20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪਿੰਡ ਦਾਦੂ ਵਿਖੇ ਸ਼ਰਧਾਪੂਰਵਕ ਮਨਾਈ ਬਾਬਾ ਗੁਰਦੇਵ ਸਿੰਘ ਦੀ 29 ਵੀਂ ਬਰਸੀ

ਕਾਲਾਂਵਾਲੀ/ਸਿਰਸਾ, 19 ਅਗਸਤ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਦਾਦੂ ਦੇ ਗੁਰਦੁਆਰਾ ਸ਼੍ਰੀ ਦਸਮੇਸ਼ਸਰ ਸਾਹਿਬ ਵਿਖੇ ਮਹੰਤ ਬਾਬਾ ਗੁਰਦੇਵ ਸਿੰਘ ਜੀ ਦੀ 29ਵੀਂ ਬਰਸੀ ਸੰਤ ਬਾਬਾ ਦਰਸ਼ਨ ਸਿੰਘ ਖਾਲਸਾ ਦੀ ਅਗਵਾਈ ਹੇਠ ਸ਼ਰਧਾ ਪੂਰਵਕ ਮਨਾਈ ਗਈ। ਇਸ ਸਮਾਗਮ ਵਿੱਚ ਹਰਿਆਣਾ, ਪੰਜਾਬ, ਰਾਜਸਥਾਨ ਅਤੇ ਦੇਸ਼-ਵਿਦੇਸ਼ ਤੋਂ ਸੈਂਕੜੇ ਸ਼ਰਧਾਲੂਆਂ ਨੇ ਸ਼ਰਧਾ ਨਾਲ ਭਾਗ ਲਿਆ।

ਅਜੀਤ ਡੈਸਕ 20-08-2026
ਕਾਲਾਂਵਾਲੀ/ਸਿਰਸਾ, 19 ਅਗਸਤ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਦਾਦੂ ਦੇ ਗੁਰਦੁਆਰਾ ਸ਼੍ਰੀ ਦਸਮੇਸ਼ਸਰ ਸਾਹਿਬ ਵਿਖੇ ਮਹੰਤ ਬਾਬਾ ਗੁਰਦੇਵ ਸਿੰਘ ਜੀ ਦੀ 29ਵੀਂ ਬਰਸੀ ਸੰਤ ਬਾਬਾ ਦਰਸ਼ਨ ਸਿੰਘ ਖਾਲਸਾ ਦੀ ਅਗਵਾਈ ਹੇਠ ਸ਼ਰਧਾ ਪੂਰਵਕ ਮਨਾਈ ਗਈ। ਇਸ ਸਮਾਗਮ ਵਿੱਚ ਹਰਿਆਣਾ, ਪੰਜਾਬ, ਰਾਜਸਥਾਨ ਅਤੇ ਦੇਸ਼-ਵਿਦੇਸ਼ ਤੋਂ ਸੈਂਕੜੇ ਸ਼ਰਧਾਲੂਆਂ ਨੇ ਸ਼ਰਧਾ ਨਾਲ ਭਾਗ ਲਿਆ। ਬਾਬਾ ਗੁਰਦੇਵ ਸਿੰਘ ਦੀ ਯਾਦ ਵਿੱਚ ਹੋਣ ਵਾਲੇ ਸਾਲਾਨਾ ਸਮਾਗਮਾਂ ਲਈ ਪੂਰੇ ਪਿੰਡ ਨੂੰ ਸੁੰਦਰ ਅਤੇ ਆਕਰਸ਼ਕ ਢੰਗ ਨਾਲ ਸਜਾਇਆ ਗਿਆ ਸੀ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਦਸਮੇਸ਼ਸਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਖਾਲਸਾ ਨੇ ਦੱਸਿਆ ਕਿ ਬਰਸੀ ਸਮਾਗਮਾਂ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਅਤੇ ਸ੍ਰੀ ਸਹਿਜ ਪਾਠ ਸਾਹਿਬ ਦੀ ਚੱਲ ਰਹੀ ਲੜੀ ਦੇ ਭੋਗ ਪਾਏ ਗਏ। ਇਸ ਤੋਂ ਬਾਅਦ ਖੁੱਲ੍ਹੇ ਪੰਡਾਲ ਵਿੱਚ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿੱਚ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕੀਤਾ। ਸਮਾਗਮ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਬਾਬਾ ਅਵਤਾਰ ਸਿੰਘ ਬੁੰਗਾ ਮਸਤੂਆਣਾ ਸਾਹਿਬ, ਬਾਬਾ ਕਾਕਾ ਸਿੰਘ ਮਸਤੂਆਣਾ ਸਾਹਿਬ, ਬਾਬਾ ਪ੍ਰੀਤਮ ਸਿੰਘ ਮਲੜ੍ਹੀ, ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ, ਭਾਈ ਗੁਰਜੰਟ ਸਿੰਘ ਰੋੜੀ, ਬਾਬਾ ਹਰਦੇਵ ਸਿੰਘ ਰਾਜਸਥਾਨ ਵਾਲੇ, ਭਾਈ ਹਰਦੀਪ ਸਿੰਘ ਟਿੱਬੇ ਵਾਲੇ, ਅਤੇ ਭਾਈ ਅੰਮ੍ਰਿਤਪਾਲ ਸਿੰਘ ਤਲਵੰਡੀ ਸਾਬੋ ਸਮੇਤ ਕਈ ਸੰਤਾਂ ਅਤੇ ਉੱਘੀਆਂ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ। ਆਪਣੀ ਕਥਾ ਰਾਹੀਂ ਭਾਈ ਜਗਤਾਰ ਸਿੰਘ ਨੇ ਸੰਗਤ ਨੂੰ ਗੁਰੂ ਸਾਹਿਬਾਨਾਂ ਦੁਆਰਾ ਦਰਸਾਏ ਮਾਰਗ ’ਤੇ ਚੱਲਣ ਅਤੇ ਬਾਣੀ ਅਤੇ ਬਾਣੇ ਨਾਲ ਜੁੜ ਕੇ ਗੁਰਸਿੱਖ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਵਾਤਾਵਰਣ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਸ਼ਰਧਾਲੂਆਂ ਨੂੰ ਪੌਦੇ ਵੀ ਵੰਡੇ ਗਏ। ਇਸ ਸਮਾਗਮ ਵਿੱਚ ਕਾਲਾਂਵਾਲੀ ਦੇ ਸਾਬਕਾ ਵਿਧਾਇਕ ਬਲਕੌਰ ਸਿੰਘ ਖਾਲਸਾ, ਬਾਬਾ ਜਸਵਿੰਦਰ ਸਿੰਘ ਬੜਾਗੁੜ੍ਹਾ, ਬਾਬਾ ਗੁਰਪਾਲ ਸਿੰਘ ਚੋਰਮਾਰ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਬਿੰਦਰ ਸਿੰਘ ਖਾਲਸਾ, ਪ੍ਰਕਾਸ਼ ਸਿੰਘ ਸਾਹੂਵਾਲਾ, ਕੁਲਦੀਪ ਸਿੰਘ ਜੋਗੇਵਾਲਾ, ਜਗਸੀਰ ਸਿੰਘ ਮਾਂਗੇਆਣਾ, ਜਗਸੀਰ ਸਿੰਘ ਜੰਡਵਾਲਾ, ਬਾਬਾ ਅਮਰਜੀਤ ਸਿੰਘ ਕਾਲਾਂਵਾਲੀ, ਗਿਆਨੀ ਹਰਜੋਤ ਸਿੰਘ, ਅੰਮ੍ਰਿਤਪਾਲ ਸਿੰਘ ਔਢਾਂ, ਸੁਖਮੰਦਰ ਸਿੰਘ ਖਾਲਸਾ, ਗਿਆਨੀ ਮਹਿੰਦਰ ਸਿੰਘ ਜਗਮਾਲਵਾਲੀ, ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ, ਮਾਤਾ ਚਰਨ ਕੌਰ ਮੂਸੇ ਵਾਲੇ, ਸਰਪੰਚ ਬਲਤੇਜ ਸਿੰਘ ਰੋਮਾਣਾ, ਕਿਸਾਨ ਆਗੂ ਬਲਬੀਰ ਸਿੰਘ ਸਮੇਤ ਕਈ ਪੰਥਕ, ਧਾਰਮਿਕ ਅਤੇ ਸਮਾਜਿਕ ਆਗੂਆਂ ਨੇ ਸ਼ਿਰਕਤ ਕੀਤੀ।
ਪਿਛਲੀ ਖ਼ਬਰ ਟੋਹਾਣਾ ’ ਚ ਬਾਰ ਲਾਇਸੈਂਸ ਦੇ ਵਿਰੋਧ ਵਿਚ ਮੁਹੱਲਾ ਵਾਸੀ ਲਾਮਬੰਦ , ਐੱਸ . ਡੀ . ਐੱਮ . ਨੂੰ ਸੌਂਪਿਆ ਮੰਗ - ਪੱਤਰ ਅਗਲੀ ਖ਼ਬਰ ਡੀ . ਸੀ . ਵਲੋਂ ਮਾਲ ਵਿਭਾਗ ਨੂੰ ਬਕਾਇਆ ਮਾਮਲਿਆਂ ਦਾ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।