20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਟੋਹਾਣਾ ’ ਚ ਸੰਯੁਕਤ ਕਿਸਾਨ ਮੋਰਚੇ ਨੇ ਸਫ਼ਾਈ ਕਰਮਚਾਰੀਆਂ ਦੇ ਹੱਕ ’ ਚ ਆਵਾਜ਼ ਬੁਲੰਦ ਕੀਤੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਪੁਤਲਾ ਫੂਕਿਆ

ਟੋਹਾਣਾ, 19 ਅਗਸਤ (ਮਨਜੀਤ ਸਿੰਘ)- ਟੋਹਾਣਾ ਸ਼ਹਿਰ ਵਿੱਚ ਸਫ਼ਾਈ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਕਾਰਨ ਪੈਦਾ ਹੋਈ ਗੰਭੀਰ ਸਫ਼ਾਈ ਸਮੱਸਿਆ ਦਰਮਿਆਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਫ਼ਾਈ ਕਰਮਚਾਰੀਆਂ ਦੇ ਸੰਘਰਸ਼ ਨੂੰ ਸਮਰਥਨ ਦਿੱਤਾ ਗਿਆ। ਕਿਸਾਨ ਆਗੂਆਂ ਅਤੇ ਹੋਰ ਸਾਥੀਆਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਪੁਤਲਾ ਫੂਕਿਆ ਅਤੇ ਨਾਅਰੇਬਾਜ਼ੀ ਕੀਤੀ।

ਸਫਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਨੇ ਪੱਕਾ ਮੋਰਚਾ ਵਿਖੇ ਮੁੱਖ ਮੰਤਰੀ ਹਰਿਆਣਾ ਦਾ ਪੁਤਲਾ ਫੂਕਿਆ। ਤਸਵੀਰ : ਮਨਜੀਤ ਸਿੰਘ ਟੋਹਾਣਾ 20-08-2026
ਟੋਹਾਣਾ, 19 ਅਗਸਤ (ਮਨਜੀਤ ਸਿੰਘ)- ਟੋਹਾਣਾ ਸ਼ਹਿਰ ਵਿੱਚ ਸਫ਼ਾਈ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਕਾਰਨ ਪੈਦਾ ਹੋਈ ਗੰਭੀਰ ਸਫ਼ਾਈ ਸਮੱਸਿਆ ਦਰਮਿਆਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਫ਼ਾਈ ਕਰਮਚਾਰੀਆਂ ਦੇ ਸੰਘਰਸ਼ ਨੂੰ ਸਮਰਥਨ ਦਿੱਤਾ ਗਿਆ। ਕਿਸਾਨ ਆਗੂਆਂ ਅਤੇ ਹੋਰ ਸਾਥੀਆਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਪੁਤਲਾ ਫੂਕਿਆ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਆਗੂ ਲਾਭ ਸਿੰਘ ਹਰੀ ਨੇ ਕਿਹਾ ਕਿ ਟੋਹਾਣਾ ਸ਼ਹਿਰ ਵਿੱਚ ਪਿਛਲੇ ਕਈ ਦਿਨਾਂ ਤੋਂ ਸਫ਼ਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੈ। ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ, ਗਲੀਆਂ ਅਤੇ ਮੁੱਖ ਰਸਤਿਆਂ ’ਤੇ ਥਾਂ-ਥਾਂ ਕੂੜੇ ਦੇ ਢੇਰ ਲੱਗੇ ਹੋਏ ਹਨ, ਜਦਕਿ ਘਰਾਂ ਵਿੱਚੋਂ ਕੂੜਾ ਚੁੱਕਣ ਦੀ ਵਿਵਸਥਾ ਵੀ ਪ੍ਰਭਾਵਿਤ ਹੋਣ ਕਾਰਨ ਲੋਕਾਂ ਅਤੇ ਵਪਾਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਸ਼ਹਿਰ ਨੂੰ ਸਾਫ਼ ਰੱਖਣ ਲਈ ਦਿਨ-ਰਾਤ ਆਪਣੀਆਂ ਸੇਵਾਵਾਂ ਨਿਭਾਉਂਦੇ ਹਨ। ਇਸ ਲਈ ਸਰਕਾਰ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਟਕਾਉਣ ਦੀ ਬਜਾਏ ਗੱਲਬਾਤ ਰਾਹੀਂ ਮਸਲੇ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ। “ਇਹ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਨੇ ਇਸ ਨੂੰ ਆਪਣੇ ਕੰਮਾਂ ਤੇ ਸਹੂਲਤਾਂ ਲਈ ਚੁਣਿਆ ਹੈ। ਜੇ ਸ਼ਹਿਰ ਵਿੱਚ ਗੰਦਗੀ ਦੇ ਢੇਰ ਲੱਗੇ ਰਹਿਣ ਤਾਂ ਇਸ ਦਾ ਸਭ ਤੋਂ ਵੱਧ ਅਸਰ ਆਮ ਲੋਕਾਂ ’ਤੇ ਪੈਂਦਾ ਹੈ,” ਉਨ੍ਹਾਂ ਕਿਹਾ। ਕਿਸਾਨ ਆਗੂਆਂ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਮੰਨ ਕੇ ਹੜਤਾਲ ਖ਼ਤਮ ਕਰਵਾਈ ਜਾਵੇ ਅਤੇ ਟੋਹਾਣਾ ਦੀ ਸਫ਼ਾਈ ਵਿਵਸਥਾ ਨੂੰ ਤੁਰੰਤ ਮੁੜ ਲੀਹ ’ਤੇ ਲਿਆਂਦਾ ਜਾਵੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਰਮਚਾਰੀਆਂ ਨਾਲ ਬੈਠ ਕੇ ਉਨ੍ਹਾਂ ਦੀਆਂ ਮੰਗਾਂ ਦਾ ਸਥਾਈ ਹੱਲ ਕੱਢਿਆ ਜਾਵੇ। ਜ਼ਿਕਰਯੋਗ ਹੈ ਕਿ ਟੋਹਾਣਾ ਵਿੱਚ ਸਫ਼ਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਹਿਲਾਂ ਵੀ ਕਈ ਵਾਰ ਰੋਸ ਪ੍ਰਦਰਸ਼ਨ ਕੀਤੇ ਜਾ ਚੁੱਕੇ ਹਨ। ਜੁਲਾਈ ਵਿੱਚ ਕਰਮਚਾਰੀਆਂ ਨੇ ਉਲਟੀਆਂ ਝਾੜੂਆਂ ਨਾਲ ਪ੍ਰਦਰਸ਼ਨ ਕਰਦਿਆਂ ਪੇ-ਰੋਲ ’ਤੇ ਕੰਮ ਕਰ ਰਹੇ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਪੱਕਾ ਕਰਨ ਸਮੇਤ ਕੱਚੇ ਕਰਮਚਾਰੀਆਂ ਲਈ ਨੀਤੀ ਬਣਾਉਣ ਅਤੇ ਹੋਰ ਮੰਗਾਂ ਉਠਾਈਆਂ ਸਨ। ਇਸ ਦੌਰਾਨ ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦਿਆਂ ਸਰਕਾਰ ਨੂੰ ਹੁਣ ਹੋਰ ਦੇਰੀ ਨਹੀਂ ਕਰਨੀ ਚਾਹੀਦੀ।
ਪਿਛਲੀ ਖ਼ਬਰ ਅਧਿਕਾਰੀਆਂ ਨੂੰ ਮਾਲੀਆ ਮਾਮਲਿਆਂ ਦੇ ਨਿਪਟਾਰੇ ’ ਚ ਤੇਜ਼ੀ ਲਿਆਉਣੀ ਚਾਹੀਦੀ ਹੈ : ਡੀ . ਸੀ . ਡਾ . ਵਿਵੇਕ ਅਗਲੀ ਖ਼ਬਰ ਬਨਸਪਤੀ ਵਿਗਿਆਨ ਵਿਭਾਗ ਨੇ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।