17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਪੁਲਿਸ ਵਲੋਂ ਫੜਿਆ ਗਿਆ ਵਿਅਕਤੀ ਤੇ ਬਰਾਮਦ ਕੀਤਾ ਪਿਸਤੌਲ। ਨਾਜਾਇਜ਼ ਪਿਸਤੌਲ ਸਮੇਤ ਇਕ ਵਿਅਕਤੀ ਕਾਬੂ

ਨਵੀਂ ਦਿੱਲੀ, 16 ਅਗਸਤ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਪੁਲਿਸ ਦੇ ਵਿਸ਼ੇਸ਼ ਸਟਾਫ਼ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਦੇ ਕੋਲੋਂ ਇਕ ਪਿਸਤੌਲ ਬਰਾਮਦ ਕੀਤਾ ਹੈ।

ਅਜੀਤ ਡੈਸਕ 17-08-2026
ਨਵੀਂ ਦਿੱਲੀ, 16 ਅਗਸਤ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਪੁਲਿਸ ਦੇ ਵਿਸ਼ੇਸ਼ ਸਟਾਫ਼ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਦੇ ਕੋਲੋਂ ਇਕ ਪਿਸਤੌਲ ਬਰਾਮਦ ਕੀਤਾ ਹੈ। ਇਸ ਵਿਅਕਤੀ ਦਾ ਨਾਂਅ ਹਰਸ਼ ਉਰਫ ਚੀਨੂੰ (19) ਹੈ ਜੋ ਕਿ ਦਿੱਲੀ ਦੇ ਸੁਲਤਾਨਪੁਰੀ ਇਲਾਕੇ ਦਾ ਰਹਿਣ ਵਾਲਾ ਹੈ। ਸੁਤੰਤਰਤਾ ਦਿਵਸ ਦੇ ਦੂਸਰੇ ਦਿਨ ਪੁਲਿਸ ਨੇ ਹਰ ਪਾਸੇ ਪੂਰੀ ਤਰ੍ਹਾਂ ਦੇ ਨਾਲ ਨਿਗਰਾਨੀ ਰੱਖੀ ਹੋਈ ਸੀ ਅਤੇ ਪੁਲਿਸ ਸਭ ਥਾਵਾਂ ’ਤੇ ਗਸ਼ਤ ਵੀ ਕਰ ਰਹੀ ਸੀ। ਪੁਲਿਸ ਜਦੋਂ ਸੁਲਤਾਨਪੁਰੀ ਦੇ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਪੁਲਿਸ ਨੂੰ ਇਕ ਗੁਪਤ ਸੂਚਨਾ ਮਿਲੀ ਕਿ ਇਕ ਵਿਅਕਤੀ ਨਾਜਾਇਜ਼ ਹਥਿਆਰ ਲੈ ਕੇ ਸੁਲਤਾਨਪੁਰੀ ਦੇ ਪੀ. ਬਲਾਕ ਨੰਬਰ 4 ਵਿਖੇ ਆ ਰਿਹਾ ਹੈ। ਪੁਲਿਸ ਨੇ ਇਸ ਇਲਾਕੇ ਵਿਚ ਆਪਣੀ ਟੀਮ ਤਾਇਨਾਤ ਕਰ ਦਿੱਤੀ। ਜਦੋਂ ਉਸ ਵਿਅਕਤੀ ਨੇ ਪੁਲਿਸ ਨੂੰ ਵੇਖਿਆ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਪੁਲਿਸ ਨੇ ਆਪਣੀ ਕਾਰਵਾਈ ਕਰਦੇ ਹੋਏ ਉਸ ਨੂੰ ਕਾਬੂ ਕਰ ਲਿਆ। ਪੁਲਿਸ ਨੇ ਉਸ ਤੋਂ ਪੁੱਛ ਪੜਤਾਲ ਕਰਨ ਤੋਂ ਬਾਅਦ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਪਿਸਤੌਲ ਬਰਾਮਦ ਕਰ ਲਿਆ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸਮਾਜ ਸੇਵਾ ਦੇ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਲਈ ਨਵਜੋਤ ਸਿੰਘ ਢਿੱਲੋਂ ਸਨਮਾਨਿਤ ਅਗਲੀ ਖ਼ਬਰ ਸੁਤੰਤਰਤਾ ਦਿਵਸ ਦੇ ਮੌਕੇ ’ਤੇ ਸਦਰ ਬਾਜ਼ਾਰ ਦੇ ਵਪਾਰੀ ਜਸ਼ਨ ਮਨਾਉਂਦੇ ਹੋਏ। ਸਦਰ ਬਾਜ਼ਾਰ ਦੇ ਵਪਾਰੀਆਂ ਨੇ ਰਾਸ਼ਟਰੀ ਭਗਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।