18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਵਿਖੇ ਆਜ਼ਾਦੀ ਦਿਵਸ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ

ਯਮੁਨਾਨਗਰ, 17 ਅਗਸਤ (ਗੁਰਦਿਆਲ ਸਿੰਘ ਨਿਮਰ)-ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਵਿਖੇ ਆਜ਼ਾਦੀ ਦਿਵਸ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰ.

ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਵਿਖੇ ਆਜ਼ਾਦੀ ਦਿਵਸ ਮੌਕੇ ਕਰਵਾਏ ਗਏ ਪ੍ਰੋਗਰਾਮ ’ਚ ਹਿੱਸਾ ਲੈਂਦੇ ਹੋਏ ਸਟਾਫ਼ ਮੈਂਬਰ ਅਤੇ ਐਨ. ਸੀ. ਸੀ. ਕੈਡਿਟ। ਤਸਵੀਰ : ਨਿਮਰ 18-08-2026
ਯਮੁਨਾਨਗਰ, 17 ਅਗਸਤ (ਗੁਰਦਿਆਲ ਸਿੰਘ ਨਿਮਰ)-ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਵਿਖੇ ਆਜ਼ਾਦੀ ਦਿਵਸ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰ. ਸੰਜੀਵ ਸਹਿਗਲ ਦੁਆਰਾ ਝੰਡਾ ਲਹਿਰਾਉਣ ਅਤੇ ਰਾਸ਼ਟਰੀ ਗੀਤ ਦੇ ਗਾਇਨ ਨਾਲ ਹੋਈ। ਇਸ ਤੋਂ ਬਾਅਦ ਕੈਪਟਨ ਮਨਦੀਪ ਸਿੰਘ ਦੀ ਅਗਵਾਈ ‘ਚ ਐਨ. ਸੀ. ਸੀ. ਕੈਡਿਟਾਂ ਦੁਆਰਾ ਇਕ ਅਨੁਸ਼ਾਸਿਤ ਅਤੇ ਪ੍ਰਭਾਵਸ਼ਾਲੀ ਪਰੇਡ ਕੀਤੀ ਗਈ। ਇਸ ਮੌਕੇ ਐਨ. ਸੀ. ਸੀ. ਰੈਂਕ ਸਮਾਰੋਹ ਵੀ ਕਰਵਾਇਆ ਗਿਆ, ਜਿਥੇ ਕੈਡਿਟਾਂ ਨੂੰ ਉਨ੍ਹਾਂ ਦੇ ਨਵੇਂ ਰੈਂਕ ਪ੍ਰਦਾਨ ਕੀਤੇ ਗਏ। ਇਸ ਮੌਕੇ ਸੀਨੀਅਰ ਅੰਡਰ ਅਫ਼ਸਰ ਨਿਸ਼ਾਂਤ ਜੌਹਰ, ਸੀਨੀਅਰ ਅੰਡਰ ਅਫ਼ਸਰ ਕੋਮਲ, ਅੰਡਰ ਅਫ਼ਸਰ ਅਭਿਸ਼ੇਕ, ਅੰਡਰ ਅਫ਼ਸਰ ਉਦਿਤ ਕੁਮਾਰ, ਸਾਰਜੈਂਟ ਉਦੈ ਅਤੇ ਸਾਰਜੈਂਟ ਰਿਧੀਮਾ ਨੂੰ ਉਨ੍ਹਾਂ ਦੇ ਸੰਬੰਧਿਤ ਰੈਂਕਾਂ ਨਾਲ ਸਨਮਾਨਿਤ ਕੀਤਾ ਗਿਆ। ਸਮਾਰੋਹ ਦੌਰਾਨ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਕਵਿਤ ਾ ਪਾਠ ਸਮੇਤ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ। ਇਸ ਮੌਕੇ ‘ਤੇ ਪ੍ਰਿੰ. ਸੰਜੀਵ ਸਹਿਗਲ ਨੇ ਸਾਰਿਆਂ ਨੂੰ ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਸ਼ਰਧਾ ਦੇ ਫੁੱਲ ਭੇਟ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਏਕਤਾ, ਅਨੁਸ਼ਾਸਨ, ਜ਼ਿੰਮੇਵਾਰੀ ਅਤੇ ਦੇਸ਼ ਭਗਤੀ ਦੀਆਂ ਕਦਰਾਂ-ਕੀਮਤਾਂ ਨੂੰ ਅਪਣਾਉਣ ਅਤੇ ਰਾਸ਼ਟਰ ਨਿਰਮਾਣ ਵਿਚ ਸਕਾਰਾਤਮਕ ਯੋਗਦਾਨ ਪਾਉਣ ਲਈ ਵੀ ਉਤਸ਼ਾਹਿਤ ਕੀਤਾ। ਸੰਸਥਾ ਦੇ ਅਕਾਦਮਿਕ ਅਤੇ ਗ਼ੈਰ-ਅਕਾਦਮਿਕ ਸਟਾਫ਼ ਮੈਂਬਰਾਂ ਨੇ ਵੀ ਇਸ ਪ੍ਰੋਗਰਾਮ ਵਿਚ ਉਤਸ਼ਾਹ ਨਾਲ ਹਿੱਸਾ ਲਿਆ। ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰ ਪ੍ਰਤੀ ਸਮਰਪਣ, ਕਰਤੱਵ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੇ ਪ੍ਰਣ ਨਾਲ ਹੋਈ।
ਪਿਛਲੀ ਖ਼ਬਰ ਸੁਭਾਸ਼ ਬਰਾਲਾ ਨੇ ਚਿਤੈਨ ਵਿੱਚ ਅੰਤਰਰਾਸ਼ਟਰੀ ਮੁੱਕੇਬਾਜ਼ੀ ਫਾਈਟ ਨਾਈਟ ’ ਚ ਕੀਤੀ ਸ਼ਿਰਕਤ ਰਾਸ਼ਟਰਮੰਡਲ ਖੇਡਾਂ ’ਚ ਭਾਰਤੀ ਅਤੇ... ਅਗਲੀ ਖ਼ਬਰ ਮਟਰਾਂ ਦੀਆਂ ਬਿਮਾਰੀਆਂ ਦੀ ਸੁਚੱਜੀ ਰੋਕਥਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।