26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਫਲੱਡੀ ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਿੰਚਾਈ ਵਿਭਾਗ ਦੇ ਦਫ਼ਤਰ ਅੱਗੇ ਦਿੱਤਾ ਧਰਨਾ ­ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਸਿਰਸਾ, 25 ਅਗਸਤ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਪਿੰਡ ਫਤਿਹਪੁਰੀਆ, ਮੁਹੰਮਦ ਪੁਰੀਆ, ਖੁਸਰ, ਬਾਲਾਸਰ, ਨਾਈਵਾਲਾ ਅਤੇ ਖਾਜਾਖੇੜਾ ਆਦਿ ਪਿੰਡਾਂ ਦੇ ਕਿਸਾਨਾਂ ਨੇ ਫਲੱਡੀ ਪਾਣੀ ਦੀ ਮੰਗ ਨੂੰ ਲੈ ਕੇ ਸਿੰਚਾਈ ਵਿਭਾਗ ਦੇ ਦਫ਼ਤਰ ਅੱਗੇ ਧਰਨਾ ਦਿੱਤਾ। ਧਰਨਾਕਾਰੀਆਂ ਨੇ ਸਰਕਾਰ ਦੇ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ ਤੇ ਚਿਤਾਵਨੀ ਦਿੱਤੀ ਕਿ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਉਹ ਤਿੱਖਾ ਅੰਦੋਲਨ ਕਰਨ ਲਈ ਮਜ਼ਬੂਰ ਹੋਣਗੇ।

ਅਜੀਤ ਡੈਸਕ 26-08-2026
ਸਿਰਸਾ, 25 ਅਗਸਤ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਪਿੰਡ ਫਤਿਹਪੁਰੀਆ, ਮੁਹੰਮਦ ਪੁਰੀਆ, ਖੁਸਰ, ਬਾਲਾਸਰ, ਨਾਈਵਾਲਾ ਅਤੇ ਖਾਜਾਖੇੜਾ ਆਦਿ ਪਿੰਡਾਂ ਦੇ ਕਿਸਾਨਾਂ ਨੇ ਫਲੱਡੀ ਪਾਣੀ ਦੀ ਮੰਗ ਨੂੰ ਲੈ ਕੇ ਸਿੰਚਾਈ ਵਿਭਾਗ ਦੇ ਦਫ਼ਤਰ ਅੱਗੇ ਧਰਨਾ ਦਿੱਤਾ। ਧਰਨਾਕਾਰੀਆਂ ਨੇ ਸਰਕਾਰ ਦੇ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ ਤੇ ਚਿਤਾਵਨੀ ਦਿੱਤੀ ਕਿ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਉਹ ਤਿੱਖਾ ਅੰਦੋਲਨ ਕਰਨ ਲਈ ਮਜ਼ਬੂਰ ਹੋਣਗੇ। ਪਿਛਲੇ ਕਈ ਦਿਨਾਂ ਤੋਂ ਪਾਣੀ ਦੀ ਕਿੱਲਤ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੇ ਅੱਜ ਸਿੰਚਾਈ ਵਿਭਾਗ ਦੇ ਦਫ਼ਤਰ ਅੱਗੇ ਧਰਨਾ ਦਿੱਤਾ। ਕਿਸਾਨਾਂ ਨੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਝੋਨੇ ਦੀ ਸੀਜਨ ’ਚ ਜਲਦੀ ਤੋਂ ਜਲਦੀ ਪਾਣੀ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ। ਐਕਸੀਅਨ ਸੰਦੀਪ ਸ਼ਰਮਾ ਅਤੇ ਐਸਡੀਓ ਧਰਮਪਾਲ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਮੱਸਿਆ ਦਾ ਜਲਦੀ ਹੱਲ ਕੀਤਾ ਜਾਵੇਗਾ। ਧਰਨਾਕਾਰੀ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਵੀਰਭਾਨ ਮਹਿਤਾ ਨੇ ਕਿਹਾ ਕਿ ਐਤਕੀਂ ਮੀਂਹ ਘੱਟ ਪੈਣ ਕਾਰਨ ਕਿਸਾਨ ਸੋਕੇ ਦਾ ਸਾਹਮਣਾ ਕਰ ਰਹੇ ਹਨ। ਪਿਛਲੇ ਕਈ ਦਿਨਾਂ ਤੋਂ ਇਲਾਕੇ ਦੇ ਪਿੰਡਾਂ ਨੂੰ ਸਿੰਚਾਈ ਲਈ ਪਾਣੀ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਫ਼ਸਲਾਂ ਦੇ ਨੁਕਸਾਨ ਹੋ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀ ਉਦਾਸੀਨਤਾ ਕਾਰਨ ਦੁਖੀ ਕਿਸਾਨਾਂ ਨੇ ਵਾਰ-ਵਾਰ ਜ਼ਿਲ੍ਹਾ ਪ੍ਰਸ਼ਾਸਨ, ਸਿੰਚਾਈ ਅਤੇ ਬਿਜਲੀ ਵਿਭਾਗਾਂ ਸਾਹਮਣੇ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਜਲਦੀ ਤੋਂ ਜਲਦੀ ਸਿੰਚਾਈ ਦੇ ਪਾਣੀ ਲਈ ਢੁਕਵੇਂ ਪ੍ਰਬੰਧ ਕਰੇ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਉਹ ਆਪਣੇ ਵਿਰੋਧ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰਨਗੇ। ਇਸ ਮੌਕੇ ਕਈ ਪਿੰਡਾਂ ਦੇ ਕਿਸਾਨ ਮੌਜੂਦ ਸਨ।
ਪਿਛਲੀ ਖ਼ਬਰ ਪਿੰਡ ਗੁਦਰਾਣਾ ’ ਚ ਨੌਜਵਾਨ ਦੇ ਕਤਲ ਮਾਮਲੇ ’ ਚ ਦੋ ਲੋੜੀਂਦੇ ਮੁਲਜ਼ਮ ਪ੍ਰੋਡਕਸ਼ਨ ਵਾਰੰਟ ’ ਤੇ ਗ੍ਰਿਫ਼ਤਾਰ ਹੁਣ ਤੱਕ 17 ਮੁ... ਅਗਲੀ ਖ਼ਬਰ ਜੀਪ ਬਾਡੀ ਕਾਰੀਗਰ ਦੀ ਹੱਤਿਆ ਦਾ ਤੀਜਾ ਮੁਲਜ਼ਮ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।