੇ ਅੰਤ ਵਿੱਚ ਪਿੰਡ ਵਾਸੀਆਂ ਨੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਪੰਜਾਬੀ ਭਾਸ਼ਾ ਅਤੇ ਗੁਰਮੁਖੀ ਲਿਪੀ ਦੇ ਪ੍ਰਚਾਰ ਲਈ ਉਪਰਾਲੇ ਜਾਰੀ ਰੱਖਣ ਦਾ ਪ੍ਰਣ ਲਿਆ।
ਪਿਛਲੀ ਖ਼ਬਰ ਤਰਨ ਤਾਰਨ ਹਲਕੇ ’ਚ ਕਾਂਗਰਸ ਦੀ ਸਰਗਰਮੀ ਤੇਜ਼, ਪਲਾਸੌਰ ਵਿਖੇ ਦਰਜਨਾਂ ਪਰਿਵਾਰ ਹੋਏ ਸ਼ਾਮਿਲ ਅਗਲੀ ਖ਼ਬਰ ਪਿੰਡ ਮੀਰਪੁਰ ਵਿੱਚ ਰਾਤਰੀ ਠਹਿਰਾਅ ਪ੍ਰੋਗਰਾਮ ਕਰਵਾਇਆ ਵਧੀਕ ਡਿਪਟੀ ਕਮਿਸ਼ਨਰ ਅਰਪਿਤ ਸੰਗਲ ਨੇ ਪਿੰਡ ਵਾਸੀਆਂ ਦੀਆਂ ਸ਼ਿਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।