18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਦੇਸ਼ ਦੇ ਨੌਜਵਾਨਾਂ ਨੂੰ ਗੁਮਰਾਹ ਕਰਨ ਤੇ ਅਸ਼ਲੀਲਤਾ ਪਰੋਸਣ ਵਾਲੀਆਂ ਵੈੱਬਸਾਈਟਾਂ ’ਤੇ ਪਾਬੰਦੀ ਲਗਾਏ ਸਰਕਾਰ-ਮਲਸੀਆਂ

ਨਵੀਂ ਦਿੱਲੀ,17ਅਗਸਤ(ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵਲੋਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਬੱਚਿਆਂ,ਨੌਜਵਾਨਾਂ ਤੇ ਹੋਰਨਾਂ ਨੂੰ ਵੱਖ ਵੱਖ ਤਰੀਕੇ ਨਾਲ ਗੁਮਰਾਹ ਕਰਕੇ ਅਸ਼ਲੀਲ ਸਮੱਗਰੀ ਪਰੋਸਣ ਵਾਲੀਆਂ ਵੈੱਬਸਾਈਟਾਂ ’ਤੇ ਤੁਰੰਤ ਰੋਕ ਲਾਈ ਜਾਵੇ । ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਕਿਹਾ ਕਿ ਕਈ ਹਵਾਲਿਆਂ ਤੋਂ ਜਾਣਕਾਰੀ ਮਿਲੀ ਹੈ ਕਿ ਕਈ ਅਜਿਹੀਆਂ ਵੈੱਬਸਾਈਟਾਂ ਧੜੱਲੇ ਨਾਲ ਚੱਲ ਰਹੀਆਂ ਹਨ ਜਿਨ੍ਹਾਂ ਦੀ ਸਮਗਰੀ ਇਤਰਾਜ਼ਯੋਗ ਹੈ ਪਰ ਉਹ ਲੋਕਾਂ ਨੂੰ,ਖ਼ਾਸਕਰ ਨੌਜਵਾਨ ਪੀੜੀ ਨੂੰ ਗੁਮਰਾਹ ਕਰਕੇ ਆਪਣੇ ਨਾਲ ਜੋੜ ਰਹੀਆਂ ਹਨ ਅਤੇ ਉਨ੍ਹਾਂ ਦਾ ਆਰਥਿਕ ਨੁਕਸਾਨ ਵੀ ਕਰ ਰਹੀਆਂ ਹਨ।

ਅਜੀਤ ਡੈਸਕ 18-08-2026
ਨਵੀਂ ਦਿੱਲੀ,17ਅਗਸਤ(ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵਲੋਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਬੱਚਿਆਂ,ਨੌਜਵਾਨਾਂ ਤੇ ਹੋਰਨਾਂ ਨੂੰ ਵੱਖ ਵੱਖ ਤਰੀਕੇ ਨਾਲ ਗੁਮਰਾਹ ਕਰਕੇ ਅਸ਼ਲੀਲ ਸਮੱਗਰੀ ਪਰੋਸਣ ਵਾਲੀਆਂ ਵੈੱਬਸਾਈਟਾਂ ’ਤੇ ਤੁਰੰਤ ਰੋਕ ਲਾਈ ਜਾਵੇ । ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਕਿਹਾ ਕਿ ਕਈ ਹਵਾਲਿਆਂ ਤੋਂ ਜਾਣਕਾਰੀ ਮਿਲੀ ਹੈ ਕਿ ਕਈ ਅਜਿਹੀਆਂ ਵੈੱਬਸਾਈਟਾਂ ਧੜੱਲੇ ਨਾਲ ਚੱਲ ਰਹੀਆਂ ਹਨ ਜਿਨ੍ਹਾਂ ਦੀ ਸਮਗਰੀ ਇਤਰਾਜ਼ਯੋਗ ਹੈ ਪਰ ਉਹ ਲੋਕਾਂ ਨੂੰ,ਖ਼ਾਸਕਰ ਨੌਜਵਾਨ ਪੀੜੀ ਨੂੰ ਗੁਮਰਾਹ ਕਰਕੇ ਆਪਣੇ ਨਾਲ ਜੋੜ ਰਹੀਆਂ ਹਨ ਅਤੇ ਉਨ੍ਹਾਂ ਦਾ ਆਰਥਿਕ ਨੁਕਸਾਨ ਵੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਈ ਨੌਜਵਾਨ ਅਜਿਹੀਆਂ ਵੈੱਬਸਾਈਟਾਂ ਤੋਂ ਪੂਰੀ ਤਰ੍ਹਾਂ ਸੁਚੇਤ ਹਨ ਪਰ ਭੋਲੇ ਭਾਲੇ ਨੌਜਵਾਨ ਤੇ ਹੋਰ ਲੋਕ ਅਜਿਹੀਆਂ ਸਾਈਟਾਂ ਦੀ ਚੁੰਗਲ ’ਚ ਸਹਿਜੇ ਹੀ ਫਸ ਜਾਂਦੇ ਹਨ ਅਤੇ ਆਪਣਾ ਆਰਥਿਕ ਨੁਕਸਾਨ ਵੀ ਕਰਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਸਾਈਟਾਂ ’ਤੇ ਅਸ਼ਲੀਲ ਤੇ ਇਤਰਾਜ਼ਯੋਗ ਸਮਗਰੀ ਦੀ ਭਰਮਾਰ ਹੁੰਦੀ ਹੈ। ਮਲਸੀਆਂ ਨੇ ਅਪੀਲ ਕੀਤੀ ਕਿ ਬੱਚਿਆਂ ਦੇ ਭਵਿੱਖ ਦੇ ਮੱਦੇਨਜ਼ਰ ਅਜਿਹੀਆਂ ਵੈੱਬਸਾਈਟਾਂ ਦੀ ਜਾਂਚ ਕਰਕੇ ਉਨ੍ਹਾਂ ’ਤੇ ਤੁਰੰਤ ਪਾਬੰਦੀ ਲਗਾਈ ਜਾਵੇ ।
ਪਿਛਲੀ ਖ਼ਬਰ ‘ ਸੇਵਕ ਜਥਾ ਬੰਬੇ’ ਦੇ ਮੁੜ ਤੋਂ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ ਰਾਮ ਸਿੰਘ ‘ਬੰਬੇ’ 1932 ਤੋਂ ਸਿੱਖੀ ਪ੍ਰਚਾਰ, ਪ੍ਰਸ... ਅਗਲੀ ਖ਼ਬਰ ਮਹਿੰਗੀਆਂ ਕਾਰਾਂ ਦੀ ਚੋਰੀ ਕਰਨ ਵਾਲੇ ਤਿੰਨ ਚੋਰ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।