03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਡਾ. ਹਰਵਿੰਦਰ ਸਿੰਘ ਸਿਰਸਾ ਦਾ ‘ਹਰਿਭਜਨ ਸਿੰਘ ਰੇਣੂ ਯਾਦਗਾਰੀ ਪੁਰਸਕਾਰ’ ਨਾਲ ਹੋਵੇਗਾ ਸਨਮਾਨ

ਸਿਰਸਾ, 2 ਸਤੰਬਰ (ਭੁਪਿੰਦਰ ਪੰਨੀਵਾਲੀਆ)- ਪੰਜਾਬੀ ਲੇਖਕ ਸੰਘ, ਸਿਰਸਾ ਵੱਲੋਂ ਉੱਘੇ ਪੰਜਾਬੀ ਕਵੀ ਹਰਿਭਜਨ ਸਿੰਘ ਰੇਣੂ ਦੀ ਯਾਦ ਵਿੱਚ ਦਿੱਤਾ ਜਾਣ ਵਾਲਾ ‘ਹਰਿਭਜਨ ਸਿੰਘ ਰੇਣੂ ਯਾਦਗਾਰੀ ਪੁਰਸਕਾਰ’ ਆਲ ਇੰਡੀਆ ਪ੍ਰਗਤੀਸ਼ੀਲ ਲੇਖਕ ਸੰਘ (ਪ੍ਰੇਲਸ) ਦੇ ਰਾਸ਼ਟਰੀ ਕਾਰਜਕਾਰੀ ਮੈਂਬਰ ਅਤੇ ਹਰਿਆਣਾ ਦੇ ਸੂਬਾਈ ਜਨਰਲ ਸਕੱਤਰ ਡਾ. ਹਰਵਿੰਦਰ ਸਿੰਘ ਸਿਰਸਾ ਨੂੰ ਦਿੱਤਾ ਜਾਵੇਗਾ।

ਅਜੀਤ ਡੈਸਕ 03-09-2026
ਸਿਰਸਾ, 2 ਸਤੰਬਰ (ਭੁਪਿੰਦਰ ਪੰਨੀਵਾਲੀਆ)- ਪੰਜਾਬੀ ਲੇਖਕ ਸੰਘ, ਸਿਰਸਾ ਵੱਲੋਂ ਉੱਘੇ ਪੰਜਾਬੀ ਕਵੀ ਹਰਿਭਜਨ ਸਿੰਘ ਰੇਣੂ ਦੀ ਯਾਦ ਵਿੱਚ ਦਿੱਤਾ ਜਾਣ ਵਾਲਾ ‘ਹਰਿਭਜਨ ਸਿੰਘ ਰੇਣੂ ਯਾਦਗਾਰੀ ਪੁਰਸਕਾਰ’ ਆਲ ਇੰਡੀਆ ਪ੍ਰਗਤੀਸ਼ੀਲ ਲੇਖਕ ਸੰਘ (ਪ੍ਰੇਲਸ) ਦੇ ਰਾਸ਼ਟਰੀ ਕਾਰਜਕਾਰੀ ਮੈਂਬਰ ਅਤੇ ਹਰਿਆਣਾ ਦੇ ਸੂਬਾਈ ਜਨਰਲ ਸਕੱਤਰ ਡਾ. ਹਰਵਿੰਦਰ ਸਿੰਘ ਸਿਰਸਾ ਨੂੰ ਦਿੱਤਾ ਜਾਵੇਗਾ। ਇਹ ਫੈਸਲਾ ਪੰਜਾਬੀ ਲੇਖਕ ਸੰਘ ਸਿਰਸਾ ਦੇ ਪ੍ਰਧਾਨ ਪਰਮਾਨੰਦ ਸ਼ਾਸਤਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਪੰਜਾਬੀ ਲੇਖਕ ਸੰਘ ਸਿਰਸਾ ਦੇ ਸਕੱਤਰ ਸੁਰਜੀਤ ਸਿੰਘ ਸਿਰੜੀ ਅਤੇ ਵਿੱਤ ਸਕੱਤਰ ਅਨੀਸ਼ ਕੁਮਾਰ ਨੇ ਦੱਸਿਆ ਕਿ ਡਾ. ਹਰਵਿੰਦਰ ਸਿੰਘ ਸਿਰਸਾ ਨੂੰ ਇਹ ਸਨਮਾਨ 6 ਸਤੰਬਰ ਨੂੰ ਸ਼੍ਰੀ ਯੁਵਕ ਸਾਹਿਤ ਸਦਨ ’ਚ ਕਰਵਾਏ ਜਾ ਰਹੇ ‘ਪੁਸਤਕ ਚਰਚਾ ਅਤੇ ਮਹਿਲਾ ਕਵੀ ਦਰਬਾਰ’ ਸਮਾਗਮ ਵਿੱਚ ਦਿੱਤਾ ਜਾਵੇਗਾ। ਇਸ ਮੌਕੇ ਪੁਸਤਕ ਚਰਚਾ ’ਚ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਮੀਤ ਪ੍ਰਧਾਨ ਤੇ ਪ੍ਰਗਤੀਸ਼ੀਲ ਚਿੰਤਕ ਡਾ. ਅਰਵਿੰਦਰ ਕੌਰ ਕਾਕੜਾ, ਪੰਜਾਬੀ ਕਵਿਤਰੀ ਛਿੰਦਰ ਕੌਰ ਸਿਰਸਾ ਦੇ ਕਾਵਿ ਸੰਗ੍ਰਹਿ, ‘ਯਾਰੜਿਆ’ ’ਤੇ ਸਮੀਖਿਆ ਪੇਸ਼ ਕਰਨਗੇ। ਪ੍ਰੋਗਰਾਮ ਦੇ ਦੂਜੇ ਸੈਸ਼ਨ ਵਿੱਚ ‘ਨਾਰੀ ਕਵੀ ਦਰਬਾਰ’ ਕਰਵਾਇਆ ਜਾਵੇਗਾ ਜਿਸ ਵਿੱਚ ਨਰਿੰਦਰ ਪਾਲ ਕੌਰ, ਕਮਲ ਸੇਖੋਂ, ਰਾਜਵਿੰਦਰ ਕੌਰ ਜਟਾਣਾ, ਸਤਨਾਮ ਕੌਰ ਚੌਹਾਨ, ਰਣਜੀਤ ਕੌਰ ਸਵੀ, ਛਿੰਦਰ ਕੌਰ ਸਿਰਸਾ, ਕਰਮਜੀਤ ਦਿਓਣ ਤੇ ਡਾ. ਅਰਵਿੰਦਰ ਕੌਰ ਕਾਕੜਾ ਆਪਣੀਆਂ ਕਵਿਤਾਵਾਂ ਪੇਸ਼ ਕਰਨਗੇ। ਕਵੀ ਦਰਬਾਰ ਦਾ ਸੰਚਾਲਨ ਪੰਜਾਬੀ ਆਲੋਚਕ ਤੇ ਕਵਿਤਰੀ ਡਾ. ਹਰਮੀਤ ਕੌਰ ਕਰਨਗੇ। ਪ੍ਰੋਗਰਾਮ ਦੀ ਸ਼ੁਰੂਆਤ ਮਹਿਕ ਭਾਰਤੀ ਵੱਲੋਂ ਹਰਿਭਜਨ ਸਿੰਘ ਰੇਣੂ ਦੀ ਗ਼ਜ਼ਲ ਗਾਇਨ ਨਾਲ ਹੋਵੇਗੀ। ਪ੍ਰੋਗਰਾਮ ਦੀ ਪ੍ਰਧਾਨਗੀ ਪ੍ਰਸਿੱਧ ਲੇਖਕ ਅਤੇ ਬੁੱਧੀਜੀਵੀ ਕਾਮਰੇਡ ਸਵਰਨ ਸਿੰਘ ਵਿਰਕ ਕਰਨਗੇ।
ਪਿਛਲੀ ਖ਼ਬਰ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਸੰਬੰਧੀ ਮੁੱਖ ਮੰਤਰੀ ਦੇ ਨਾਂਅ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਡਾ. ਹਰਵਿੰਦਰ ਸਿੰਘ ਸਿਰਸਾ ਡੀ.ਏ.ਪੀ. ਖਾਦ ਲਈ ਕਿਸਾਨਾਂ ਦੀਆਂ ਲੱਗੀਆਂ ਲਾਈਨਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।