21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ ’ਚ ਲੱਗੇ ਕੂੜੇ ਦੇ ਢੇਰ

ਕਾਲਾਂਵਾਲੀ/ਸਿਰਸਾ, 20 ਅਗਸਤ (ਭੁਪਿੰਦਰ ਪੰਨੀਵਾਲੀਆ)- ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 15 ਦਿਨਾਂ ਤੋਂ ਹੜਤਾਲ ’ਤੇ ਬੈਠੇ ਨਗਰ ਪਾਲਿਕਾ ਸਫਾਈ ਕਰਮਚਾਰੀਆਂ ਦੇ ਸਫਾਈ ਨਾ ਕਰਨ ਕਰਕੇ ਸ਼ਹਿਰ ਦੇ ਸਫਾਈ ਪ੍ਰਬੰਧ ਫੇਲ੍ਹ ਹੋ ਗਏ ਹਨ ਅਤੇ ਹਰ ਪਾਸੇ ਕੂੜੇ ਦੇ ਢੇਰ ਲੱਗ ਗਏ ਹਨ। ਤਿੰਨ ਮਹੀਨੇ ਪਹਿਲਾਂ ਠੇਕੇ ’ਤੇ ਰੱਖੇ ਗਏ 29 ਸਫਾਈ ਕਰਮਚਾਰੀ ਕੰਮ ਕਰ ਰਹੇ ਹਨ ਪਰ ਲਗਭਗ 35 ਸਫਾਈ ਕਰਮਚਾਰੀਆਂ ਦੀ ਹੜਤਾਲ ’ਤੇ ਹੋਣ ਕਰਕੇ ਸ਼ਹਿਰ ਦੇ ਸਫਾਈ ਪ੍ਰਬੰਧ ਫੇਲ੍ਹ ਹੋ ਗਏ ਹਨ।

ਅਜੀਤ ਡੈਸਕ 21-08-2026
ਕਾਲਾਂਵਾਲੀ/ਸਿਰਸਾ, 20 ਅਗਸਤ (ਭੁਪਿੰਦਰ ਪੰਨੀਵਾਲੀਆ)- ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 15 ਦਿਨਾਂ ਤੋਂ ਹੜਤਾਲ ’ਤੇ ਬੈਠੇ ਨਗਰ ਪਾਲਿਕਾ ਸਫਾਈ ਕਰਮਚਾਰੀਆਂ ਦੇ ਸਫਾਈ ਨਾ ਕਰਨ ਕਰਕੇ ਸ਼ਹਿਰ ਦੇ ਸਫਾਈ ਪ੍ਰਬੰਧ ਫੇਲ੍ਹ ਹੋ ਗਏ ਹਨ ਅਤੇ ਹਰ ਪਾਸੇ ਕੂੜੇ ਦੇ ਢੇਰ ਲੱਗ ਗਏ ਹਨ। ਤਿੰਨ ਮਹੀਨੇ ਪਹਿਲਾਂ ਠੇਕੇ ’ਤੇ ਰੱਖੇ ਗਏ 29 ਸਫਾਈ ਕਰਮਚਾਰੀ ਕੰਮ ਕਰ ਰਹੇ ਹਨ ਪਰ ਲਗਭਗ 35 ਸਫਾਈ ਕਰਮਚਾਰੀਆਂ ਦੀ ਹੜਤਾਲ ’ਤੇ ਹੋਣ ਕਰਕੇ ਸ਼ਹਿਰ ਦੇ ਸਫਾਈ ਪ੍ਰਬੰਧ ਫੇਲ੍ਹ ਹੋ ਗਏ ਹਨ। ਜਿਸ ਕਰਕੇ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਨਗਰ ਪਾਲਿਕਾ ਸਫਾਈ ਕਰਮਚਾਰੀ ਯੂਨੀਅਨ ਅਤੇ ਫਾਇਰ ਬਿ੍ਰਗੇਡ ਕਰਮਚਾਰੀਆਂ ਦੀ ਹੜਤਾਲ ਅੱਜ 15ਵੇਂ ਦਿਨ ਵੀ ਜਾਰੀ ਰਹੀ। ਸਫਾਈ ਕਰਮਚਾਰੀਆਂ ਤੋਂ ਇਲਾਵਾ ਕੂੜਾ ਇਕੱਠਾ ਕਰਨ ਵਾਲੇ ਵਾਹਨਾਂ ਦੇ ਡਰਾਈਵਰ ਵੀ ਹੜਤਾਲ ਵਿੱਚ ਸ਼ਾਮਲ ਹੋ ਗਏ ਹਨ, ਜਿਸ ਕਾਰਨ ਕਈ ਦਿਨਾਂ ਤੋਂ ਲੋਕਾਂ ਦੇ ਘਰਾਂ ਵਿੱਚ ਕੂੜਾ ਇਕੱਠਾ ਹੋ ਰਿਹਾ ਹੈ ਅਤੇ ਇਸਨੂੰ ਬਾਜ਼ਾਰਾਂ ਵਿੱਚ ਸੁੱਟਣ ਕਰਕੇ ਹਰ ਥਾਂ ਕੂੜੇ ਦੇ ਢੇਰ ਹੋਰ ਵੀ ਵੱਧ ਰਹੇ ਹਨ। ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਕਈ ਇਲਾਕਿਆਂ ਵਿੱਚ ਕੂੜਾ ਇਕੱਠਾ ਕਰਨ ਵਿੱਚ ਵਿਘਨ ਪਿਆ ਹੈ। ਘਰਾਂ ਅਤੇ ਬਾਜ਼ਾਰਾਂ ਵਿੱਚੋਂ ਕੂੜਾ ਸੜਕਾਂ ਕਿਨਾਰੇ ਢੇਰੀ ਕੀਤਾ ਜਾ ਰਿਹਾ ਹੈ। ਜਿਵੇਂ-ਜਿਵੇਂ ਹੜਤਾਲ ਲੰਬੀ ਹੁੰਦੀ ਜਾ ਰਹੀ ਹੈ, ਕੂੜੇ ਦੇ ਢੇਰ ਵਧਦੇ ਜਾ ਰਹੇ ਹਨ। ਜਿਸ ਨਾਲ ਲੋਕਾਂ ਲਈ ਬਦਬੂ ਅਤੇ ਗੰਦਗੀ ਵਿਚਕਾਰ ਰਹਿਣਾ ਮੁਸ਼ਕਲ ਹੋ ਰਿਹਾ ਹੈ। ਕੂੜਾ ਸਿਰਫ਼ ਗਲੀਆਂ ਤੱਕ ਹੀ ਸੀਮਿਤ ਨਹੀਂ ਹੈ। ਜੇਕਰ ਸਫਾਈ ਤੁਰੰਤ ਨਾ ਕੀਤੀ ਗਈ ਤਾਂ ਇਹ ਕੂੜਾ ਬਾਰਿਸ਼ ਦੌਰਾਨ ਪਾਣੀ ਭਰਨ ਦਾ ਬੀਮਾਰੀਆਂ ਦਾ ਵੱਡਾ ਕਾਰਨ ਬਣ ਸਕਦਾ ਹੈ। ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿੱਚ ਲੱਗੇ ਕੂੜੇ ਦੇ ਢੇਰ ਮੰਡੀ ਵਾਸੀਆਂ ਲਈ ਮੁਸ਼ਕਲਾਂ ਪੈਦਾ ਕਰ ਰਹੇ ਹਨ , ਜਿਸ ਕਾਰਨ ਲੋਕਾਂ ਲਈ ਨੇੜੇ ਦੀਆਂ ਦੁਕਾਨਾਂ ਵਿੱਚ ਬੈਠਣਾ ਮੁਸ਼ਕਲ ਹੋ ਰਿਹਾ ਹੈ।
ਪਿਛਲੀ ਖ਼ਬਰ ਨਗਰ ਪ੍ਰੀਸ਼ਦ ਦੀ ਪਹਿਲਕਦਮੀ: ਹੜਤਾਲ ਦਰਮਿਆਨ ਜੇਸੀਬੀ ਨਾਲ ਘੱਟ ਥਾਂ ’ਚ ਸਮੇਟੇ ਕੂੜੇ ਦੇ ਢੇਰ ਅਗਲੀ ਖ਼ਬਰ ਸਫਾਈ ਤੇ ਫਾਇਰ ਬਿ੍ਰਗੇਡ ਮੁਲਾਜ਼ਮਾਂ ਦੇ ਹੱਕ ’ ਚ ਬਿਜਲੀ ਕਰਮਚਾਰੀਆਂ ਨੇ ਕਾਲੇ ਬਿੱਲੇ ਲਾ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।