12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਸੁਰੱਖਿਆ ਵਿਵਸਥਾ ਕੀਤੀ ਹੋਰ ਸਖ਼ਤ

ਨਵੀਂ ਦਿੱਲੀ, 11 ਅਗਸਤ (ਡਾ. ਬਲਵਿੰਦਰ ਸਿੰਘ ਸੋਢੀ)- ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ਪੁਲਿਸ ਦਿੱਲੀ ਵਿਚ ਸੁਰੱਖਿਆ ਵਿਵਸਥਾ ਹੋਰ ਵੀ ਸਖ਼ਤ ਕਰ ਰਹੀ ਹੈ।

ਅਜੀਤ ਡੈਸਕ 12-08-2026
ਨਵੀਂ ਦਿੱਲੀ, 11 ਅਗਸਤ (ਡਾ. ਬਲਵਿੰਦਰ ਸਿੰਘ ਸੋਢੀ)- ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ਪੁਲਿਸ ਦਿੱਲੀ ਵਿਚ ਸੁਰੱਖਿਆ ਵਿਵਸਥਾ ਹੋਰ ਵੀ ਸਖ਼ਤ ਕਰ ਰਹੀ ਹੈ। ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ, ਅਪਰਾਧ ਸਾਖਾ, ਰੇਲਵੇ ਪੁਲਿਸ ਅਤੇ ਜ਼ਿਲ੍ਹਿਆਂ ਦੀ ਪੁਲਿਸ ਤੋਂ ਇਲਾਵਾ ਹੋਰ ਸੁਰੱਖਿਆ ਇਕਾਈਆਂ ਨੂੰ ਪੂਰੀ ਤਰ੍ਹਾਂ ਨਾਲ ਸੁਚੇਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਨੇ ਦਿੱਲੀ ਦੇ ਭੀੜ-ਭਾੜੇ ਵਾਲੇ ਇਲਾਕਿਆਂ ਵਿਚ ਅੱਤਵਾਦੀਆਂ ਦੇ ਪੋਸਟਰ ਵੀ ਲਗਾਏ ਹਨ, ਜਿਨ੍ਹਾਂ ਵਿਚ ਖ਼ਤਰਨਾਕ ਅੱਤਵਾਦੀਆਂ ਦੀਆਂ ਫੋਟੋਆਂ ਵੀ ਸ਼ਾਮਿਲ ਹਨ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਵਿਚੋਂ ਜੇਕਰ ਕਿਸੇ ਵੀ ਵਿਅਕਤੀ ਨੂੰ ਜਾਣਕਾਰੀ ਮਿਲਦੀ ਹੈ ਤਾਂ ਉਹ ਪੁਲਿਸ ਨੂੰ ਸੂਚਿਤ ਕਰਨ, ਪੁਲਿਸ ਨੇ ਇਸ ਪ੍ਰਤੀ ਕੰਟਰੋਲ ਰੂਮ ਦਾ 112 ਨੰਬਰ ਵੀ ਦਿੱਤਾ ਹੈ। ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਕੋਈ ਵਿਅਕਤੀ ਉਪਰੋਕਤ ਸੂਚਨਾ ਦਿੰਦਾ ਹੈ ਤਾਂ ਉਸ ਦਾ ਨਾਂਅ ਗੁਪਤ ਰੱਖਿਆ ਜਾਵੇਗਾ। ਪੁਲਿਸ ਨੇ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ, ਬਾਜ਼ਾਰਾਂ ਅਤੇ ਹੋਰ ਪਬਲਿਕ ਥਾਵਾਂ ’ਤੇ ਸ਼ੱਕੀਆਂ ’ਤੇ ਨਜ਼ਰ ਰੱਖਣ ਲਈ ਸੁਰੱਖਿਆ ਵਿਵਸਥਾ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ।
ਪਿਛਲੀ ਖ਼ਬਰ ਚਾਈਨਾ ਡੋਰ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਹੋਇਆ ਜ਼ਖ਼ਮੀ ਅਗਲੀ ਖ਼ਬਰ ਪੁਲਿਸ ਨੇ ਚੋਰੀ ਹੋਇਆ 39 ਕਿੱਲੋ ਤਾਂਬਾ ਕੀਤਾ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।