20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਗੁਰੂ ਨਾਨਕ ਗਰਲਜ਼ ਕਾਲਜ ਵਿਖੇ ‘ ਨਸ਼ਿਆਂ ਨੂੰ ਨਾਂਹ ਕਹੋ ’ ਵਿਸ਼ੇ ’ ਤੇ ਕਾਊਂਸਲਿੰਗ ਸ਼ੈਸ਼ਨ ਕਰਵਾਇਆ

ਯਮੁਨਾਨਗਰ, 19 ਅਗਸਤ (ਗੁਰਦਿਆਲ ਸਿੰਘ ਨਿਮਰ)- ਇਸ ਸਮਾਗਮ ਵਿਚ ਗ੍ਰਹਿ ਵਿਗਿਆਨ ਦੀ ਸਹਾਇਕ ਪ੍ਰੋ. ਡਾ.

ਗੁਰੂ ਨਾਨਕ ਗਰਲਜ਼ ਕਾਲਜ ਵਲੋਂ ਕਰਵਾਏ ਗਏ ਜਾਗਰੂਕਤਾ ਪ੍ਰੋਗਰਾਮ ਦੌਰਾਨ ਪੋਸਟਰ ਮੇਕਿੰਗ ਵਿਦਿਆਰਥਣਾਂ ਆਪਣੇ ਅਧਿਆਪਕਾਂ ਨਾਲ। ਤਸਵੀਰ : ਨਿਮਰ 20-08-2026
ਯਮੁਨਾਨਗਰ, 19 ਅਗਸਤ (ਗੁਰਦਿਆਲ ਸਿੰਘ ਨਿਮਰ)- ਇਸ ਸਮਾਗਮ ਵਿਚ ਗ੍ਰਹਿ ਵਿਗਿਆਨ ਦੀ ਸਹਾਇਕ ਪ੍ਰੋ. ਡਾ. ਪ੍ਰਭਜੋਤ ਕੌਰ ਨੇ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਇਸ ਵਿਸ਼ੇ ‘ਤੇ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਵੀ ਕਰਵਾਏ ਗਏ। ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਜਾਗਰੂਕਤਾ ਦਾ ਸੰਦੇਸ਼ ਫੈਲਾਇਆ। ਇਸ ਮੌਕੇ ’ਤੇ ਡਾਇਰੈਕਟਰ ਡਾ. ਵਰਿੰਦਰ ਗਾਂਧੀ ਨੇ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਸਮਾਜ ਬਣਾਉਣ ਲਈ ਪ੍ਰੇਰਿਤ ਕੀਤਾ। ਪ੍ਰਿੰ. ਡਾ. ਸੁਖਵਿੰਦਰ ਕੌਰ ਨੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਵਿਦਿਆਰਥੀਆਂ ਨੇ ਰਚਨਾਤਮਕ ਪੋਸਟਰਾਂ ਅਤੇ ਪ੍ਰਭਾਵਸ਼ਾਲੀ ਨਾਅਰਿਆਂ ਰਾਹੀਂ ਨਸ਼ਿਆਂ ਦੀ ਦੁਰਵਰਤੋਂ ਦੇ ਮਾੜੇ ਪ੍ਰਭਾਵਾਂ ਨੂੰ ਉਜਾਗਰ ਕੀਤਾ। ਇਸ ਮੁਕਾਬਲੇ ਦਾ ਉਦੇਸ਼ ਨੌਜਵਾਨਾਂ ਵਿਚ ਨਸ਼ਿਆਂ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਉਨ੍ਹਾਂ ਨੂੰ ਸਿਹਤਮੰਦ ਤੇ ਸਕਾਰਾਤਮਕ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਪ੍ਰੋਗਰਾਮ ਰਾਹੀਂ ਵਿਦਿਆਰਥਣਾਂ ਨੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਪ੍ਰਣ ਲਿਆ। ਇਸ ਮੌਕੇ ’ਤੇ ਡਾ: ਅਮਿਤਾ ਰੇਧੂ, ਡਾ: ਅਨੁਭਾ ਜੈਨ, ਡਾ: ਸਰਬਜੀਤ ਕੌਰ, ਡਾ: ਕੋਮਲ, ਡਾ: ਪ੍ਰਭਜੋਤ ਕੌਰ, ਡਾ: ਮੀਨਾਕਸ਼ੀ ਗੁਪਤਾ, ਡਾ: ਮਨਦੀਪ ਕੌਰ, ਮਾਨਸੀ ਚੌਧਰੀ, ਡਾ: ਸ਼ਬਨਮ ਭਾਰਤੀ ਅਤੇ ਵੰਦਨਾ ਹਾਜ਼ਰ ਸਨ।
ਪਿਛਲੀ ਖ਼ਬਰ ਬਨਸਪਤੀ ਵਿਗਿਆਨ ਵਿਭਾਗ ਨੇ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਹਰਿਆਣਾ ਸਾਹਿਤ ਤੇ ਸੰਸਕ੍ਰਿਤੀ ਅਕਾਦਮੀ ਵਲੋਂ ਗੁਰਬਖ਼ਸ਼ ਸੈਣੀ ਅਤੇ ਡਾ . ਚਰਨਜੀਤ ਕੌਰ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।