ਟੋਹਾਣਾ ’ਚ ਰੈਡੀਮੇਡ ਕੱਪੜਿਆਂ ਦੀ ਦੁਕਾਨ ਨੂੰ ਪੈਟਰੋਲ ਛਿੜਕ ਕੇ ਲਗਾਈ ਅੱਗ, ਕਰੀਬ 2 ਲੱਖ ਰੁਪਏ ਦਾ ਨੁਕਸਾਨ ਸਾਰੀ ਘਟਨਾ ਸੀ.ਸੀ.ਟੀ.ਵੀ. ’ਚ ਹੋਈ ਕੈਦ
ਟੋਹਾਣਾ, 17 ਅਗਸਤ (ਮਨਜੀਤ ਸਿੰਘ)- ਟੋਹਾਣਾ ਦੇ ਕੁਟੀਆ ਰੋਡ ਸਥਿਤ ਜੈਨ ਸਮਾਧੀ ਨੇੜੇ ਰੈਡੀਮੇਡ ਕੱਪੜਿਆਂ ਦੇ ਸ਼ੋ-ਰੂਮ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਪੈਟਰੋਲ ਛਿੜਕ ਕੇ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
‘ਚਾਕਲੇਟ ਕੁਲੈਕਸ਼ਨ’ ਟੋਹਾਣਾ ਰੈਡੀਮੇਡ ਗਾਰਮੈਂਟਸ ਸ਼ੋ-ਰੂਮ ਨੂੰ ਅੱਗ ਲਗਾਉਂਦੇ ਨੌਜਵਾਨ ਸੀ.ਸੀ.ਟੀ.ਵੀ. ਕੈਮਰੇ ਵਿੱਚ ਹੋਏ ਕੈਦ। ਤਸਵੀਰ : ਮਨਜੀਤ ਸਿੰਘ ਟੋਹਾਣਾ
18-08-2026