10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

14 ਹਰਿਆਣਾ ਬਟਾਲੀਅਨ ਐਨ. ਸੀ. ਸੀ. ਵਲੋਂ ਭਾਰਤੀ ਫੌਜ ’ਚ ਸ਼ਾਰਟ ਸਰਵਿਸ ਕਮਿਸ਼ਨ ਲਈ ਚੁਣੇ ਸਾਬਕਾ ਕੈਡਿਟ ਸਨਮਾਨਿਤ

ਯਮੁਨਾਨਗਰ, 9 ਸਤੰਬਰ (ਗੁਰਦਿਆਲ ਸਿੰਘ ਨਿਮਰ)- 14 ਹਰਿਆਣਾ ਬਟਾਲੀਅਨ ਐਨ. ਸੀ.

ਅਜੀਤ ਡੈਸਕ 10-09-2026
ਯਮੁਨਾਨਗਰ, 9 ਸਤੰਬਰ (ਗੁਰਦਿਆਲ ਸਿੰਘ ਨਿਮਰ)- 14 ਹਰਿਆਣਾ ਬਟਾਲੀਅਨ ਐਨ. ਸੀ. ਸੀ. ਯਮੁਨਾਨਗਰ ਵਲੋਂ ਇਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਭਾਰਤੀ ਫੌਜ ਵਿਚ ਸ਼ਾਰਟ ਸਰਵਿਸ ਕਮਿਸ਼ਨ ਲਈ ਚੋਣ ਪ੍ਰਕਿਰਿਆ ਸਫਲਤਾਪੂਰਵਕ ਪੂਰੀ ਕਰਨ ਵਾਲੇ ਆਪਣੇ ਸਾਬਕਾ ਐਨ. ਸੀ. ਸੀ. ਕੈਡਿਟਾਂ ਨੂੰ ਸਨਮਾਨਿਤ ਕੀਤਾ ਗਿਆ। ਇਹ ਸਮਾਰੋਹ ਕਰਨਲ ਪੰਕਜ ਪਾਰੀਕ ਕਮਾਂਡਿੰਗ ਅਫ਼ਸਰ 14 ਹਰਿਆਣਾ ਬਟਾਲੀਅਨ ਐਨ. ਸੀ. ਸੀ. ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਲੈਫ਼ਟੀਨੈਂਟ ਕਰਨਲ ਕੁਮੁਦ ਮੈਨੀ ਪ੍ਰਸ਼ਾਸਨਿਕ ਅਧਿਕਾਰੀ ਤੇ ਡਾ. ਹਰਿੰਦਰ ਸਿੰਘ ਕੰਗ ਸਾਬਕਾ ਪ੍ਰਿੰਸੀਪਲ ਗੁਰੂ ਨਾਨਕ ਖ਼ਾਲਸਾ ਕਾਲਜ ਯਮੁਨਾਨਗਰ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋ ਕੇ ਚੁਣੇ ਗਏ ਕੈਡਿਟਾਂ ਦਾ ਸਨਮਾਨ ਕੀਤਾ। ਇਸ ਮੌਕੇ ਦੋ ਸਾਬਕਾ ਐਨ. ਸੀ. ਸੀ. ਕੈਡਿਟਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ। ਗੁਰੂ ਨਾਨਕ ਖ਼ਾਲਸਾ ਕਾਲਜ ਯਮੁਨਾਨਗਰ ਦੇ ਸਾਬਕਾ ਵਿਦਿਆਰਥੀ ਪ੍ਰਿਆਂਸ਼ੂ ਨਰਵਾਲ ਦੀ ਆਫ਼ਿਸਰਜ਼ ਟ੍ਰੇਨਿੰਗ ਅਕੈਡਮੀ ਚੇਨਈ ਦੇ ਸ਼ਾਰਟ ਸਰਵਿਸ ਕਮਿਸ਼ਨ (ਨਾਨ-ਟੈਕਨੀਕਲ) 124ਵੇਂ ਕੋਰਸ ਲਈ ਚੋਣ ਹੋਈ ਹੈ। ਉਹ 24 ਸਤੰਬਰ 2026 ਨੂੰ ਅਕੈਡਮੀ ਵਿਚ ਟ੍ਰੇਨਿੰਗ ਲਈ ਸ਼ਾਮਿਲ ਹੋਣਗੇ। ਇਸੇ ਤਰ੍ਹਾਂ ਦਿਆਲ ਸਿੰਘ ਪਬਲਿਕ ਸਕੂਲ ਜਗਾਧਰੀ ਦੇ ਸਾਬਕਾ ਵਿਦਿਆਰਥੀ ਰਚਿਤ ਕੁਮਾਰ ਦੀ ਆਫ਼ਿਸਰਜ਼ ਟ੍ਰੇਨਿੰਗ ਅਕੈਡਮੀ ਗਿਆ ਦੇ ਸ਼ਾਰਟ ਸਰਵਿਸ ਕਮਿਸ਼ਨ (ਟੈਕਨੀਕਲ) 67ਵੇਂ ਕੋਰਸ ਲਈ ਚੋਣ ਹੋਈ ਹੈ। ਉਹ 23 ਸਤੰਬਰ 2026 ਨੂੰ ਅਕੈਡਮੀ ਵਿਚ ਟ੍ਰੇਨਿੰਗ ਲਈ ਸ਼ਾਮਿਲ ਹੋਣਗੇ। ਲੈਫ਼ਟੀਨੈਂਟ ਕਰਨਲ ਕੁਮੁਦ ਮੈਨੀ ਨੇ ਦੋਵਾਂ ਚੁਣੇ ਗਏ ਕੈਡਿਟਾਂ ਨੂੰ ਉਨ੍ਹਾਂ ਦੀ ਸਫਲਤਾ ’ਤੇ ਵਧਾਈ ਦਿੰਦਿਆਂ ਉਨ੍ਹਾਂ ਦੇ ਅਨੁਸ਼ਾਸਨ ਤੇ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਡਾ. (ਮੇਜਰ) ਹਰਿੰਦਰ ਸਿੰਘ ਕੰਗ ਨੂੰ ਵੀ ਭਾਰਤ ਦੇ ਰਾਸ਼ਟਰਪਤੀ ਵਲੋਂ ਮੇਜਰ ਦੀ ਰੈਂਕ ਨਾਲ ਸਨਮਾਨਿਤ ਕੀਤੇ ਜਾਣ ’ਤੇ ਵਧਾਈ ਦਿੱਤੀ। ਡਾ. ਹਰਿੰਦਰ ਸਿੰਘ ਕੰਗ ਨੇ ਦੋਵਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਐਨ.ਸੀ.ਸੀ. ਦੌਰਾਨ ਪ੍ਰਾਪਤ ਕੀਤੀ ਟ੍ਰੇਨਿੰਗ ਉਨ੍ਹਾਂ ਨੂੰ ਭਾਰਤੀ ਫੌਜ ਵਿਚ ਅਫ਼ਸਰ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿਚ ਮਹੱਤਵਪੂਰਨ ਸਹਾਇਤਾ ਦੇਵੇਗੀ। ਉਨ੍ਹਾਂ ਕਿਹਾ ਕਿ ਐਨ. ਸੀ. ਸੀ. ਨੌਜਵਾਨਾਂ ਵਿਚ ਅਨੁਸ਼ਾਸਨ, ਲੀਡਰਸ਼ਿਪ, ਹਿੰਮਤ, ਦੇਸ਼ ਭਗਤੀ ਅਤੇ ਸੇਵਾ ਦੀ ਭਾਵਨਾ ਪੈਦਾ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਨੇ ਦੋਵਾਂ ਕੈਡਿਟਾਂ ਦੇ ਸਫਲ ਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਗੁਰੂ ਨਾਨਕ ਖ਼ਾਲਸਾ ਕਾਲਜ ਯਮੁਨਾਨਗਰ ਦੇ ਡਾ. (ਲੈਫ਼ਟੀਨੈਂਟ) ਜੋਸ਼ਪ੍ਰੀਤ ਸਿੰਘ ਤੇ ਦਿਆਲ ਸਿੰਘ ਪਬਲਿਕ ਸਕੂਲ ਜਗਾਧਰੀ ਦੇ ਫ਼ਰਸਟ ਅਫ਼ਸਰ ਨੀਰਜ ਵੀ ਹਾਜ਼ਰ ਸਨ। ਚੁਣੇ ਗਏ ਕੈਡਿਟਾਂ ਦੇ ਮਾਤਾ-ਪਿਤਾ ਤੇ ਦੋਸਤਾਂ ਨੇ ਵੀ ਸਮਾਰੋਹ ਵਿਚ ਸ਼ਿਰਕਤ ਕੀਤੀ ਤੇ ਇਸ ਮਾਣਮੱਤੀ ਪ੍ਰਾਪਤੀ ’ਤੇ ਖੁਸ਼ੀ ਅਤੇ ਮਾਣ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ ਸੱਤਿਆ ਨਿਕੇਤਨ ਪੀ.ਜੀ. ਵਿਖੇ ਹੋਏ ਹਾਦਸੇ ਤੋਂ ਬਾਅਦ ਵਿਦਿਆਰਥੀ ਸਹਿਮੇ ਅਗਲੀ ਖ਼ਬਰ ਪੁਲਿਸ ਨੇ ਲੁਟੇਰਿਆਂ ਨੂੰ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।