30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਚਾਂਦਪੁਰਾ ਅਤੇ ਰੱਤਾਥੇਹ ਵਿਖੇ ਅੱਜ ਹੋਵੇਗਾ ਬੱਚਿਆਂ ਦੇ ਲੰਬੇ ਕੇਸਾਂ ਦਾ ਮੁਕਾਬਲਾ

ਟੋਹਾਣਾ, 29 ਅਗਸਤ (ਮਨਜੀਤ ਸਿੰਘ)-ਕੇਸ ਸੰਭਾਲ ਗੁਰਮਤਿ ਪ੍ਰਚਾਰ ਲਹਿਰ ਤਹਿਤ ਬੱਚਿਆਂ ਨੂੰ ਸਿੱਖੀ ਸਰੂਪ ਨਾਲ ਜੋੜਨ ਅਤੇ ਕੇਸਾਂ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਬੱਚਿਆਂ ਦੇ ਲੰਬੇ ਕੇਸਾਂ ਦਾ ਮੁਕਾਬਲਾ 30 ਅਗਸਤ 2026, ਦਿਨ ਐਤਵਾਰ ਨੂੰ ਪਿੰਡ ਚਾਂਦਪੁਰਾ ਦੇ ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਅਤੇ ਗੁਰਦੁਆਰਾ ਸਾਹਿਬ ਰੱਤਾਥੇਹ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਮੁਕਾਬਲਾ ਸਵੇਰੇ ਸਾਢੇ 8 ਵਜੇ ਪਿੰਡ ਚਾਂਦਪੁਰਾ ਵਿਖੇ ਸ਼ੁਰੂ ਹੋਵੇਗਾ ਅਤੇ ਸਾਢੇ 10 ਵਜੇ ਪਿੰਡ ਰੱਤਾਥੇਹ ਸ਼ੁਰੂ ਹੋਵੇਗਾ।

ਅਜੀਤ ਡੈਸਕ 30-08-2026
ਟੋਹਾਣਾ, 29 ਅਗਸਤ (ਮਨਜੀਤ ਸਿੰਘ)-ਕੇਸ ਸੰਭਾਲ ਗੁਰਮਤਿ ਪ੍ਰਚਾਰ ਲਹਿਰ ਤਹਿਤ ਬੱਚਿਆਂ ਨੂੰ ਸਿੱਖੀ ਸਰੂਪ ਨਾਲ ਜੋੜਨ ਅਤੇ ਕੇਸਾਂ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਬੱਚਿਆਂ ਦੇ ਲੰਬੇ ਕੇਸਾਂ ਦਾ ਮੁਕਾਬਲਾ 30 ਅਗਸਤ 2026, ਦਿਨ ਐਤਵਾਰ ਨੂੰ ਪਿੰਡ ਚਾਂਦਪੁਰਾ ਦੇ ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਅਤੇ ਗੁਰਦੁਆਰਾ ਸਾਹਿਬ ਰੱਤਾਥੇਹ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਮੁਕਾਬਲਾ ਸਵੇਰੇ ਸਾਢੇ 8 ਵਜੇ ਪਿੰਡ ਚਾਂਦਪੁਰਾ ਵਿਖੇ ਸ਼ੁਰੂ ਹੋਵੇਗਾ ਅਤੇ ਸਾਢੇ 10 ਵਜੇ ਪਿੰਡ ਰੱਤਾਥੇਹ ਸ਼ੁਰੂ ਹੋਵੇਗਾ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਐਡਵੋਕੇਟ ਅਮਨਪ੍ਰੀਤ ਕੌਰ ਜਾਖਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੁਕਾਬਲਾ ਗੁਰਦੁਆਰਾ ਪ੍ਰਬੰਧਕ ਕਮੇਟੀ ਚਾਂਦਪੁਰਾ ਅਤੇ ਭਾਈ ਮੋਤੀ ਰਾਮ ਮਹਿਰਾ ਲੰਗਰ ਕਮੇਟੀ ਚਾਂਦਪੁਰਾ ਦੇ ਸਹਿਯੋਗ ਨਾਲ ਅਤੇ ਰੱਤਾਥੇਹ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਆਪਣੇ ਵਿਰਸੇ, ਸਿੱਖੀ ਸਰੂਪ ਅਤੇ ਕੇਸਾਂ ਦੀ ਮਹੱਤਤਾ ਨਾਲ ਜੋੜਨਾ ਸਮੇਂ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਬੱਚਿਆਂ ਵਿੱਚੋਂ ਜੇਤੂ ਰਹਿਣ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਸੰਗਤਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਇਸ ਮੁਕਾਬਲੇ ਵਿੱਚ ਵੱਧ ਤੋਂ ਵੱਧ ਸ਼ਾਮਲ ਕਰਵਾਉਣ।
ਪਿਛਲੀ ਖ਼ਬਰ ਨਗਰ ਨਿਗਮ ਅਤੇ ਫਾਇਰ ਕਰਮਚਾਰੀਆਂ ਵਲੋਂ ਸ਼ਹਿਰ ਅੰਦਰ ਰੋਸ ਪ੍ਰਦਰਸ਼ਨ ਹੜਤਾਲ ਲਗਾਤਾਰ 24ਵੇਂ ਦਿਨ ਵੀ ਜਾਰੀ ਰਹੀ ਅਗਲੀ ਖ਼ਬਰ ਸ਼ਹੀਦ ਚੌਕ ਟੋਹਾਣਾ ਦੀ ਮੁਰੰਮਤ ਦਾ ਕੰਮ ਲੰਮੇ ਸੰਘਰਸ਼ ਤੋਂ ਬਾਅਦ ਸ਼ੁਰੂ ਸਰਕਾਰੀ ਨਿਯਮਾਂ ਅਨੁਸਾਰ ਕੰਮ ਕਰਵਾਉਣ ਲਈ ਸੰਯੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।