23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਯੋਗ ਵਿਦਿਆਰਥੀਆਂ ਦੀ ਵੋਟ ਬਣਾਉਣ ਲਈ ਸਕੂਲਾਂ/ਕਾਲਜਾਂ ’ਚ ਲੱਗਣਗੇ ਵਿਸ਼ੇਸ਼ ਕੈਂਪ- ਜ਼ਿਲ੍ਹਾ ਚੋਣ ਅਫ਼ਸਰ

ਜਲੰਧਰ , 22 ਅਗਸਤ ( ਜਤਿੰਦਰ ਪੰਮੀ )– ਸਪੈਸ਼ਲ ਇੰਟੈਂਸਿਵ ਰਵੀਜਨ ( ਐਸ . ਆਈ .

ਅਜੀਤ ਡੈਸਕ 23-08-2026
ਜਲੰਧਰ , 22 ਅਗਸਤ ( ਜਤਿੰਦਰ ਪੰਮੀ )– ਸਪੈਸ਼ਲ ਇੰਟੈਂਸਿਵ ਰਵੀਜਨ ( ਐਸ . ਆਈ . ਆਰ .) ਤਹਿਤ ਚੱਲ ਰਹੀ ਮੁਹਿੰਮ ਦੌਰਾਨ ਜ਼ਿਲ੍ਹੇ ਦੇ ਸਮੂਹ ਸਕੂਲਾਂ ਤੇ ਕਾਲਜਾਂ ਵਿੱਚ ਪੜ੍ਹਦੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਯੋਗ ਵਿਦਿਆਰਥੀਆਂ ਦੀ ਵੋਟ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ । ਇਸ ਸੰਬੰਧੀ ਡਿਪਟੀ ਕਮਿਸ਼ਨਰ - ਕਮ - ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਜ਼ਿਲ੍ਹੇ ਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਨੂੰ ਹਦਾਇਤ ਕੀਤੀ ਕਿ ਯੋਗ ਵਿਦਿਆਰਥੀਆ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਲਈ ਆਪਣੇ - ਆਪਣੇ ਵਿਦਿਅਕ ਅਦਾਰਿਆਂ ਵਿੱਚ ਸਮੇਂ - ਸਮੇਂ ’ ਤੇ ਸਪੈਸ਼ਲ ਕੈਂਪ ਲਗਾਏ ਜਾਣ ਤਾਂ ਜੋ ਕੋਈ ਵੀ ਯੋਗ ਵੋਟਰ 12 ਅਕਤੂਬਰ ਨੂੰ ਹੋਣ ਵਾਲੀ ਅੰਤਿਮ ਵੋਟਰ ਸੂਚੀ ਪ੍ਰਕਾਸ਼ਨ ਵਿੱਚ ਸ਼ਾਮਿਲ ਹੋਣ ਤੋਂ ਵਾਂਝਾ ਨਾ ਰਹਿ ਜਾਵੇ । ਡੀ . ਸੀ . ਵਾਲੀਆ ਨੇ ਇਹ ਵੀ ਕਿਹਾ ਕਿ ਵਿੱਦਿਅਕ ਅਦਾਰਿਆਂ ਵਿੱਚ ਬਣੇ ਇਲੈਕਟੋਰਲ ਲਿਟਰੇਸੀ ਕਲੱਬਾਂ ਤੇ ਕੈਂਪਸ ਅੰਬੈਸਡਰਾਂ ਰਾਹੀਂ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਆਪਣੀ ਵੋਟ ਬਣਾਉਣ ਲਈ ਜਾਗਰੂਕ ਕੀਤਾ ਜਾਵੇ । ਉਨ੍ਹਾਂ ਵਿਦਿਅਕ ਅਦਾਰਿਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਕੂਲ , ਕਾਲਜਾ ਤੇ ਯੂਨੀਵਰਸਿਟੀ ਵਿੱਚ ਇਕ - ਇਕ ਨੋਡਲ ਅਫ਼ਸਰ ਤਾਇਨਾਤ ਕੀਤਾ ਜਾਵੇ । ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕੋਈ ਵੀ ਯੋਗ ਵਿਦਿਆਰਥੀ ਆਪਣੀ ਵੋਟ ਭਾਰਤੀ ਚੋਣ ਕਮਿਸ਼ਨ ਦੇ ਆਨਲਾਈਨ ਪੋਰਟਲ voters.eci.gov.in ਜਾਂ ECINET App ਦੁਆਰਾ ਅਤੇ ਆਫਲਾਈਨ ਫਾਰਮ ਨੰਬਰ 6 ਭਰ ਕੇ ਸਬੰਧਿਤ ਪੋਲਿੰਗ ਬੂਥ ਦੇ ਬੀ . ਐਲ . ਓ . ਪਾਸ ਜਮ੍ਹਾ ਕਰਵਾ ਸਕਦੇ ਹਨ ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਖੇ ਹੋਏ ਮਹੀਨਾਵਾਰੀ ਸਮਾਗਮ ਅਗਲੀ ਖ਼ਬਰ ਡੀ.ਏ.ਵੀ. ਕਾਲਜ ਜਲੰਧਰ ਵਿਖੇ ਕੀਤਾ ਗਿਆ ਵੰਡ ਦੇ ਦੁਖਾਂਤ ਨੂੰ ਯਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।