ਰਘੂਜੀਤ ਸਿੰਘ ਵਿਰਕ ਵਲੋਂ ਪੀੜਤ ਪਰਿਵਾਰ ਨੂੰ 1 ਲੱਖ ਦੀ ਆਰਥਿਕ ਸਹਾਇਤਾ ਦਾ ਚੈੱਕ ਭੇਟ
ਕਰਨਾਲ, 12 ਅਗਸਤ (ਗੁਰਮੀਤ ਸਿੰਘ ਸੱਗੂ)-ਸਿੱਖ ਮਿਸ਼ਨ ਹਰਿਆਣਾ ਕੁਰੂਕੁਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ 22 ਜੂਨ ਨੂੰ ਰੇਲਵੇ ਸਟੇਸ਼ਨ ਸ੍ਰੀ ਅੰਮ੍ਰਿਤਸਰ ਵਿਖੇ ਅਚਾਨਕ ਇਕ ਦਰੱਖਤ ਡਿੱਗਣ ਕਰਕੇ ਵਾਪਰੇ ਹਾਦਸੇ ‘ਚ ਰੌਣਕ ਸਿੰਘ ਵਾਸੀ ਸਿਰਸਾ ਦੇ 13 ਸਾਲਾ ਪੁੱਤਰ ਕਾਕਾ ਰਾਜਪ੍ਰੀਤ ਸਿੰਘ ਦੀ ਮੌਤ ਹੋ ਗਈ ਸੀ। ਇਸ ਔਖੀ ਘੜੀ ‘ਚ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਲੋਂ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਨੇ ਪੀੜਤ ਪਰਿਵਾਰ ਨੂੰ 1 ਲੱਖ ਰੁ.
ਅਜੀਤ ਡੈਸਕ
13-08-2026