26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਟੋਹਾਣਾ ’ ਚ ਸਫ਼ਾਈ ਕਰਮਚਾਰੀਆਂ ਨੂੰ ਹਟਾਉਣ ਦੌਰਾਨ ਹੰਗਾਮਾ ਪੁਲਿਸ ਵਲੋਂ ਹਿਰਾਸਤ ’ ਚ ਲੈਣ ’ ਤੇ ਭੜਕੇ ਕਰਮਚਾਰੀ

ਟੋਹਾਣਾ, 25 ਅਗਸਤ (ਮਨਜੀਤ ਸਿੰਘ)- ਟੋਹਾਣਾ ਸ਼ਹਿਰ ਵਿੱਚ ਸਫਾਈ ਕਰਮਚਾਰੀਆਂ ਦੀ ਹੜਤਾਲ ਦਰਮਿਆਨ ਬੀਤੀ ਰਾਤ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਪੁਲਿਸ ਵੱਲੋਂ ਹੜਤਾਲ ’ਤੇ ਬੈਠੇ ਸਫਾਈ ਕਰਮਚਾਰੀਆਂ ਨੂੰ ਧਰਨੇ ਵਾਲੀ ਥਾਂ ਤੋਂ ਹਟਾਉਣ ਦੀ ਕਾਰਵਾਈ ਕੀਤੀ ਗਈ। ਇਸ ਦੌਰਾਨ ਸਫਾਈ ਕਰਮਚਾਰੀਆਂ ਵੱਲੋਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਅਜੀਤ ਡੈਸਕ 26-08-2026
ਟੋਹਾਣਾ, 25 ਅਗਸਤ (ਮਨਜੀਤ ਸਿੰਘ)- ਟੋਹਾਣਾ ਸ਼ਹਿਰ ਵਿੱਚ ਸਫਾਈ ਕਰਮਚਾਰੀਆਂ ਦੀ ਹੜਤਾਲ ਦਰਮਿਆਨ ਬੀਤੀ ਰਾਤ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਪੁਲਿਸ ਵੱਲੋਂ ਹੜਤਾਲ ’ਤੇ ਬੈਠੇ ਸਫਾਈ ਕਰਮਚਾਰੀਆਂ ਨੂੰ ਧਰਨੇ ਵਾਲੀ ਥਾਂ ਤੋਂ ਹਟਾਉਣ ਦੀ ਕਾਰਵਾਈ ਕੀਤੀ ਗਈ। ਇਸ ਦੌਰਾਨ ਸਫਾਈ ਕਰਮਚਾਰੀਆਂ ਵੱਲੋਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਜਾਣਕਾਰੀ ਅਨੁਸਾਰ ਟੋਹਾਣਾ ਵਿੱਚ ਸਫਾਈ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਦੀ ਹੜਤਾਲ ’ਤੇ ਹਨ। ਸ਼ਹਿਰ ਵਿੱਚ ਥਾਂ-ਥਾਂ ਕੂੜੇ ਦੇ ਢੇਰ ਲੱਗੇ ਹੋਣ ਕਾਰਨ ਦੂਜੇ ਦਿਨ ਪ੍ਰਸ਼ਾਸਨ ਵੱਲੋਂ ਸਫਾਈ ਮੁਹਿੰਮ ਚਲਾਈ ਗਈ। ਇਸ ਦੌਰਾਨ ਜਦੋਂ ਕੂੜਾ ਚੁੱਕਣ ਲਈ ਜੇ.ਸੀ.ਬੀ. ਅਤੇ ਹੋਰ ਸਾਧਨ ਲਿਆਂਦੇ ਗਏ ਤਾਂ ਹੜਤਾਲ ਕਰ ਰਹੇ ਸਫਾਈ ਕਰਮਚਾਰੀ ਜੇ.ਸੀ.ਬੀ. ਦੇ ਅੱਗੇ ਖੜ੍ਹੇ ਹੋ ਗਏ ਅਤੇ ਕਾਰਵਾਈ ਦਾ ਵਿਰੋਧ ਕੀਤਾ। ਮੌਕੇ ’ਤੇ ਪੁਲਿਸ ਵੱਲੋਂ ਸਫਾਈ ਕਰਮਚਾਰੀਆਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਕੁਝ ਕਰਮਚਾਰੀਆਂ ਨੂੰ ਪੁਲਿਸ ਗੱਡੀਆਂ ਵਿੱਚ ਬਿਠਾ ਕੇ ਹਿਰਾਸਤ ਵਿੱਚ ਲੈਣ ਦੀ ਗੱਲ ਵੀ ਸਾਹਮਣੇ ਆਈ ਹੈ। ਕਾਰਵਾਈ ਦਾ ਵਿਰੋਧ ਕਰਦਿਆਂ ਧਰਨਾਕਾਰੀਆਂ ਨੇ “ਹਰਿਆਣਾ ਸਰਕਾਰ ਮੁਰਦਾਬਾਦ, ਪੁਲਿਸ ਪ੍ਰਸ਼ਾਸਨ ਮੁਰਦਾਬਾਦ ਅਤੇ ਸਫਾਈ ਮੰਤਰੀ ਮੁਰਦਾਬਾਦ” ਦੇ ਨਾਅਰੇ ਲਗਾਏ। ਘਟਨਾ ਦੌਰਾਨ ਇੱਕ ਮਹਿਲਾ ਦੇ ਬੇਹੋਸ਼ ਹੋਣ ਦੀ ਵੀ ਜਾਣਕਾਰੀ ਮਿਲੀ, ਜਿਸ ਨੂੰ ਇਲਾਜ ਲਈ ਟੋਹਾਣਾ ਦੇ ਨਾਗਰਿਕ ਹਸਪਤਾਲ ਲਿਜਾਇਆ ਗਿਆ। ਮੌਕੇ ’ਤੇ ਮੌਜੂਦ ਕੁਝ ਲੋਕਾਂ ਵੱਲੋਂ ਪੁਲਿਸ ਕਾਰਵਾਈ ਸਬੰਧੀ ਗੰਭੀਰ ਦੋਸ਼ ਵੀ ਲਗਾਏ ਗਏ ਹਨ, ਜਿਨ੍ਹਾਂ ਦੀ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ। ਸਫਾਈ ਕਰਮਚਾਰੀਆਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਹੜਤਾਲ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਹਟਾਉਣ ਜਾਂ ਹਿਰਾਸਤ ਵਿੱਚ ਲੈਣ ਦੀ ਕਾਰਵਾਈ ਨਾਲ ਮਸਲਾ ਹੱਲ ਹੋਣ ਦੀ ਬਜਾਏ ਹੋਰ ਗੰਭੀਰ ਹੋਵੇਗਾ। ਦੂਜੇ ਪਾਸੇ, ਸ਼ਹਿਰ ਵਿੱਚ ਕੂੜੇ ਦੇ ਵੱਡੇ-ਵੱਡੇ ਢੇਰਾਂ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਸਵਾਲ ਇਹ ਵੀ ਉੱਠ ਰਿਹਾ ਹੈ ਕਿ ਸਫਾਈ ਕਰਮਚਾਰੀਆਂ ਦੀ ਹੜਤਾਲ ਦੌਰਾਨ ਕੀਤੀ ਜਾ ਰਹੀ ਵਿਕਲਪਿਕ ਸਫਾਈ ਵਿਵਸਥਾ ਨਾਲ ਸ਼ਹਿਰ ਨੂੰ ਪੂਰੀ ਤਰ੍ਹਾਂ ਸਾਫ਼ ਰੱਖਣਾ ਸੰਭਵ ਹੋਵੇਗਾ ਜਾਂ ਨਹੀਂ। ਫਿਲਹਾਲ ਟੋਹਾਣਾ ਵਿੱਚ ਸਫਾਈ ਕਰਮਚਾਰੀਆਂ ਅਤੇ ਪ੍ਰਸ਼ਾਸਨ ਵਿਚਕਾਰ ਟਕਰਾਅ ਹੋਰ ਤਿੱਖਾ ਹੁੰਦਾ ਦਿਖਾਈ ਦੇ ਰਿਹਾ ਹੈ। ਮਾਮਲੇ ਸਬੰਧੀ ਪੁਲਿਸ ਅਤੇ ਪ੍ਰਸ਼ਾਸਨ ਦਾ ਪੱਖ ਸਾਹਮਣੇ ਆਉਣਾ ਅਜੇ ਬਾਕੀ ਹੈ।
ਪਿਛਲੀ ਖ਼ਬਰ 34 ਕਰੋੜ ’ ਤੇ ਸਰਕਾਰ ਨੂੰ ਪੰਜ ਦਿਨਾਂ ਦੀ ਮੋਹਲਤ , ਫਿਰ ਦਾਣਾ ਮੰਡੀਆਂ ’ ਚੋਂ ਉੱਠੇਗਾ ਸੰਘਰਸ਼ ਕਮਿਸ਼ਨ ਵਧਾਉਣ ਸਣੇ 6 ਮੰਗ... ਅਗਲੀ ਖ਼ਬਰ ਹਰਿਆਣਾ ਵਪਾਰ ਮੰਡਲ ਟੋਹਾਣਾ , ਐੱਸ . ਡੀ . ਐਮ. ਟੋਹਾਣਾ ਨੂੰ ਸ਼ਹਿਰ ਦੀ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਨੂੰ ਮੁੱਖ ਰੱਖਦਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।