10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਬਾਦਲ ਲੀਡਰਸ਼ਿਪ ਨੇ ਹਮੇਸ਼ਾ ਮਾਸਟਰ ਤਾਰਾ ਸਿੰਘ ਦੀ ਵਿਰਾਸਤ ਦਾ ਸਤਿਕਾਰ ਕੀਤੈ - ਸਰਨਾ

ਨਵੀਂ ਦਿੱਲੀ,9 ਸਤੰਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਅਤੇ ਸਰਦਾਰ ਸੁਖਬੀਰ ਸਿੰਘ ਬਾਦਲ ਦੋਵਾਂ ਨੇ ਹਮੇਸ਼ਾ ਪੰਥਕ ਰਵਾਇਤਾਂ ਦੀ ਪਾਲਣਾ ਕਰਦੇ ਹੋਏ ਪੰਥ ਦੇ ਮਹਾਨ ਆਗੂ ਮਾਸਟਰ ਤਾਰਾ ਸਿੰਘ ਦੀ ਵਿਰਾਸਤ ਅਤੇ ਦੇਣ ਦਾ ਦਿਲੋਂ ਸਤਿਕਾਰ ਕੀਤਾ ਹੈ । ਬੀਬੀ ਕਿਰਨਜੋਤ ਦੇ ਬਿਆਨ ’ਤੇ ਪ੍ਰਤੀਕਿਰਿਆ ਕਰਦਿਆਂ ਸਰਨਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਿਆਸੀ ਫ਼ਾਇਦੇ ਲਈ ਅਤੇ ਮੌਜੂਦਾ ਅਕਾਲੀ ਦਲ ਪ੍ਰਧਾਨ ਨੂੰ ਕਮਜ਼ੋਰ ਕਰਨ ਲਈ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਵਿਚ ਜਾਣ-ਬੁੱਝ ਕੇ ਫ਼ਰਕ ਕੀਤਾ ਜਾ ਰਿਹਾ ਹੈ ।

ਅਜੀਤ ਡੈਸਕ 10-09-2026
ਨਵੀਂ ਦਿੱਲੀ,9 ਸਤੰਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਅਤੇ ਸਰਦਾਰ ਸੁਖਬੀਰ ਸਿੰਘ ਬਾਦਲ ਦੋਵਾਂ ਨੇ ਹਮੇਸ਼ਾ ਪੰਥਕ ਰਵਾਇਤਾਂ ਦੀ ਪਾਲਣਾ ਕਰਦੇ ਹੋਏ ਪੰਥ ਦੇ ਮਹਾਨ ਆਗੂ ਮਾਸਟਰ ਤਾਰਾ ਸਿੰਘ ਦੀ ਵਿਰਾਸਤ ਅਤੇ ਦੇਣ ਦਾ ਦਿਲੋਂ ਸਤਿਕਾਰ ਕੀਤਾ ਹੈ । ਬੀਬੀ ਕਿਰਨਜੋਤ ਦੇ ਬਿਆਨ ’ਤੇ ਪ੍ਰਤੀਕਿਰਿਆ ਕਰਦਿਆਂ ਸਰਨਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਿਆਸੀ ਫ਼ਾਇਦੇ ਲਈ ਅਤੇ ਮੌਜੂਦਾ ਅਕਾਲੀ ਦਲ ਪ੍ਰਧਾਨ ਨੂੰ ਕਮਜ਼ੋਰ ਕਰਨ ਲਈ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਵਿਚ ਜਾਣ-ਬੁੱਝ ਕੇ ਫ਼ਰਕ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਬੀਬੀ ਕਿਰਨਜੋਤ ਕੌਰ ਨੂੰ ਅਜਿਹੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਸਰਨਾ ਨੇ ਕਿਹਾ ਕਿ ਬਾਦਲ ਲੀਡਰਸ਼ਿਪ ਨੇ ਅਕਾਲੀ ਦਲ ਦੇ ਮੂਲ ਇਤਿਹਾਸ ਤੇ ਮਾਸਟਰ ਜੀ ਵਰਗੇ ਟਕਸਾਲੀ ਆਗੂਆਂ ਦੇ ਮਾਣ-ਸਤਿਕਾਰ ਨੂੰ ਹਮੇਸ਼ਾ ਕਾਇਮ ਰੱਖਿਆ ਹੈ, ਇਹੀ ਕਾਰਨ ਹੈ ਕਿ ਬੀਬੀ ਕਿਰਨਜੋਤ ਕੌਰ ਮੌਜੂਦਾ ਸਮੇਂ ਸ਼੍ਰੋਮਣੀ ਅਕਾਲੀ ਦਲ ਵੱਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਹਨ ਤੇ ਉਨ੍ਹਾਂ ਦੀ ਇਹ ਪੁਜ਼ੀਸ਼ਨ, ਉਸ ਵਿਰਾਸਤ ਦੀ ਹੀ ਮਾਨਤਾ ਹੈ । ਉਨ੍ਹਾਂ ਕਿਹਾ ਕਿ ਬੀਬੀ ਕਿਰਨਜੋਤ ਕੌਰ ਨੇ ਖ਼ੁਦ ਇਹ ਮੰਨਿਆ ਸੀ ਕਿ ਪ੍ਰਕਾਸ਼ ਸਿੰਘ ਬਾਦਲ ਪੰਥਕ ਵਿਰਾਸਤ ਵਾਲੇ ਲੋਕਾਂ ਲਈ ਵੱਧ ਕੇ ਮਦਦ ਕਰਦੇ ਸਨ। ਸਰਨਾ ਨੇ ਕਿਹਾ ਕਿ ਵਿਰਾਸਤ ,ਵਿਰਸੇ ਵਿਚ ਮਿਲ ਸਕਦੀ ਹੈ ਪਰ ਕਾਬਲੀਅਤ ,ਯੋਗਦਾਨ ਤੇ ਧਾਰਮਿਕ ਸਮਝ ਵਿਰਸੇ ’ਚ ਨਹੀਂ ਮਿਲਦਾ ।
ਪਿਛਲੀ ਖ਼ਬਰ ਗਲਾਸਗੋ ਸ਼ਹਿਰ ਦੇ ਕੇਂਦਰ ’ਚ ਪਰਵਾਸ ਵਿਰੋਧੀ ਪ੍ਰਦਰਸ਼ਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਿਆ ਅਗਲੀ ਖ਼ਬਰ ਮੁਕੰਦ ਲਾਲ ਨੈਸ਼ਨਲ ਕਾਲਜ ਵਲੋਂ ਖੂਨਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।